ਚੰਡੀਗੜ੍ਹ: ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਕਿਹਾ ਕਿ ਸਰਕਾਰੀ ਨੌਕਰੀਆਂ ਵਿੱਚ ਸਿੱਧੀ ਭਰਤੀ ਲਈ ਪੰਜਾਬ ਦੇ ਵਾਲਮੀਕ ਅਤੇ ਮਜ੍ਹਬੀ ਸਿੱਖ ਭਾਈਚਾਰੇ ਲਈ ‘ਰਾਖਵੇਂਕਰਨ ਦੇ ਅੰਦਰ ਰਾਖਵੇਂਕਰਨ’ ਦੀ ਠੋਸ ਤਰੀਕੇ ਨਾਲ ਬਚਾਅ ਕਰਨ ਲਈ ਕਿਹਾ ਹੈ| ਅਮਰਿੰਦਰ ਨੇ ਕਿਹਾ ਕਿ ਉਨ੍ਹਾਂ ਨੇ 2006 ਵਿਚ ਵਾਲਮੀਕ ਅਤੇ ਮਜ੍ਹਬੀ ਸਿੱਖਾਂ ਦੇ ਰਾਖਵੇਂਕਰਨ ਦੇ ਅਧਿਕਾਰਾ ਦੀ ਸੁਰੱਖਿਆ ਲਈ ਪੰਜਾਬ ਵਿਧਾਨ ਸਭਾ ਵਿਚ ਇੱਕ ਕਾਨੂੰਨ ਪਾਸ ਕਰਵਾਉਣ ਨੂੰ ਨਿੱਜੀ ਤੌਰ ’ਤੇ ਯਕੀਨੀ ਬਣਾਇਆ ਸੀ ਕਿਉਂਕਿ ਇਹ ਰਾਖਵਾਂਕਰਨ ਪੂਰੇ ਰਾਖਵੇਂਕਰਨ ਦੇ ਪਿਰਾਮਿਡ ਦੇ ਸਭ ਤੋਂ ਹੇਠਲੇ ਹਿੱਸੇ ਵਿਚ ਆਉਂਦਾ ਹੈ ਅਤੇ ਜ਼ਿਆਦਾਤਾਰ ਲਾਭਪਾਤਰੀ ਆਪਣੇ ਵਿਦਿਅਕ ਅਤੇ ਆਰਥਿਕ ਪਛੜੇਪਣ ਕਾਰਨ ਇਸ ਲਾਭ ਤੋਂ ਵਾਂਝੇ ਰਹਿ ਜਾਂਦੇ ਹਨ| -ਟ੍ਰਿਬਿਊਨ ਨਿਊਜ਼ ਸਰਵਿਸ