ਪੰਜਾਬ ਦੇ ਸ਼ਹਿਰਾਂ ਅਤੇ ਪਿੰਡਾਂ ’ਚ ਲਾਲ ਲਕੀਰ ਅੰਦਰ ਰਹਿੰਦੇ ਵਸਨੀਕਾਂ ਨੂੰ ਮਿਲਣਗੇ ਮਾਲਕੀ ਹੱਕ: ਚੰਨੀ

‘ਮੇਰਾ ਘਰ, ਮੇਰੇ ਨਾਮ’ ਸਕੀਮ ਤਹਿਤ ਜਾਰੀ ਹੋਣਗੇ ਜਾਇਦਾਦ ਕਾਰਡ; ਪਰਵਾਸੀ ਭਾਰਤੀਆਂ ਦੀਆਂ ਜਾਇਦਾਦਾਂ ਦੀ ਸੁਰੱਖਿਆ ਲਈ ਕਾਨੂੰਨ ਬਣਾਉਣ ਦਾ ਐਲਾਨ; ਦੋ ਕਿਲੋਵਾਟ ਤੱਕ ਦੇ ਲੋਡ ਵਾਲੇ ਸਾਰੇ ਵਰਗਾਂ ਦੇ ਲਾਭਾਪਾਤਰੀਆਂ ਦੇ ਬਿਜਲੀ ਦੇ ਬਕਾਏ ਮੁਆਫ ਹੋਣਗੇ

ਪੰਜਾਬ ਦੇ ਸ਼ਹਿਰਾਂ ਅਤੇ ਪਿੰਡਾਂ ’ਚ ਲਾਲ ਲਕੀਰ ਅੰਦਰ ਰਹਿੰਦੇ ਵਸਨੀਕਾਂ ਨੂੰ ਮਿਲਣਗੇ ਮਾਲਕੀ ਹੱਕ: ਚੰਨੀ

ਦਵਿੰਦਰ ਪਾਲ

ਚੰਡੀਗੜ੍ਹ, 11 ਅਕਤੂਬਰ

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ‘ਮੇਰਾ ਘਰ, ਮੇਰੇ ਨਾਮ’ ਸਕੀਮ ਦਾ ਐਲਾਨ ਕਰਦਿਆਂ ਦੱਸਿਆ ਹੈ ਕਿ ਇਸ ਸਕੀਮ ਤਹਿਤ ਸ਼ਹਿਰਾਂ ਅਤੇ ਪਿੰਡਾਂ ਦੇ ‘ਲਾਲ ਲਕੀਰ’ ਅੰਦਰ ਪੈਂਦੇ ਘਰਾਂ ਵਿਚ ਰਹਿ ਰਹੇ ਲੋਕਾਂ ਨੂੰ ਮਾਲਕੀ ਹੱਕ ਦਿੱਤੇ ਜਾਣਗੇ। ਸੂਬਾਈ ਵਜ਼ਾਰਤ ਦੀ ਮੀਟਿੰਗ ਦੌਰਾਨ ਲਏ ਫੈਸਲਿਆਂ ਬਾਰੇ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਨੇ ਦੱਸਿਆ ਕਿ ਇਸ ਸਮੁੱਚੀ ਪ੍ਰਕਿਰਿਆ ਨੂੰ ਦੋ ਮਹੀਨੀਆਂ ਵਿਚ ਮੁਕੰਮਲ ਕਰ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਪਹਿਲਾਂ ਇਹ ਸਕੀਮ ਸਿਰਫ ਪਿੰਡਾਂ ਦੇ ਲੋਕਾਂ ਲਈ ਸ਼ੁਰੂ ਕੀਤੀ ਗਈ ਸੀ ਪਰ ਹੁਣ ਘੇਰਾ ਵਧਾ ਕੇ ਇਸ ਨੂੰ ਲਾਲ ਲਕੀਰ ਅੰਦਰ ਸ਼ਹਿਰਾਂ ਦੇ ਯੋਗ ਵਾਸੀਆਂ ਲਈ ਵੀ ਲਾਗੂ ਕੀਤਾ ਜਾ ਰਿਹਾ ਹੈ। ਲਾਭਪਾਤਰੀਆਂ ਨੂੰ ਇਸ ਸਬੰਧੀ ਆਪਣੇ ਇਤਰਾਜ਼ ਦਾਇਰ ਕਰਨ ਲਈ 15 ਦਿਨ ਦਾ ਸਮਾਂ ਦਿੱਤਾ ਜਾਵੇਗਾ ਅਤੇ ਇਸ ਲਈ ਸਬੰਧਤ ਲੋਕਾਂ ਪਾਸੋਂ ਕੋਈ ਜਵਾਬ ਨਾ ਆਉਣ ਦੀ ਸੂਰਤ ਵਿਚ ਜਾਇਦਾਦ ਕਾਰਡ ਜਾਰੀ ਕਰ ਦਿੱਤੇ ਜਾਣਗੇ। ਮੁੱਖ ਮੰਤਰੀ ਨੇ ਕਿਹਾ ਕਿ ਵਿਦੇਸ਼ਾਂ ’ਚ ਵੱਸਦੇ ਪਰਵਾਸੀ ਭਾਰਤੀਆਂ ਦੀਆਂ ਸੰਪਤੀਆਂ ਦੀ ਰਾਖੀ ਲਈ ਜਲਦੀ ਹੀ ਸਰਕਾਰ ਪੰਜਾਬ ਵਿਧਾਨ ਸਭਾ ਵਿੱਚ ਕਾਨੂੰਨ ਲਿਆਏਗੀ। ਉਨ੍ਹਾਂ ਇਹ ਵੀ ਐਲਾਨ ਕੀਤਾ ਕਿ ਐਨ.ਆਰ.ਆਈਜ਼ ਦੀ ਮਲਕੀਅਤ ਵਾਲੀ ਖੇਤੀ ਜ਼ਮੀਨ ਦੀ ਗਿਰਦਾਵਰੀ ਉਨ੍ਹਾਂ ਦੇ ਨਾਂ ’ਤੇ ਕੀਤੀ ਜਾਵੇਗੀ। ਉਨ੍ਹਾਂ ਦੋ ਕਿਲੋਵਾਟ ਲੋਡ ਤੱਕ ਦੇ ਬਿਜਲੀ ਬਿੱਲਾਂ ਦੇ ਬਕਾਏ ਮੁਆਫ ਕਰਨ ਦੇ ਮੁੱਦੇ ’ਤੇ ਮੁੱਖ ਮੰਤਰੀ ਨੇ ਸਪੱਸਟ ਤੌਰ ’ਤੇ ਕਿਹਾ ਕਿ ਜਾਤ, ਨਸਲ ਅਤੇ ਧਰਮ ਦੇ ਵਖਰੇਵੇਂ ਤੋਂ ਬਿਨਾਂ ਹਰੇਕ ਨੂੰ ਇਸ ਮੁਆਫੀ ਦਾ ਲਾਭ ਮਿਲੇਗਾ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਗ਼ੈਰ-ਜ਼ਿੰਮੇਵਾਰਾਨਾ ਬਿਆਨ

