DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਮਰਦਮਸ਼ੁਮਾਰੀ ਵਿੱਚ ਪੰਜਾਬੀ ਨੂੰ 'ਮਾਂ-ਬੋਲੀ' ਵਜੋਂ ਦਰਜ ਕਰਵਾਓ: Kultar Singh Sandhwan

ਪੰਜਾਬ ਵਿਧਾਨ ਸਭਾ ਦੇ ਸਪੀਕਰ ਅਤੇ ਕੋਟਕਪੂਰਾ ਦੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਅੱਜ ਸੂਬੇ ਅਤੇ ਦੇਸ਼ ਭਰ ਦੇ ਲੋਕਾਂ ਨੂੰ ਚੱਲ ਰਹੀ ਮਰਦਮਸ਼ੁਮਾਰੀ (Census) ਦੀ ਪ੍ਰਕਿਰਿਆ ਵਿੱਚ ਸਰਗਰਮੀ ਨਾਲ ਹਿੱਸਾ ਲੈਣ ਅਤੇ ਪੰਜਾਬੀ ਨੂੰ ਆਪਣੀ ਮਾਂ-ਬੋਲੀ ਵਜੋਂ ਦਰਜ ਕਰਵਾਉਣ...

  • fb
  • twitter
  • whatsapp
  • whatsapp
featured-img featured-img
ਪੰਜਾਬ ਵਿਧਾਨ ਸਭਾ ਦੇ ਸਪੀਕਰ ਅਤੇ ਕੋਟਕਪੂਰਾ ਦੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਅੱਜ ਰਾਜ ਅਤੇ ਦੇਸ਼ ਭਰ ਦੇ ਲੋਕਾਂ ਨੂੰ ਚੱਲ ਰਹੀ ਮਰਦਮਸ਼ੁਮਾਰੀ ਦੀ ਪ੍ਰਕਿਰਿਆ ਵਿੱਚ ਪੰਜਾਬੀ ਨੂੰ ਆਪਣੀ ਮਾਂ-ਬੋਲੀ ਵਜੋਂ ਦਰਜ ਕਰਵਾਉਣ ਦਾ ਸੱਦਾ ਦਿੱਤਾ ਹੈ।
Advertisement

ਪੰਜਾਬ ਵਿਧਾਨ ਸਭਾ ਦੇ ਸਪੀਕਰ ਅਤੇ ਕੋਟਕਪੂਰਾ ਦੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਅੱਜ ਸੂਬੇ ਅਤੇ ਦੇਸ਼ ਭਰ ਦੇ ਲੋਕਾਂ ਨੂੰ ਚੱਲ ਰਹੀ ਮਰਦਮਸ਼ੁਮਾਰੀ (Census) ਦੀ ਪ੍ਰਕਿਰਿਆ ਵਿੱਚ ਸਰਗਰਮੀ ਨਾਲ ਹਿੱਸਾ ਲੈਣ ਅਤੇ ਪੰਜਾਬੀ ਨੂੰ ਆਪਣੀ ਮਾਂ-ਬੋਲੀ ਵਜੋਂ ਦਰਜ ਕਰਵਾਉਣ ਦਾ ਸੱਦਾ ਦਿੱਤਾ ਹੈ। ਸਹੀ ਅੰਕੜੇ ਇਕੱਠੇ ਕਰਨ ਦੀ ਮਹੱਤਤਾ 'ਤੇ ਜ਼ੋਰ ਦਿੰਦਿਆਂ ਸਪੀਕਰ ਨੇ ਕਿਹਾ ਕਿ ਸਰਕਾਰੀ ਨੀਤੀਆਂ ਅਤੇ ਵਿਕਾਸ ਯੋਜਨਾਵਾਂ ਮਰਦਮਸ਼ੁਮਾਰੀ ਦੇ ਅੰਕੜਿਆਂ ਦੇ ਅਧਾਰ 'ਤੇ ਹੀ ਤਿਆਰ ਕੀਤੀਆਂ ਜਾਂਦੀਆਂ ਹਨ।

ਉਨ੍ਹਾਂ ਨਾਗਰਿਕਾਂ ਨੂੰ ਸਹੀ ਜਾਣਕਾਰੀ ਦੇਣ ਦੀ ਅਪੀਲ ਕੀਤੀ ਅਤੇ ਕਿਹਾ ਕਿ ਸੱਭਿਆਚਾਰਕ ਪਛਾਣ ਨੂੰ ਬਚਾਉਣ ਅਤੇ ਖੇਤਰੀ ਪਹਿਲਕਦਮੀਆਂ ਨੂੰ ਰੂਪ ਦੇਣ ਵਿੱਚ ਭਾਸ਼ਾ ਦੀ ਅਹਿਮ ਭੂਮਿਕਾ ਹੁੰਦੀ ਹੈ। ਸੂਬੇ ਅਤੇ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਰਹਿਣ ਵਾਲੇ ਪੰਜਾਬੀਆਂ ਨੂੰ ਜ਼ੋਰਦਾਰ ਅਪੀਲ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬੀ ਨੂੰ ਮਾਂ-ਬੋਲੀ ਵਜੋਂ ਦਰਜ ਕਰਵਾਉਣਾ ਭਾਸ਼ਾ ਦੀ ਸੁਰੱਖਿਆ ਅਤੇ ਨੀਤੀ ਘੜਨ ਵਿੱਚ ਇਸ ਦੀ ਸਹੀ ਨੁਮਾਇੰਦਗੀ ਯਕੀਨੀ ਬਣਾਉਣ ਲਈ ਜ਼ਰੂਰੀ ਹੈ।

Advertisement

ਸੰਧਵਾਂ ਨੇ ਇਹ ਵੀ ਨੋਟ ਕੀਤਾ ਕਿ ਪਹਿਲਾਂ ਵੀ ਪੰਜਾਬੀ ਭਾਸ਼ਾ ਅਤੇ ਇਸ ਦੇ ਬੋਲਣ ਵਾਲਿਆਂ ਦੀ ਮਹੱਤਤਾ ਨੂੰ ਘਟਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਗਈਆਂ ਹਨ, ਇਸ ਲਈ ਲੋਕਾਂ ਨੂੰ ਮਰਦਮਸ਼ੁਮਾਰੀ ਵਿੱਚ ਆਪਣੀ ਭਾਸ਼ਾਈ ਪਛਾਣ ਸਹੀ ਢੰਗ ਨਾਲ ਦਰਜ ਕਰਵਾ ਕੇ ਇਸ ਦਾ ਜਵਾਬ ਦੇਣਾ ਚਾਹੀਦਾ ਹੈ। ਇਸ ਤੋਂ ਇਲਾਵਾ, ਉਨ੍ਹਾਂ ਨੇ ਲੋਕਾਂ ਨੂੰ ਨਵੀਂ ਸ਼ੁਰੂ ਕੀਤੀ ਗਈ 'ਸਵੈ-ਮਰਦਮਸ਼ੁਮਾਰੀ' (self-Census) ਸਹੂਲਤ ਦਾ ਲਾਹਾ ਲੈਣ ਲਈ ਪ੍ਰੇਰਿਤ ਕੀਤਾ, ਜਿਸ ਰਾਹੀਂ ਵਿਅਕਤੀ ਘਰ ਬੈਠੇ ਹੀ ਆਨਲਾਈਨ ਵੇਰਵੇ ਭਰ ਸਕਦਾ ਹੈ।

Advertisement

Advertisement
×