DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਪੰਜਾਬ ’ਚ ਰੈਜ਼ੀਡੈਂਟ ਡਾਕਟਰਾਂ ਦੀ ਹੜਤਾਲ ਖ਼ਤਮ

ਟ੍ਰਿਬਿਊਨ ਨਿਊਜ਼ ਸਰਵਿਸ ਚੰਡੀਗੜ੍ਹ, 30 ਜੂਨ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਅਤੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਫੋਰਮ ਆਫ ਰੈਜ਼ੀਡੈਂਟ ਡਾਕਟਰਜ਼ ਆਫ ਪੰਜਾਬ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ। ਇਹ ਮੀਟਿੰਗ ਲਗਪਗ ਦੋ ਘੰਟੇ ਤੱਕ ਚੱਲੀ,...
  • fb
  • twitter
  • whatsapp
  • whatsapp
Advertisement

ਟ੍ਰਿਬਿਊਨ ਨਿਊਜ਼ ਸਰਵਿਸ

ਚੰਡੀਗੜ੍ਹ, 30 ਜੂਨ

Advertisement

ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਅਤੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਫੋਰਮ ਆਫ ਰੈਜ਼ੀਡੈਂਟ ਡਾਕਟਰਜ਼ ਆਫ ਪੰਜਾਬ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ। ਇਹ ਮੀਟਿੰਗ ਲਗਪਗ ਦੋ ਘੰਟੇ ਤੱਕ ਚੱਲੀ, ਜਿਸ ਵਿੱਚ ਸੂਬਾ ਸਰਕਾਰ ਨੇ ਰੈਜ਼ੀਡੈਂਟ ਡਾਕਟਰਾਂ ਦੀਆਂ ਸਾਰੀਆਂ ਮੰਗਾਂ ਪ੍ਰਵਾਨ ਕਰ ਲਈਆਂ ਹਨ। ਇਸ ਸਕਾਰਾਤਮਕ ਨਤੀਜੇ ਤੋਂ ਬਾਅਦ ਫੋਰਮ ਦੇ ਨੁਮਾਇੰਦਿਆਂ ਨੇ ਆਪਣੀ ਹੜਤਾਲ ਸਮਾਪਤ ਕਰਨ ਦਾ ਐਲਾਨ ਕੀਤਾ। ਇਸ ਮੌਕੇ ਮੰਤਰੀਆਂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਹਮੇਸ਼ਾ ਸਿਹਤ ਸੰਭਾਲ ਨਾਲ ਸਬੰਧਤ ਪੇਸ਼ੇਵਰਾਂ ਅਤੇ ਜਨਤਾ ਦੋਵਾਂ ਦੀ ਭਲਾਈ ਨੂੰ ਤਰਜੀਹ ਦਿੰਦੇ ਹੋਏ ਸਰਕਾਰ ਅਤੇ ਡਾਕਟਰੀ ਭਾਈਚਾਰੇ ਵਿਚਕਾਰ ਇੱਕ ਸਹਿਯੋਗੀ ਮਾਹੌਲ ਨੂੰ ਉਤਸ਼ਾਹਿਤ ਕਰਨ ਲਈ ਕੰਮ ਕੀਤਾ ਹੈ। ਫੋਰਮ ਆਫ ਰੈਜ਼ੀਡੈਂਟ ਡਾਕਟਰਜ਼ ਆਫ ਪੰਜਾਬ ਦੇ ਪ੍ਰਤੀਨਿਧੀਆਂ ਵਿੱਚ ਡਾ. ਰਮਨਦੀਪ ਸਿੰਘ (ਪ੍ਰਧਾਨ ਆਰਡੀਏ ਪਟਿਆਲਾ), ਡਾ. ਅਕਸ਼ੈ ਸੇਠ (ਮੁੱਖ ਸਰਪ੍ਰਸਤ ਆਰਡੀਏ ਪਟਿਆਲਾ), ਡਾ. ਗੁਰਭਗਤ ਸਿੰਘ (ਜਨਰਲ ਸਕੱਤਰ), ਡਾ. ਮਿਲਾਨ (ਸਲਾਹਕਾਰ), ਡਾ. ਮਹਿਤਾਬ ਸਿੰਘ ਬੱਲ (ਪ੍ਰੈੱਸ ਸਕੱਤਰ) ਅਤੇ ਕਾਰਜਕਾਰੀ ਮੈਂਬਰ ਡਾ. ਗੁਰਜੀਤ ਸਿੰਘ ਅਤੇ ਡਾ. ਦਰਸ਼ਦੀਪ ਸਿੰਘ ਸ਼ਾਮਲ ਸਨ।

Advertisement
×