ਫ਼ਤਹਿਗੜ੍ਹ ਸਾਹਿਬ: ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਵਿਚ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਜ਼ਿਲ੍ਹਾ ਪੱਧਰੀ ਸੇਫ ਸਕੂਲ ਵਾਹਨ ਕਮੇਟੀ ਵੱਲੋਂ ਪੁਰਾਣੀ ਸਰਹਿੰਦ ਵਿੱਚ ਸਕੂਲੀ ਬੱਸਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ। ਇਸ ਸਬੰਧੀ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਹਰਭਜਨ ਸਿੰਘ ਮਹਿਮੀ ਨੇ ਦੱਸਿਆ ਕਿ ਇਸ ਮੌਕੇ ਸਕੂਲੀ ਬੱਸਾਂ ਵਿਚ ਕਾਫ਼ੀ ਖਾਮੀਆਂ ਪਾਈਆਂ ਗਈਆਂ, ਜਿਸ ਕਾਰਨ ਸੱਤ ਸਕੂਲੀ ਬੱਸਾਂ ਅਤੇ 3 ਸਕੂਲੀ ਬੱਚਿਆਂ ਵੱਲੋਂ ਲੈ ਕੇ ਜਾਣ ਵਾਲੇ ਮੋਟਰਸਾਈਕਲਾਂ ਦੇ ਚਲਾਨ ਕੱਟੇ ਗਏ। ਉਨ੍ਹਾਂ ਬੱਚਿਆਂ ਦੇ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਛੋਟੀ ਉਮਰ ਵਿਚ ਵਾਹਨ ਚਲਾਉਣ ਦੀ ਆਗਿਆ ਨਾ ਦੇਣ। -ਨਿੱਜੀ ਪੱਤਰ ਪ੍ਰੇਰਕ