ਪਟਿਆਲਾ: ਜ਼ਿਲ੍ਹਾ ਖੇਡ ਅਫ਼ਸਰ ਸ਼ਸਵਤ ਰਾਜ਼ਦਾਨ ਨੇ ਦੱਸਿਆ ਕਿ ਕਿ ਖੇਡ ਮੰਤਰੀ ਮੀਤ ਹੇਅਰ ਦੇ ਹੁਕਮਾਂ ਅਨੁਸਾਰ ਖੇਡਾਂ ਵਤਨ ਪੰਜਾਬ ਦੀਆਂ ਤਹਿਤ ਹੋਣ ਵਾਲੀਆਂ ਬਲਾਕ ਪੱਧਰੀ ਖੇਡਾਂ ਲਈ ਰਜਿਸਟਰੇਸ਼ਨ ਦੀ ਮਿਤੀ 25 ਤੋਂ ਵਧਾ ਕੇ 30 ਅਗਸਤ ਕਰ ਦਿੱਤੀ ਹੈ। ਡੀਐੱਸਓ ਨੇ ਦੱਸਿਆ ਕਿ ਰਜਿਸਟਰੇਸ਼ਨ ਦੀ ਆਖ਼ਰੀ ਤਰੀਕ 25 ਅਗਸਤ ਤੋਂ ਵਧਾ ਕੇ 30 ਅਗਸਤ ਕਰ ਦਿੱਤੀ ਹੈ। ਚਾਹਵਾਨ ਖਿਡਾਰੀ ਵੈੱਬਸਾਈਟ www.punjabkhedmela2022.in ਉੱਪਰ ਰਜਿਸਟ੍ਰੇਸ਼ਨ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਜਿਹੜੇ ਖਿਡਾਰੀਆਂ ਨੂੰ ਕੋਈ ਦਿੱਕਤ ਆਉਂਦੀ ਹੈ, ਉਹ ਖੇਡ ਵਿਭਾਗ ਦੇ ਦਫ਼ਤਰਾਂ ਵਿੱਚ ਜਾ ਕੇ ਖੇਡ ਅਧਿਕਾਰੀਆਂ ਦੀ ਮਦਦ ਨਾਲ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ। -ਪੱਤਰ ਪ੍ਰੇਰਕ