ਹੜ੍ਹਾਂ ਕਾਰਨ ਨੁਕਸਾਨੀਆਂ ਲਿੰਕ ਸੜਕਾਂ ਦੀ ਰਿਪੋਰਟ ਮੰਗੀ
ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਪੰਜਾਬ ਮੰਡੀ ਬੋਰਡ ਦੇ ਅਧਿਕਾਰੀਆਂ ਨੂੰ ਹੜ੍ਹਾਂ ਕਾਰਨ ਲਿੰਕ ਸੜਕਾਂ ਨੂੰ ਹੋਏ ਨੁਕਸਾਨ ਬਾਰੇ ਰਿਪੋਰਟ ਤਿਆਰ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਹ ਨਿਰਦੇਸ਼ ਆਗਾਮੀ ਸਾਉਣੀ ਖਰੀਦ ਸੀਜ਼ਨ ਦੇ...
Advertisement
ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਪੰਜਾਬ ਮੰਡੀ ਬੋਰਡ ਦੇ ਅਧਿਕਾਰੀਆਂ ਨੂੰ ਹੜ੍ਹਾਂ ਕਾਰਨ ਲਿੰਕ ਸੜਕਾਂ ਨੂੰ ਹੋਏ ਨੁਕਸਾਨ ਬਾਰੇ ਰਿਪੋਰਟ ਤਿਆਰ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਹ ਨਿਰਦੇਸ਼ ਆਗਾਮੀ ਸਾਉਣੀ ਖਰੀਦ ਸੀਜ਼ਨ ਦੇ ਮੱਦੇਨਜ਼ਰ ਸੜਕੀ ਸੰਪਰਕ ਦੀ ਤੇਜ਼ੀ ਨਾਲ ਬਹਾਲੀ ਨੂੰ ਯਕੀਨੀ ਬਣਾਉਣ ਲਈ ਜਾਰੀ ਕੀਤੇ ਗਏ ਹਨ। ਇਹ ਗੱਲ ਸ੍ਰੀ ਖੁੱਡੀਆਂ ਨੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਆਖੀ। ਇਸ ਦੌਰਾਨ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਵੀ ਮੌਜੂਦ ਸਨ। ਸ੍ਰੀ ਖੁੱਡੀਆਂ ਨੇ ਕਿਹਾ ਕਿ ਸੜਕਾਂ ਦੀ ਬਹਾਲੀ ਲਈ ਲੋੜੀਂਦੀ ਸਹਾਇਤਾ ਲੈਣ ਲਈ ਕੇਂਦਰ ਸਰਕਾਰ ਨੂੰ ਅੰਤਿਮ ਰਿਪੋਰਟ ਜਲਦ ਭੇਜੀ ਜਾਵੇਗੀ। ਮੀਟਿੰਗ ਵਿੱਚ ਲਿੰਕ ਸੜਕੀ ਪ੍ਰਾਜੈਕਟਾਂ ਦੀ ਪ੍ਰਗਤੀ ਦਾ ਜਾਇਜ਼ਾ ਵੀ ਲਿਆ ਗਿਆ।
Advertisement
Advertisement