ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 10 ਅਕਤੂਬਰ
ਈਟੀਟੀ ਟੈੱਟ ਪਾਸ ਬੇਰੁਜ਼ਗਾਰ 2364 ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਟੈਂਕੀ ਉਪਰ ਚੜ੍ਹੇ ਦੋ ਬੇਰੁਜ਼ਗਾਰ ਈਟੀਟੀ ਅਧਿਆਪਕ ਖਰਾਬ ਮੌਸਮ ਦੇ ਬਾਵਜੂਦ ਦੂਜੇ ਦਿਨ ਵੀ ਟੈਂਕੀ ਉਪਰ ਡਟੇ ਰਹੇ। ਪਿਛਲੇ 9 ਦਿਨਾਂ ਤੋਂ ਚੱਲ ਰਿਹਾ ਮਰਨ ਵਰਤ ਅੱਜ ਦੂਜੇ ਦਿਨ ਟੈਂਕੀ ਉਪਰ ਵੀ ਜਾਰੀ ਰਿਹਾ। ਟੈਂਕੀ ਉਪਰ ਚੜ੍ਹੇ ਬੇਰੁਜ਼ਗਾਰ ਅਧਿਆਪਕਾਂ ਨੇ ਐਲਾਨ ਕੀਤਾ ਹੈ ਕਿ ਜਦੋਂ ਤੱਕ ਸਰਕਾਰ ਭਰਤੀ ਮੁਕੰਮਲ ਕਰਾਉਣ ਲਈ ਅਦਾਲਤ ਵਿਚ ਹਲਫ਼ਨਾਮਾ ਦਾਇਰ ਨਹੀਂ ਕਰਦੀ ਉਦੋਂ ਤੱਕ ਮਰਨ ਵਰਤ ਜਾਰੀ ਰਹੇਗਾ।
ਈਟੀਟੀ ਟੈੱਟ ਪਾਸ ਬੇਰੁਜ਼ਗਾਰ ਅਧਿਆਪਕ ਯੂਨੀਅਨ ਤੇ ਈਟੀਟੀ ਟੈੱਟ ਬੇਰੁਜ਼ਗਾਰ ਅਧਿਆਪਕ ਯੂਨੀਅਨ (5994) ਸੰਘਰਸ਼ ਦੀ ਹਮਾਇਤ ਕੀਤੀ। ਮਰਨ ਵਰਤ ’ਤੇ ਬੈਠੇ ਸੁਰਿੰਦਰਪਾਲ ਨੇ ਮੁੱਖ ਮੰਤਰੀ ਪੰਜਾਬ ਅਤੇ ਸਿੱਖਿਆ ਮੰਤਰੀ ਪੰਜਾਬ ਨਾਲ ਮੀਟਿੰਗ ਦੀ ਮੰਗੀ ਕੀਤੀ।