ਕਾਂਗਰਸ ਸਰਕਾਰ ਦੇ ਫਲੈਕਸਾਂ ’ਤੇ ਕਾਲਖ਼ ਪੋਚੀ ਤੇ ਹੋਰਡਿੰਗ ਲਾਹੇ

ਕਾਂਗਰਸ ਸਰਕਾਰ ਦੇ ਫਲੈਕਸਾਂ ’ਤੇ ਕਾਲਖ਼ ਪੋਚੀ ਤੇ ਹੋਰਡਿੰਗ ਲਾਹੇ

ਬਠਿੰਡਾ ’ਚ ਕਾਂਗਰਸ ਪਾਰਟੀ ਦੇ ਫਲੈਕਸ ਉਤਾਰਦੇ ਹੋਏ ਵੱਖ-ਵੱਖ ਜਥੇਬੰਦੀਆਂ ਦੇ ਕਾਰਕੁਨ। -ਫੋਟੋ: ਪਵਨ ਸ਼ਰਮਾ

ਸ਼ਗਨ ਕਟਾਰੀਆ

ਬਠਿੰਡਾ, 27 ਅਕਤੂਬਰ

ਗੁਲਾਬੀ ਸੁੰਡੀ ਅਤੇ ਮੀਂਹ ਕਾਰਨ ਨੁਕਸਾਨੀ ਗਈ ਫ਼ਸਲ ਦਾ ਮੁਆਵਜ਼ਾ ਦਿੱਤੇ ਬਿਨਾਂ ਇਸ ਦਾ ਪ੍ਰਚਾਰ ਕਰਨ ਦੇ ਰੋਸ ਵਜੋਂ ਕਿਸਾਨਾਂ ਨੇ ਅੱਜ ਇੱਥੇ ਸ਼ਹਿਰ ਵਿੱਚ ਲੱਗੇ ਕਾਂਗਰਸ ਸਰਕਾਰ ਦੇ ਫਲੈਕਸ ਪਾੜ ਦਿੱਤੇ ਅਤੇ ਕੁੱਝ ’ਤੇ ਕਾਲਖ ਮਲ ਦਿੱਤੀ। ਜ਼ਿਕਰਯੋਗ ਹੈ ਕਿ ਮੁਆਵਜ਼ੇ ਦੀ ਮੰਗ ਲਈ ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਦੀ ਅਗਵਾਈ ਹੇਠ ਮਾਲਵੇ ਦੇ ਅੱਠ ਜ਼ਿਲ੍ਹਿਆਂ ਦੇ ਕਿਸਾਨਾਂ ਵੱਲੋਂ 25 ਅਕਤੂਬਰ ਤੋਂ ਇੱਥੋਂ ਦੇ ਮਿਨੀ ਸਕੱਤਰੇਤ ਦਾ ਘਿਰਾਓ ਚੱਲ ਰਿਹਾ ਹੈ। ਇਸ ਦੌਰਾਨ ਉਹ ਨਰਮੇ ਅਤੇ ਝੋਨੇ ਦੀ ਤਬਾਹੀ ਤੋਂ ਪੀੜਤ ਕਿਸਾਨਾਂ ਨੂੰ 60 ਹਜ਼ਾਰ ਰੁਪਏ ਪ੍ਰਤੀ ਏਕੜ ਅਤੇ ਨਰਮੇ ਵਾਲੇ ਪਿੰਡਾਂ ਦੇ ਖੇਤ ਮਜ਼ਦੂਰਾਂ ਨੂੰ 30 ਹਜ਼ਾਰ ਰੁਪਏ ਪ੍ਰਤੀ ਪਰਿਵਾਰ ਮੁਆਵਜ਼ਾ ਦੇਣ, ਨਕਲੀ ਬੀਜ/ਦਵਾਈਆਂ ਬਣਾਉਣ ਤੇ ਵੇਚਣ ਵਾਲੀਆਂ ਕੰਪਨੀਆਂ ਨੂੰ ਸਖ਼ਤ ਸਜ਼ਾਵਾਂ ਦੇਣ ਅਤੇ ਖ਼ੁਦਕੁਸ਼ੀਆਂ ਕਰਨ ਵਾਲੇ ਕਿਸਾਨਾਂ ਦੇ ਵਾਰਸਾਂ ਨੂੰ 10-10 ਲੱਖ ਰੁਪਏ ਦਾ ਮੁਆਵਜ਼ਾ ਦੇਣ ਦੀ ਮੰਗ ਕਰ ਰਹੇ ਹਨ। ਜਦੋਂ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਤਾਂ ਉਨ੍ਹਾਂ ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ ਦਰਸਾਉਂਦੇ ਫ਼ਲੈਕਸਾਂ ’ਤੇ ਕਾਲਾ ਤੇਲ ਪੋਚ ਦਿੱਤਾ। ਜਨਤਕ ਥਾਵਾਂ ’ਤੇ ਲੱਗੇ ਹੋਰਡਿੰਗ ਵੀ ਪਾੜ ਦਿੱਤੇ ਗਏ।

