ਨਿੱਜੀ ਪੱਤਰ ਪ੍ਰੇਰਕ
ਜਲੰਧਰ, 7 ਨਵੰਬਰ
ਕੈਬਨਿਟ ਮੰਤਰੀ ਪਰਗਟ ਸਿੰਘ ਨੇ ਅੱਜ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਘਟਾਉਣ ਦੇ ਬੇਮਿਸਾਲ ਫੈਸਲੇ ਨਾਲ ਲੋਕਾਂ ਨੂੰ ਵੱਡੀ ਰਾਹਤ ਮਿਲੀ ਹੈ। ਅੱਜ ਇੱਥੇ ਜਾਰੀ ਇੱਕ ਬਿਆਨ ਵਿੱਚ ਕੈਬਨਿਟ ਮੰਤਰੀ ਨੇ ਇਸ ਫੈਸਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸਮੁੱਚਾ ਦੇਸ਼ ਭਾਰੀ ਮਹਿੰਗਾਈ ਦੀ ਮਾਰ ਹੇਠ ਹੈ ਅਤੇ ਪੈਟਰੋਲ-ਡੀਜ਼ਲ ਦੀਆਂ ਉੱਚੀਆਂ ਕੀਮਤਾਂ ਆਮ ਲੋਕਾਂ ਦੇ ਜ਼ਖਮਾਂ ’ਤੇ ਲੂਣ ਛਿੜਕਣ ਦਾ ਕੰਮ ਰਹੀਆਂ ਹਨ। ਉਨ੍ਹਾਂ ਕਿਹਾ ਕਿ ਭਾਵੇਂ ਤੇਲ ਦੀਆਂ ਕੀਮਤਾਂ ਨੂੰ ਕੰਟਰੋਲ ਕਰਨ ਵਾਲੀ ਕੇਂਦਰ ਸਰਕਾਰ ਵੱਲੋਂ ਝਿਜਕਦੇ ਹੋਏ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਮਾਮੂਲੀ ਕਟੌਤੀ ਕੀਤੀ ਗਈ ਹੈ ਪਰ ਪੰਜਾਬ ਸਰਕਾਰ ਵੱਲੋਂ ਪੈਟਰੋਲ ਦੀਆਂ ਕੀਮਤਾਂ ਵਿੱਚ 10 ਰੁਪਏ ਅਤੇ ਡੀਜ਼ਲ ਦੀਆਂ ਕੀਮਤ ਵਿੱਚ 5 ਰੁਪਏ ਪ੍ਰਤੀ ਲਿਟਰ ਦੀ ਕਟੌਤੀ ਕਰ ਕੇ ਲੋਕਾਂ ਨੂੰ ਵੱਡੀ ਰਾਹਤ ਦਿੱਤੀ ਗਈ ਹੈ।