DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਖੋਜ ਨਾਲ ਅਸਲ ਸਮੱਸਿਆਵਾਂ ਹੱਲ ਹੋਣ: ਰਾਧਾਕ੍ਰਿਸ਼ਨਨ

ੳੁਪ ਰਾਸ਼ਟਰਪਤੀ ਵੱਲੋਂ ਪੰਜਾਬ ਯੂਨੀਵਰਸਿਟੀ ਦਾ ਦੌਰਾ; ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦੀ ਅਪੀਲ

  • fb
  • twitter
  • whatsapp
  • whatsapp
featured-img featured-img
ਸੰਬੋਧਨ ਕਰਦੇ ਹੋਏ ਉਪ ਰਾਸ਼ਟਰਪਤੀ ਸੀ ਪੀ ਰਾਧਾਕ੍ਰਿਸ਼ਨਨ। -ਫੋਟੋ: ਤਿਵਾੜੀ
Advertisement

ਉਪ ਰਾਸ਼ਟਰਪਤੀ ਸੀ ਪੀ ਰਾਧਾਕ੍ਰਿਸ਼ਨਨ ਨੇ ਅੱਜ ਪੰਜਾਬ ਯੂਨੀਵਰਸਿਟੀ ਦੇ ਖੋਜਕਾਰੀਆਂ ਅਤੇ ਨਵੀਨਤਾਕਾਰਾਂ ਨੂੰ ਸੱਦਾ ਦਿੰਦਿਆਂ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਖੋਜ ਅਜਿਹੀ ਹੋਣੀ ਚਾਹੀਦੀ ਹੈ, ਜੋ ਅਸਲ ਸਮੱਸਿਆਵਾਂ ਨੂੰ ਹੱਲ ਕਰੇ ਅਤੇ ਸਮਾਜ ’ਤੇ ਆਪਣਾ ਪ੍ਰਭਾਵ ਛੱਡੇ। ਉਨ੍ਹਾਂ ਪੰਜਾਬ ਯੂਨੀਵਰਸਿਟੀ ਦਾ ਦੌਰਾ ਕੀਤਾ ਅਤੇ ਸੁਫਿਸਟੀਕੇਟਿਡ ਐਨਾਲਿਟੀਕਲ ਇੰਸਟਰੂਮੈਂਟੇਸ਼ਨ ਫੈਸਿਲਿਟੀ/ਸੈਂਟਰਲ ਇੰਸਟਰੂਮੈਂਟੇਸ਼ਨ ਲੈਬਾਰਟਰੀ (ਐੱਸ ਏ ਆਈ ਐੱਫ/ਸੀ ਆਈ ਐੱਲ) ਵਿੱਚ ਅਪਗਰੇਡ ਕੀਤੇ ਅਤਿ-ਆਧੁਨਿਕ ਉਪਕਰਨਾਂ ਦਾ ਉਦਘਾਟਨ ਕੀਤਾ।

ਉਪ ਰਾਸ਼ਟਰਪਤੀ ਨੇ ਪੀ ਯੂ ਟੈਕਨਾਲੋਜੀ ਇਨੋਵੇਸ਼ਨ ਫੋਰਮ (ਪੀ ਯੂ ਟੀ ਆਈ ਐੱਫ) ਦਾ ਵੀ ਉਦਘਾਟਨ ਕੀਤਾ, ਜੋ ਪਹਿਲਾਂ ਬਾਇਓਨੈਸਟ ਦੇ ਨਾਮ ਨਾਲ ਜਾਣਿਆ ਜਾਂਦਾ ਸੀ। ਇਹ ਮੰਚ ਪ੍ਰੀ-ਇਨਕਿਊਬੇਸ਼ਨ, ਇਨਕਿਊਬੇਸ਼ਨ ਅਤੇ ਪੋਸਟ-ਇਨਕਿਊਬੇਸ਼ਨ ਲਈ ਸਾਂਝਾ ਪਲੈਟਫਾਰਮ ਮੁਹੱਈਆ ਕਰਦਾ ਹੈ।