ਯੂਨੀਅਨ ਦੇ ਸੂਬਾਈ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਫ਼ਸਲਾਂ ਦੇ ਹਰਜ਼ਾਨੇ ਦਾ ਇੱਕ ਧੇਲਾ ਵੀ ਨਹੀਂ ਦਿੱਤਾ ਪਰ ਹੋਰਡਿੰਗਾਂ ’ਤੇ ਨਰਮੇ ਦਾ ਮੁਆਵਜ਼ਾ ਦਿੱਤੇ ਜਾਣ ਦਾ ਪ੍ਰਚਾਰ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਫੋਕੀ ਭੱਲ ਬਣਾਉਣ ਲਈ ਅਜਿਹੇ ਫ਼ਲੈਕਸ ਥਾਂ-ਥਾਂ ਲਾਏ ਹਨ। ਕਿਸਾਨ ਆਗੂ ਅਨੁਸਾਰ ਹਾਲੇ ਤਾਂ ਮੁੱਖ ਮੰਤਰੀ ਅਧਿਕਾਰੀਆਂ ਨੂੰ ਨੁਕਸਾਨੀਆਂ ਫ਼ਸਲਾਂ ਦੀ ਗਿਰਦਾਵਰੀ 29 ਅਕਤੂਬਰ ਤੱਕ ਮੁਕੰਮਲ ਕਰਵਾਉਣ ਦੇ ਆਦੇਸ਼ ਹੀ ਜਾਰੀ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਜ਼ਮੀਨੀ ਹਕੀਕਤ ਤੋਂ ਦੂਰ ਅਜਿਹੇ ਗੁੰਮਰਾਹਕੁਨ ਪ੍ਰਚਾਰ ਨੂੰ ਰੋਕਣ ਲਈ ਫ਼ਲੈਕਸ ਹਟਾਉਣ ਵਾਲਾ ਕਦਮ ਚੁੱਕਿਆ ਗਿਆ ਹੈ। ਉਨ੍ਹਾਂ ਕਿਹਾ ਕਿ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ, ਉਦੋਂ ਤੱਕ ਉਨ੍ਹਾਂ ਦਾ ਸੰਘਰਸ਼ ਜਾਰੀ ਰਹੇਗਾ। ਘਿਰਾਓ ਵਿੱਚ ਹਮਾਇਤ ਵਜੋਂ ਪੰਜਾਬ ਰਾਜ ਪ੍ਰਬੰਧਕੀ ਸੇਵਾਵਾਂ ਐਸੋਸ਼ੀਏਸਨ ਦੇ ਚੇਅਰਮੈਨ ਮੇਘ ਸਿੰਘ ਸਿੱਧੂ ਅਤੇ ਸੂਬਾ ਪ੍ਰਧਾਨ ਰਾਜਵੀਰ ਸਿੰਘ ਮਾਨ ਦੀ ਅਗਵਾਈ ਹੇਠ ਜਥਾ ਵੀ ਸ਼ਾਮਲ ਹੋਇਆ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਯੂਪੀਏ ਦਾ ਭਵਿੱਖ

ਯੂਪੀਏ ਦਾ ਭਵਿੱਖ

ਧਰਮ ਅਤੇ ਰਵਾਇਤਾਂ ਦੀ ਸਾਂਝੀ ਤਸਵੀਰ

ਧਰਮ ਅਤੇ ਰਵਾਇਤਾਂ ਦੀ ਸਾਂਝੀ ਤਸਵੀਰ

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ

ਸ਼ਹਿਰ

View All