ਚੰਡੀਗੜ੍ਹ: ਪਾਵਰਕੌਮ ’ਚ ਸਹਾਇਕ ਲਾਈਨਮੈਨ ਦੀਆਂ 2000 ਅਸਾਮੀਆਂ ਲਈ ਭਰਤੀ ਪ੍ਰਕਿਰਿਆ ਜਾਰੀ ਹੈ ਜਿਸ ਨੂੰ ਛੇਤੀ ਹੀ ਮੁਕੰਮਲ ਕਰ ਲਈ ਜਾਵੇਗੀ। ਬਿਜਲੀ ਮੰਤਰੀ ਹਰਭਜਨ ਸਿੰਘ ਨੇ ਦੱਸਿਆ ਕਿ ਪੀਐੱਸਪੀਸੀਐੱਲ ਨੇ ਪਹਿਲਾਂ ਜਾਰੀ ਕੀਤੇ ਇਸ਼ਤਿਹਾਰ ਰਾਹੀਂ ਅਸਿਸਟੈਂਟ ਲਾਈਨਮੈਨਜ਼ ਦੀਆਂ 1,690 ਅਸਾਮੀਆਂ ਲਈ ਆਨਲਾਈਨ ਅਰਜ਼ੀਆਂ ਮੰਗੀਆਂ ਸਨ ਅਤੇ ਹੁਣ ਇਸ਼ਤਿਹਾਰ ਨੂੰ ਸੋਧ ਕੇ ਇਨ੍ਹਾਂ ਅਸਾਮੀਆਂ ਦੀ ਗਿਣਤੀ ਵਧਾ ਕੇ 2,000 ਕੀਤੀ ਗਈ ਹੈ। ਯੋਗ ਉਮੀਦਵਾਰ 20 ਸਤੰਬਰ ਤੱਕ ਆਨਲਾਈਨ ਕਰ ਸਕਦੇ ਹਨ। -ਟਨਸ