ਸ਼੍ੋਮਣੀ ਕਮੇਟੀ ਦੇ ਸਮਾਗਮ ਨੂੰ ਸਮਰਥਨ ਦੇਣ ਤੋਂ ਇਨਕਾਰ
ਦਮਦਮੀ ਟਕਸਾਲ ਅਜਨਾਲਾ ਦੇ ਪ੍ਰਬੰਧਕ ਭਾਈ ਅਮਰੀਕ ਸਿੰਘ ਅਜਨਾਲਾ ਨੇ ਲਾਪਤਾ 328 ਸਰੂਪਾਂ ਦਾ ਸੱਚ ਸੰਗਤਾਂ ਦੇ ਸਾਹਮਣੇ ਆਉਣ ਤੱਕ ਸਿੱਖ ਸੰਸਥਾ ਸ਼੍ਰੋਮਣੀ ਕਮੇਟੀ ਵਲੋਂ ਕਰਵਾਏ ਜਾ ਰਹੇ ਧਾਰਮਿਕ ਸਮਾਗਮ ਨੂੰ ਸਮਰਥਨ ਦੇਣ ਤੋ ਨਾਂਹ ਕੀਤੀ ਹੈ। ਉਨ੍ਹਾਂ ਕਿਹਾ ਕਿ...
Advertisement
ਦਮਦਮੀ ਟਕਸਾਲ ਅਜਨਾਲਾ ਦੇ ਪ੍ਰਬੰਧਕ ਭਾਈ ਅਮਰੀਕ ਸਿੰਘ ਅਜਨਾਲਾ ਨੇ ਲਾਪਤਾ 328 ਸਰੂਪਾਂ ਦਾ ਸੱਚ ਸੰਗਤਾਂ ਦੇ ਸਾਹਮਣੇ ਆਉਣ ਤੱਕ ਸਿੱਖ ਸੰਸਥਾ ਸ਼੍ਰੋਮਣੀ ਕਮੇਟੀ ਵਲੋਂ ਕਰਵਾਏ ਜਾ ਰਹੇ ਧਾਰਮਿਕ ਸਮਾਗਮ ਨੂੰ ਸਮਰਥਨ ਦੇਣ ਤੋ ਨਾਂਹ ਕੀਤੀ ਹੈ। ਉਨ੍ਹਾਂ ਕਿਹਾ ਕਿ ਉਹ ਹਮਖਿਆਲੀ ਜਥੇਬੰਦੀਆਂ ਨਾਲ ਮਿਲ ਕੇ ਸਿੱਖ ਸੰਸਥਾ ਵਲੋਂ ਗੁਰੂ ਤੇਗ ਬਹਾਦਰ ਸਾਹਿਬ ਦੀ ਸ਼ਹੀਦੀ ਸ਼ਤਾਬਦੀ ਸਮਾਗਮਾਂ ਦਾ ਵਿਰੋਧ ਕਰਨਗੇ। ਅੱਜ ਪੱਤਰਕਾਰਾਂ ਨਾਲ ਗੱਲ ਕਰਦਿਆਂ ਭਾਈ ਅਜਨਾਲਾ ਨੇ ਕਿਹਾ ਕਿ ਉਹ ਸਮਾਗਮਾਂ ਦੇ ਵਿਰੋਧੀ ਨਹੀਂ ਪਰ ਕਮੇਟੀ ਦੇ ਮੌਜੂਦਾ ਨਿਜ਼ਾਮ ਦੇ ਵਿਰੁੱਧ ਹਨ, ਜਦ ਤੱਕ ਗੁਰੂ ਗ੍ਰੰਥ ਸਾਹਿਬ ਦੇ 328 ਪਾਵਨ ਸਰੂਪਾਂ ਦੀ ਗੁੰਮਸ਼ੁਦਗੀ ਦਾ ਸੱਚ ਸਾਹਮਣੇ ਨਹੀ ਆਉਂਦਾ, ਉਹ ਸਿੱਖ ਸੰਸਥਾ ਵਲੋਂ ਕਰਵਾਏ ਜਾ ਰਹੇ ਸਮਾਗਮਾਂ ਦਾ ਵਿਰੋਧ ਕਰਦੇ ਰਹਿਣਗੇ।
Advertisement
Advertisement
×