Advertisement

ਪੀਯੂ ਦੇ ਵਿਦਿਆਰਥੀਆਂ, ਅਧਿਆਪਕਾਂ, ਕਰਮਚਾਰੀਆਂ ਅਤੇ ਸਾਬਕਾ ਵਿਦਿਆਰਥੀਆਂ ਦੀ ਸਭਾ ਨੂੰ ਸੰਬੋਧਨ ਕਰਦਿਆਂ ਉਪ-ਰਾਸ਼ਟਰਪਤੀ ਨੇ ਕਿਹਾ ਕਿ ਭਾਰਤ ਗੁਣਵੱਤਾਪੂਰਨ ਸਿੱਖਿਆ ਅਤੇ ਖੋਜ ਲਈ ਤੇਜ਼ੀ ਨਾਲ ਵਿਸ਼ਵ ਪੱਧਰੀ ਮੰਜ਼ਿਲ ਵਜੋਂ ਉੱਭਰ ਰਿਹਾ ਹੈ। ਅਤਿ-ਆਧੁਨਿਕ ਉਪਕਰਨ ਸਹੂੁਲਤ ਦਾ ਜ਼ਿਕਰ ਕਰਦਿਆਂ ਉਪ ਰਾਸ਼ਟਰਪਤੀ ਨੇ ਕਿਹਾ ਕਿ ਕੋਈ ਵੀ ਖੋਜ ਸਮਾਜ ’ਤੇ ਪ੍ਰਭਾਵ ਪਾਉਣ ਵਾਲੀ ਹੋਣੀ ਚਾਹੀਦੀ ਹੈ। ਵਿਗਿਆਨ ਨੂੰ ਹਮੇਸ਼ਾ ਕਿਸੇ ਮਕਸਦ ਨਾਲ ਜੁੜੇ ਰਹਿਣਾ ਚਾਹੀਦਾ ਹੈ। ਸ੍ਰੀ ਰਾਧਾਕ੍ਰਿਸ਼ਨਨ ਨੇ ਕਿਹਾ, ‘‘ਸਾਨੂੰ ਤਕਨਾਲੋਜੀ ਦੀ ਵਰਤੋਂ ਸਿਰਫ਼ ਵੱਧ ਅੰਕੜੇ ਇਕੱਠੇ ਕਰਨ ਲਈ ਨਹੀਂ ਕਰਨੀ ਚਾਹੀਦੀ। ਸਾਨੂੰ ਸਮਾਜ ਨੂੰ ਦਰਪੇਸ਼ ਅਸਲ ਸਮੱਸਿਆਵਾਂ ਨੂੰ ਹੱਲ ਕਰਨ ਅਤੇ ਸਬੰਧਿਤ ਸਵਾਲ ਪੁੱਛਣ ਲਈ ਵਿਗਿਆਨ ਅਤੇ ਤਕਨਾਲੋਜੀ ਦੀ ਵਰਤੋਂ ਕਰਨੀ ਚਾਹੀਦੀ ਹੈ।’’ ਉਨ੍ਹਾਂ ਕਿਹਾ ਕਿ ਜਿਵੇਂ-ਜਿਵੇਂ ਅਸੀਂ ‘ਵਿਕਸਿਤ ਭਾਰਤ’ ਅਤੇ ‘ਆਤਮਨਿਰਭਰ ਭਾਰਤ’ ਦੇ ਟੀਚੇ ਵੱਲ ਵਧ ਰਹੇ ਹਨ, ਖੋਜ ਨੂੰ ਵੱਧ ਤੋਂ ਵੱਧ ਰਾਸ਼ਟਰੀ ਪਹਿਲਕਦਮੀਆਂ ’ਤੇ ਕੇਂਦਰਿਤ ਹੋਣਾ ਚਾਹੀਦਾ ਹੈ।

