DT
PT
Subscribe To Print Edition About The Punjabi Tribune Code Of Ethics Download App Advertise with us Classifieds
Grand Independence Day Sale
search-icon-img
search-icon-img
Advertisement

ਪਾਲਤੂ ਕੁੱਤਿਆਂ ਦੀ ਰਜਿਸਟ੍ਰੇਸ਼ਨ ਲਾਜ਼ਮੀ; ਘਰ ਬੈਠੇ ਹੋਵੇਗੀ ਕਾਰਵਾਈ: ਨਗਰ ਨਿਗਮ

ਸ਼ਹਿਰ ਵਿੱਚ ਜਾਗਰੂਕਤਾ ਮੁਹਿੰਮ ਸ਼ੁਰੂ; ਆਵਾਰਾ ਕੁੱਤਿਆਂ ਦੇ ਪ੍ਰਬੰਧਨ ਅਤੇ ਨਸਬੰਦੀ 'ਚ ਵੀ ਲਿਆਂਦੀ ਜਾਵੇਗੀ ਤੇਜ਼ੀ

  • fb
  • twitter
  • whatsapp
  • whatsapp
featured-img featured-img
ਸੰਕੇਤਕ ਤਸਵੀਰ।
Advertisement

ਬਠਿੰਡਾ ਵਿੱਚ ਪਾਲਤੂ ਕੁੱਤੇ ਰੱਖਣ ਵਾਲੇ ਪਰਿਵਾਰਾਂ ਲਈ ਹੁਣ ਨਵਾਂ ਨਿਯਮ ਲਾਗੂ ਹੋ ਗਿਆ ਹੈ। ਜੇਕਰ ਤੁਹਾਡੇ ਘਰ ਵਿੱਚ ਪਾਲਤੂ ਕੁੱਤਾ ਹੈ ਤਾਂ ਉਸ ਦੀ ਰਜਿਸਟ੍ਰੇਸ਼ਨ ਕਰਵਾਉਣਾ ਲਾਜ਼ਮੀ ਹੋਵੇਗਾ। ਨਗਰ ਨਿਗਮ ਬਠਿੰਡਾ ਨੇ ਇਸ ਸਬੰਧੀ ਸ਼ਹਿਰ ਭਰ ਵਿੱਚ ਵਿਸ਼ੇਸ਼ ਜਾਗਰੂਕਤਾ ਮੁਹਿੰਮ ਸ਼ੁਰੂ ਕਰ ਦਿੱਤੀ ਹੈ। ਇਸ ਦਾ ਮਕਸਦ ਨਾ ਸਿਰਫ਼ ਪਾਲਤੂ ਕੁੱਤਿਆਂ ਦਾ ਰਿਕਾਰਡ ਤਿਆਰ ਕਰਨਾ ਹੈ, ਸਗੋਂ ਆਵਾਰਾ ਕੁੱਤਿਆਂ ਦੇ ਪ੍ਰਬੰਧਨ ਨੂੰ ਵੀ ਹੋਰ ਪ੍ਰਭਾਵਸ਼ਾਲੀ ਬਣਾਉਣਾ ਹੈ।

ਆਨਲਾਈਨ ਪੋਰਟਲ ਅਤੇ ਐਪ ਰਾਹੀਂ ਹੋਵੇਗੀ ਰਜਿਸਟ੍ਰੇਸ਼ਨ

Advertisement

ਨਗਰ ਨਿਗਮ ਕਮਿਸ਼ਨਰ ਲਵਜੀਤ ਕੌਰ ਕਲਸੀ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਰਜਿਸਟ੍ਰੇਸ਼ਨ ਦੀ ਪ੍ਰਕਿਰਿਆ ਨੂੰ ਪੂਰੀ ਤਰ੍ਹਾਂ ਆਨਲਾਈਨ ਕਰ ਦਿੱਤਾ ਹੈ। ਹੁਣ ਲੋਕ ਘਰ ਬੈਠੇ ਹੀ 'ਐੱਮ-ਸੇਵਾ' (mSewa) ਪੋਰਟਲ ਜਾਂ ਮੋਬਾਈਲ ਐਪ ਰਾਹੀਂ ਆਪਣੇ ਪਾਲਤੂ ਕੁੱਤੇ ਦੀ ਰਜਿਸਟ੍ਰੇਸ਼ਨ ਕਰ ਸਕਦੇ ਹਨ। ਜਿਨ੍ਹਾਂ ਕੋਲ ਇਹ ਸਹੂਲਤ ਨਹੀਂ ਹੈ, ਉਹ ਨਗਰ ਨਿਗਮ ਦਫ਼ਤਰ ਦੇ ਕਮਰਾ ਨੰਬਰ 27 ਵਿੱਚ ਜਾ ਕੇ ਵੀ ਇਹ ਕੰਮ ਕਰਵਾ ਸਕਦੇ ਹਨ।

