ਕਤਲ ਮਾਮਲੇ ’ਚ ਮੁਲਜ਼ਮ ਦਾ ਰਿਮਾਂਡ ਵਧਾਇਆ
ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿੱਚ ਚਾਰ ਸਾਲ ਪਹਿਲਾਂ ਪਤਨੀ ਦਾ ਕਤਲ ਕਰਨ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਪ੍ਰੋਫੈਸਰ ਭਾਰਤ ਭੂਸ਼ਣ ਗੋਇਲ ਨੂੰ ਤਿੰਨ ਦਿਨਾਂ ਦੇ ਪੁਲੀਸ ਰਿਮਾਂਡ ਤੋਂ ਬਾਅਦ ਅੱਜ ਅਦਾਲਤ ਵਿੱਚ ਮੁੜ ਪੇਸ਼ ਕੀਤਾ ਗਿਆ। ਇਸ ਦੌਰਾਨ ਪੁਲੀਸ ਨੇ ਪ੍ਰੋਫੈਸਰ...
Advertisement
ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿੱਚ ਚਾਰ ਸਾਲ ਪਹਿਲਾਂ ਪਤਨੀ ਦਾ ਕਤਲ ਕਰਨ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਪ੍ਰੋਫੈਸਰ ਭਾਰਤ ਭੂਸ਼ਣ ਗੋਇਲ ਨੂੰ ਤਿੰਨ ਦਿਨਾਂ ਦੇ ਪੁਲੀਸ ਰਿਮਾਂਡ ਤੋਂ ਬਾਅਦ ਅੱਜ ਅਦਾਲਤ ਵਿੱਚ ਮੁੜ ਪੇਸ਼ ਕੀਤਾ ਗਿਆ। ਇਸ ਦੌਰਾਨ ਪੁਲੀਸ ਨੇ ਪ੍ਰੋਫੈਸਰ ਦਾ ਮੋਬਾਈਲ ਫੋਨ ਅਤੇ ਹੋਰ ਪੁੱਛ ਪੜਤਾਲ ਲਈ ਤਿੰਨ ਦਿਨਾਂ ਦੇ ਹੋਰ ਪੁਲੀਸ ਰਿਮਾਂਡ ਦੀ ਮੰਗ ਕੀਤੀ ਤਾਂ ਅਦਾਲਤ ਨੇ ਦੋ ਦਿਨਾਂ ਦੇ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮੁਲਜ਼ਮ ਭਾਰਤ ਭੂਸ਼ਣ ਗੋਇਲ ਨੇ ਅਦਾਲਤ ਵਿੱਚ ਕਿਹਾ ਕਿ ਉਸ ਨੂੰ ਥਾਣੇ ਵਿੱਚ ਰਿਮਾਂਡ ਦੌਰਾਨ ਠੰਢ ਲੱਗ ਰਹੀ ਹੈ। ਪੁਲੀਸ ਵੱਲੋਂ ਉਸ ਨੂੰ ਰਾਤ ਨੂੰ ਸੌਣ ਸਮੇਂ ਸਿਰਫ਼ ਪਤਲਾ ਜਿਹਾ ਕੰਬਲ ਦਿੱਤਾ ਜਾ ਰਿਹਾ ਹੈ, ਜਿਸ ਵਿੱਚ ਠੰਢ ਲੱਗਦੀ ਹੈ। ਅਦਾਲਤ ਨੇ ਭਾਰਤ ਭੂਸ਼ਣ ਗੋਇਲ ਦੀ ਮੰਗ ਨੂੰ ਸੁਣਦਿਆਂ ਪੁਲੀਸ ਨੂੰ ਗਰਮ ਕੱਪੜੇ ਅਤੇ ਖਾਣਾ ਦੇਣ ਦੇ ਨਿਰਦੇਸ਼ ਦਿੱਤੇ।
Advertisement
Advertisement