Advertisement

ਉਪ ਰਾਸ਼ਟਰਪਤੀ ਨੇ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦੀ ਅਪੀਲ ਕੀਤੀ। ਉਨ੍ਹਾਂ ਕੈਂਪਸ ਦੀ ਸੁਰੱਖਿਆ ਬਾਰੇ ਗੱਲ ਕਰਦਿਆਂ ਕਿਹਾ ਕਿ ਪੀਐੱਚ ਡੀ ਵਿਦਿਆਰਥਣ ਦੀ ਕਰੰਟ ਲੱਗਣ ਕਾਰਨ ਮੌਤ ਤੋਂ ਬਾਅਦ ਉਨ੍ਹਾਂ ਤੁਰੰਤ ਯੂਨੀਵਰਸਿਟੀ ਦੇ ਅਧਿਕਾਰੀਆਂ ਨੂੰ ਪੂਰੇ ਕੈਂਪਸ ਦਾ ਵਿਆਪਕ ਸੁਰੱਖਿਆ ਆਡਿਟ ਕਰਨ ਦੇ ਨਿਰਦੇਸ਼ ਦਿੱਤੇ ਸਨ। ਯੂਨੀਵਰਸਿਟੀ ਦੇ ਚਾਂਸਲਰ ਵਜੋਂ ਪੀ ਯੂ ਵਿੱਚ ਉਪ ਰਾਸ਼ਟਰਪਤੀ ਦਾ ਇਹ ਪਹਿਲਾ ਦੌਰਾ ਸੀ।

ਇਸ ਮੌਕੇ ਪੰਜਾਬ ਦੇ ਰਾਜਪਾਲ ਅਤੇ ਯੂਟੀ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨੇ ਕਿਹਾ ਕਿ ਆਜ਼ਾਦੀ ਤੋਂ ਬਾਅਦ ਪੰਜਾਬ ਯੂਨੀਵਰਸਿਟੀ ਨੇ ਲੰਮਾ ਸਫ਼ਰ ਤੈਅ ਕੀਤਾ ਹੈ। ਹਰਿਆਣਾ ਦੇ ਰਾਜਪਾਲ ਪ੍ਰੋ. ਅਸ਼ੀਮ ਕੁਮਾਰ ਘੋਸ਼ ਨੇ ਉਦਯੋਗ-ਅਕਾਦਮਿਕ ਸਹਿਯੋਗ ਨੂੰ ਹੋਰ ਮਜ਼ਬੂਤ ਕਰਨ ਅਤੇ ਆਤਮਨਿਰਭਰ ਭਾਰਤ ਅਤੇ 2047 ਤੱਕ ਵਿਕਸਿਤ ਭਾਰਤ ਦੇ ਟੀਚੇ ਵਿੱਚ ਯੋਗਦਾਨ ਪਾਉਣ ਦਾ ਸੱਦਾ ਦਿੱਤਾ। ਚੰਡੀਗੜ੍ਹ ਦੇ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਚੀਨ ਨਾਲ ਮੁਕਾਬਲੇ ਦੀ ਮਹੱਤਤਾ ’ਤੇ ਜ਼ੋਰ ਦਿੰਦਿਆਂ ਕਿਹਾ ਕਿ ਇਸ ਸਦੀ ਦੇ ਅਗਲੇ 74 ਸਾਲ ਉਨ੍ਹਾਂ ਦੇਸ਼ਾਂ ਦੇ ਹੋਣਗੇ ਜਿਨ੍ਹਾਂ ਕੋਲ ਅਤਿ-ਆਧੁਨਿਕ ਤਕਨਾਲੋਜੀ ਹੋਵੇਗੀ। ਪੀ ਯੂ ਦੇ ਦੀ ਵਾਈਸ ਚਾਂਸਲਰ ਪ੍ਰੋ. ਮੀਨਾਕਸ਼ੀ ਗੋਇਲ ਨੇ ਮੁੱਖ ਮਹਿਮਾਨ ਸਮੇਤ ਸਾਰੇ ਮਹਿਮਾਨਾਂ ਦਾ ਸਵਾਗਤ ਕੀਤਾ ਅਤੇ ਪੀ ਯੂ ਦੀਆਂ ਪ੍ਰਾਪਤੀਆਂ ਦਰਸਾਈਆਂ।

Advertisement
×