Advertisement

ਰਜਿਸਟ੍ਰੇਸ਼ਨ ਲਈ ਲੋੜੀਂਦੇ ਵੇਰਵੇ ਅਤੇ ਨਿਗਮ ਦੀਆਂ ਟੀਮਾਂ

ਰਜਿਸਟ੍ਰੇਸ਼ਨ ਲਈ ਮਾਲਕ ਨੂੰ ਆਪਣਾ ਨਾਮ, ਪਤਾ, ਮੋਬਾਈਲ ਨੰਬਰ, ਕੁੱਤੇ ਦੀ ਤਸਵੀਰ, ਨਸਲ, ਉਮਰ ਅਤੇ ਟੀਕਾਕਰਨ ਦਾ ਵੇਰਵਾ ਦੇਣਾ ਹੋਵੇਗਾ। ਨਗਰ ਨਿਗਮ ਦੀਆਂ ਟੀਮਾਂ ਇਸ ਵੇਲੇ ਸਕੂਲਾਂ, ਕਾਲਜਾਂ, ਹਸਪਤਾਲਾਂ ਅਤੇ ਰਿਹਾਇਸ਼ੀ ਇਲਾਕਿਆਂ ਵਿੱਚ ਜਾ ਕੇ ਲੋਕਾਂ ਨੂੰ ਇਸ ਪ੍ਰਕਿਰਿਆ ਬਾਰੇ ਜਾਣਕਾਰੀ ਦੇ ਰਹੀਆਂ ਹਨ।

ਆਵਾਰਾ ਕੁੱਤਿਆਂ ਦੀ ਨਸਬੰਦੀ ਅਤੇ ਟੀਕਾਕਰਨ

ਦੂਜੇ ਪਾਸੇ, ਸ਼ਹਿਰ ਵਿੱਚ ਆਵਾਰਾ ਕੁੱਤਿਆਂ ਦੀ ਸਮੱਸਿਆ ਨਾਲ ਨਜਿੱਠਣ ਲਈ ਡੱਬਵਾਲੀ ਰੋਡ ਸਥਿਤ ਐਨੀਮਲ ਬਰਥ ਕੰਟਰੋਲ ਕੇਂਦਰ ਵਿੱਚ ਲਗਾਤਾਰ ਟੀਕਾਕਰਨ ਅਤੇ ਨਸਬੰਦੀ ਕੀਤੀ ਜਾ ਰਹੀ ਹੈ। ਨਗਰ ਨਿਗਮ ਦੇ ਅੰਕੜਿਆਂ ਅਨੁਸਾਰ ਸਾਲ 2025 ਦੌਰਾਨ ਸ਼ਹਿਰ ਦੇ 4,335 ਆਵਾਰਾ ਕੁੱਤਿਆਂ ਦਾ ਟੀਕਾਕਰਨ ਅਤੇ ਨਸਬੰਦੀ ਕੀਤੀ ਗਈ, ਜਿਨ੍ਹਾਂ ਵਿੱਚ 2,125 ਨਰ ਅਤੇ 2,210 ਮਾਦਾ ਕੁੱਤੇ ਸ਼ਾਮਲ ਹਨ।

ਐਮਰਜੈਂਸੀ ਲਈ ਨੋਡਲ ਅਧਿਕਾਰੀ ਅਤੇ ਹੈਲਪਲਾਈਨ ਨੰਬਰ ਜਾਰੀ

ਕਮਿਸ਼ਨਰ ਨੇ ਕਿਹਾ ਕਿ ਲੋਕ ਆਵਾਰਾ ਕੁੱਤਿਆਂ ਨਾਲ ਜੁੜੀ ਕਿਸੇ ਵੀ ਸਮੱਸਿਆ ਜਾਂ ਕੁੱਤਿਆਂ ਦੇ ਹਮਲੇ ਦੀ ਸਥਿਤੀ ਵਿੱਚ ਤੁਰੰਤ ਨਗਰ ਨਿਗਮ ਨਾਲ ਸੰਪਰਕ ਕਰਨ। ਇਸ ਲਈ ਮੁੱਖ ਸੈਨੇਟਰੀ ਇੰਸਪੈਕਟਰ ਨੂੰ ਨੋਡਲ ਅਧਿਕਾਰੀ ਨਿਯੁਕਤ ਕੀਤਾ ਗਿਆ ਹੈ ਅਤੇ ਐਮਰਜੈਂਸੀ ਸਹਾਇਤਾ ਲਈ 99121-81716\B ਨੰਬਰ ਜਾਰੀ ਕੀਤਾ ਗਿਆ ਹੈ।

ਨਗਰ ਨਿਗਮ ਦਾ ਮੰਨਣਾ ਹੈ ਕਿ ਪਾਲਤੂ ਕੁੱਤਿਆਂ ਦੀ ਰਜਿਸਟ੍ਰੇਸ਼ਨ ਅਤੇ ਆਵਾਰਾ ਕੁੱਤਿਆਂ ਦੇ ਵਿਗਿਆਨਕ ਪ੍ਰਬੰਧਨ ਨਾਲ ਇੱਕ ਪਾਸੇ ਲੋਕਾਂ ਦੀ ਸੁਰੱਖਿਆ ਮਜ਼ਬੂਤ ਹੋਵੇਗੀ, ਜਦਕਿ ਦੂਜੇ ਪਾਸੇ ਪਸ਼ੂ ਭਲਾਈ ਨਾਲ ਸਬੰਧਤ ਨਿਯਮਾਂ ਨੂੰ ਵੀ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕੀਤਾ ਜਾ ਸਕੇਗਾ।

Advertisement
×