ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 19 ਦਸੰਬਰ
ਪੰਜਾਬ ਦੇ ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਦੱਸਿਆ ਕਿ ਕੇਂਦਰ ਸਰਕਾਰ ਵੱਲੋੋਂ ਖੰਡ ਦੀ ਬਰਾਮਦ ਸਬਸਿਡੀ ਦੀ ਦਰ ਪਿਛਲੇ ਸਾਲ ਦੇ ਮੁਕਾਬਲੇ 4.44 ਰੁਪਏ ਪ੍ਰਤੀ ਕਿਲੋ ਘਟਾ ਦਿੱਤੀ ਹੈ। ਇਸ ਫ਼ੈਸਲੇ ਨਾਲ ਗੰਨਾ ਕਾਸ਼ਤਕਾਰਾਂ ਅਤੇ ਖੰਡ ਮਿੱਲਾਂ ਨੂੰ 2768 ਕਰੋੋੜ ਰੁਪਏ ਦੇ ਕਰੀਬ ਘਾਟਾ ਪਵੇਗਾ। ਸਾਲ 2020-21 ਲਈ ਖੰਡ ਦੀ ਬਰਾਮਦ ਸਬਸਿਡੀ ਦੀ ਦਰ 6 ਰੁਪਏ ਪ੍ਰਤੀ ਕਿਲੋੋ ਕਰ ਦਿੱਤੀ ਗਈ ਹੈ, ਜਦੋਂ ਕਿ ਪਿਛਲੇ ਸਾਲ 2019-20 ਵਿੱਚ ਇਹ ਦਰ 10.44 ਰੁਪਏ ਪ੍ਰਤੀ ਕਿਲੋੋ ਸੀ। ਸ੍ਰੀ ਰੰਧਾਵਾ ਨੇ ਦੇਸ਼ ਦੇ ਪ੍ਰਧਾਨ ਮੰਤਰੀ, ਖੇਤੀਬਾੜੀ ਮੰਤਰੀ ਅਤੇ ਖੁਰਾਕ ਮੰਤਰੀ ਨੂੰ ਖੰਡ ਦੀ ਬਰਾਮਦ ਸਬਸਿਡੀ ਘਟਾਉਣ ਦੇ ਕਿਸਾਨ ਅਤੇ ਖੰਡ ਮਿੱਲ ਵਿਰੋੋਧੀ ਫ਼ੈਸਲੇ ਨੂੰ ਮੁੜ-ਵਿਚਾਰ ਕੇ ਪਿਛਲੇ ਸਾਲ ਦੀ ਦਰ ’ਤੇ ਜਾਰੀ ਕਰਨ ਲਈ ਤੁਰੰਤ ਫ਼ੈਸਲਾ ਲੈਣ ਲਈ ਅਪੀਲ ਕੀਤੀ ਹੈ।