ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 25 ਮਈ
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਪੰਜਾਬ ਲੋਕ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸਾਬਕਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਉਨ੍ਹਾਂ (ਕੈਪਟਨ) ਤੋਂ ਪਿਛਲੀ ਸਰਕਾਰ ਦੇ ਭ੍ਰਿਸ਼ਟ ਮੰਤਰੀਆਂ ਅਤੇ ਵਿਧਾਇਕਾਂ ਦੇ ਨਾਂ ਪੁੱਛਣ ਦੇ ਸੁਝਾਅ ਦਾ ਸਵਾਗਤ ਕੀਤਾ, ਖਾਸ ਕਰ ਜਿਹੜੇ ਰੇਤ ਦੇ ਗ਼ੈਰਕਾਨੂੰਨੀ ਖਣਨ ਵਿੱਚ ਸ਼ਾਮਲ ਸਨ। ਕੈਪਟਨ ਨੇ ਕਿਹਾ ਕਿ ਉਹ ਖ਼ੁਦ ਸੁਖਜਿੰਦਰ ਰੰਧਾਵਾ ਤੇ ਉਨ੍ਹਾਂ ਦੇ ਕੁਝ ਸਾਥੀਆਂ ਸਣੇ ਅਜਿਹੀਆਂ ਗਤੀਵਿਧੀਆਂ ਵਿੱਚ ਸ਼ਾਮਲ ਸਾਰਿਆਂ ਦੇ ਨਾਵਾਂ ਦਾ ਖ਼ੁਲਾਸਾ ਕਰਨ ਲਈ ਤਿਆਰ ਹਨ।