ਹੋਮਿਓਪੈਥੀ ਲਈ 115 ਅਸਾਮੀਆਂ ਦੀ ਭਰਤੀ ਪ੍ਰਵਾਨ
ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਹੋਮਿਓਪੈਥਿਕ ਵਿਭਾਗ ਨੂੰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਹੋਮਿਓਪੈਥਿਕ ਵਿਭਾਗ ਦੇ ਵੱਖ-ਵੱਖ ਕਾਡਰਾਂ ਵਿੱਚ ਕੁੱਲ 115 ਅਸਾਮੀਆਂ ’ਤੇ ਭਰਤੀ ਲਈ ਮਨਜ਼ੂਰੀ ਦਿੱਤੀ ਗਈ ਹੈ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਭਰਤੀ ਵਿੱਚ ਹੋਮਿਓਪੈਥਿਕ...
Advertisement
ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਹੋਮਿਓਪੈਥਿਕ ਵਿਭਾਗ ਨੂੰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਹੋਮਿਓਪੈਥਿਕ ਵਿਭਾਗ ਦੇ ਵੱਖ-ਵੱਖ ਕਾਡਰਾਂ ਵਿੱਚ ਕੁੱਲ 115 ਅਸਾਮੀਆਂ ’ਤੇ ਭਰਤੀ ਲਈ ਮਨਜ਼ੂਰੀ ਦਿੱਤੀ ਗਈ ਹੈ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਭਰਤੀ ਵਿੱਚ ਹੋਮਿਓਪੈਥਿਕ ਮੈਡੀਕਲ ਅਫ਼ਸਰ (ਐੱਚ ਐੱਮ ਓ) ਦੀਆਂ 42 ਅਸਾਮੀਆਂ, ਡਿਸਪੈਂਸਰ (ਹੋਮਿਓਪੈਥਿਕ) ਦੀਆਂ 72 ਅਸਾਮੀਆਂ ਅਤੇ 1 ਕਲਰਕ ਦੀ ਅਸਾਮੀ ਸ਼ਾਮਲ ਹੈ। ਇਨ੍ਹਾਂ 115 ਅਸਾਮੀਆਂ ’ਤੇ ਭਰਤੀ ਪ੍ਰਕਿਰਿਆ ਦੋ ਸਾਲਾਂ ਵਿੱਚ ਪੜਾਅਵਾਰ ਲਾਗੂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਹੋਮਿਓਪੈਥਿਕ ਮੈਡੀਕਲ ਅਫ਼ਸਰ ਐਸੋਸੀਏਸ਼ਨ ਨਾਲ ਮੀਟਿੰਗ ਦੌਰਾਨ ਇਸ ਮੁੱਦੇ ’ਤੇ ਚਰਚਾ ਕੀਤੀ ਗਈ ਸੀ। ਉਨ੍ਹਾਂ ਕਿਹਾ ਕਿ ਹੋਮਿਓਪੈਥਿਕ ਸੇਵਾਵਾਂ ਦੇ ਵਿਸਥਾਰ ਲਈ ਇਨ੍ਹਾਂ ਅਸਾਮੀਆਂ ਨੂੰ ਮੁੜ ਸੁਰਜੀਤ ਕਰਨ ਲਈ ਇਹ ਫ਼ੈਸਲਾ ਲਿਆ ਗਿਆ ਹੈ।
Advertisement
Advertisement
