ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਕੂੜੇ ਵਾਲੀ ਟਰਾਲੀ ’ਚੋਂ ਧਾਰਮਿਕ ਪੰਨੇ ਮਿਲੇ

ਸਿੱਖ ਜਥੇਬੰਦੀਆਂ ਵੱਲੋਂ ਮਾਮਲੇ ਦੀ ਜਾਂਚ ਕਰਾਉਣ ਦੀ ਮੰਗ; ਪੁਲੀਸ ਵੱਲੋਂ ਕੇਸ ਦਰਜ
Advertisement

ਜਗਤਾਰ ਸਿੰਘ ਲਾਂਬਾ

ਅੰਮ੍ਰਿਤਸਰ, 14 ਜੁਲਾਈ

Advertisement

ਇੱਥੋਂ ਦੇ ਰਣਜੀਤ ਐਵੇਨਿਊ ਖੇਤਰ ਵਿੱਚ ਅੱਜ ਕੂੜਾ ਇਕੱਠਾ ਕਰਨ ਵਾਲੀ ਟਰਾਲੀ ਵਿੱਚੋਂ ਗੁਟਕਾ ਅਤੇ ਪੋਥੀਆਂ ਦੇ ਪੰਨੇ ਮਿਲਣ ਤੋਂ ਬਾਅਦ ਸਿੱਖ ਜਥੇਬੰਦੀਆਂ ਨੇ ਇਸ ਮਾਮਲੇ ਦੀ ਜਾਂਚ ਕਰਵਾਉਣ ਦੀ ਮੰਗ ਕੀਤੀ ਹੈ। ਰਣਜੀਤ ਐਵੇਨਿਊ ਪੁਲੀਸ ਸਟੇਸ਼ਨ ਦੇ ਐੱਸਐੱਚਓ ਰੌਬਿਨ ਹੰਸ ਨੇ ਕਿਹਾ ਕਿ ਇਸ ਸਬੰਧੀ ਕੇਸ ਦਰਜ ਕੀਤਾ ਗਿਆ ਹੈ ਅਤੇ ਜਾਂਚ ਕੀਤੀ ਜਾ ਰਹੀ ਹੈ। ਇਹ ਘਟਨਾ ਉਸ ਵੇਲੇ ਸਾਹਮਣੇ ਆਈ, ਜਦੋਂ ਕੂੜਾ ਇਕੱਠਾ ਕਰਨ ਵਾਲੀ ਟਰਾਲੀ ਦੇ ਡਰਾਈਵਰ ਨੂੰ ਕੂੜੇ ਵਿੱਚ ਗੁਟਕਾ ਸਾਹਿਬ ਤੇ ਹੋਰ ਪੋਥੀਆਂ ਦੇ ਪੰਨੇ ਮਿਲੇ। ਉਨ੍ਹਾਂ ਨੇ ਇਸ ਨੂੰ ਗੁਰਦੁਆਰੇ ਨੂੰ ਸੌਂਪਣ ਦੀ ਕੋਸ਼ਿਸ਼ ਕੀਤੀ।

ਆਲ ਇੰਡੀਆ ਸਤਿਕਾਰ ਕਮੇਟੀ ਸਣੇ ਸਿੱਖ ਸੰਗਠਨਾਂ ਨੇ ਇਸ ਨੂੰ ਬੇਦਅਬੀ ਕਰਾਰ ਦਿੱਤਾ ਅਤੇ ਕਿਹਾ ਕਿ ਇਸ ਘਟਨਾ ਨੇ ਸਿੱਖਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ। ਜਥੇਬੰਦੀ ਦੇ ਆਗੂ ਪਾਰਸ ਸਿੰਘ ਨੇ ਚਿਤਾਵਨੀ ਦਿੱਤੀ ਕਿ ਜੇ ਪੁਲੀਸ ਕੂੜੇ ਵਿੱਚ ਧਾਰਮਿਕ ਗ੍ਰੰਥਾਂ ਦੇ ਪੰਨਿਆਂ ਨੂੰ ਸੁੱਟਣ ਵਾਲੇ ਸ਼ੱਕੀਆਂ ਦੀ ਪਛਾਣ ਕਰਨ ਵਿੱਚ ਅਸਫ਼ਲ ਰਹੀ ਤਾਂ ਰਾਜ ਵਿਆਪੀ ਅੰਦੋਲਨ ਸ਼ੁਰੂ ਕੀਤਾ ਜਾਵੇਗਾ। ਉਨ੍ਹਾਂ ਆਖਿਆ ਕਿ ਇਸ ਸਬੰਧ ਵਿੱਚ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਨੂੰ ਘੋਖਿਆ ਜਾਵੇ ਅਤੇ ਕੂੜੇ ਵਿੱਚ ਗੁਟਕਾ ਸਾਹਿਬ ਤੇ ਹੋਰ ਪੰਨੇ ਸੁੱਟਣ ਵਾਲਿਆਂ ਦਾ ਪਤਾ ਲਾਇਆ ਜਾਵੇ। ਇੱਕ ਹੋਰ ਸਿੱਖ ਆਗੂ ਮਨਦੀਪ ਸਿੰਘ ਨੇ ਕਿਹਾ ਕਿ ਇਸ ਵਿੱਚ ਲਗਪਗ ਅੱਠ ਗੁਟਕਾ ਸਾਹਿਬ ਅਤੇ ਪੋਥੀਆਂ ਦੇ ਪੰਨੇ ਸ਼ਾਮਲ ਸਨ, ਜਿਨ੍ਹਾਂ ਨੂੰ ਕਾਗਜ਼ ਅਤੇ ਕੱਪੜਿਆਂ ਵਿੱਚ ਲਪੇਟ ਕੇ ਕੂੜੇ ਵਿੱਚ ਸੁੱਟਿਆ ਗਿਆ ਸੀ। ਥਾਣਾ ਮੁਖੀ ਰੌਬਿਨ ਹੰਸ ਨੇ ਕਿਹਾ ਕਿ ਜਾਂਚ ਚੱਲ ਰਹੀ ਹੈ ਅਤੇ ਮੁਲਜ਼ਮ ਦੀ ਪਛਾਣ ਕਰਕੇ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

Advertisement
Show comments