ਗ਼ੈਰ-ਜ਼ਿੰਮੇਵਾਰਾਨਾ ਬਿਆਨ

ਮੁੱਖ ਮੰਤਰੀ ਦੇ ਉਮੀਦਵਾਰ

ਮੁੱਖ ਮੰਤਰੀ ਦੇ ਉਮੀਦਵਾਰ

ਨੈਤਿਕ ਪਤਨ

ਨੈਤਿਕ ਪਤਨ

ਸਿਆਸਤ ਦਾ ਅਪਰਾਧੀਕਰਨ

ਸਿਆਸਤ ਦਾ ਅਪਰਾਧੀਕਰਨ

ਪੰਜਾਬ ਵਿਚ ਦਲ-ਬਦਲੀ ਦੀ ਸਿਆਸਤ

ਪੰਜਾਬ ਵਿਚ ਦਲ-ਬਦਲੀ ਦੀ ਸਿਆਸਤ

ਬੈਂਕਿੰਗ, ਵਿਕਾਸ ਅਤੇ ਸਿਆਸਤ

ਬੈਂਕਿੰਗ, ਵਿਕਾਸ ਅਤੇ ਸਿਆਸਤ

ਸੁਪਰੀਮ ਕੋਰਟ ਦਾ ਫ਼ੈਸਲਾ

ਸੁਪਰੀਮ ਕੋਰਟ ਦਾ ਫ਼ੈਸਲਾ

ਮੁੱਖ ਖ਼ਬਰਾਂ

ਪੰਜਾਬ ਚੋਣਾਂ: ਹੁਣ 20 ਫਰਵਰੀ ਨੂੰ ਪੈਣਗੀਆਂ ਵੋਟਾਂ

ਪੰਜਾਬ ਚੋਣਾਂ: ਹੁਣ 20 ਫਰਵਰੀ ਨੂੰ ਪੈਣਗੀਆਂ ਵੋਟਾਂ

ਚੋਣ ਕਮਿਸ਼ਨ ਨੇ ਗੁਰੂ ਰਵਿਦਾਸ ਜੈਅੰਤੀ ਦੇ ਹਵਾਲੇ ਨਾਲ ਤਰੀਕ ਅੱਗੇ ਪਾਈ

ਆਪਣੇ ਨਾਰਾਜ਼ ਭਰਾ ਨੂੰ ਮਨਾ ਲਵਾਂਗਾ: ਚੰਨੀ

ਆਪਣੇ ਨਾਰਾਜ਼ ਭਰਾ ਨੂੰ ਮਨਾ ਲਵਾਂਗਾ: ਚੰਨੀ

ਫ਼ਿਰੋਜ਼ਪੁਰ ਦਿਹਾਤੀ ਤੋਂ ‘ਆਪ’ ਉਮੀਦਵਾਰ ਆਸ਼ੂ ਬੰਗੜ ਕਾਂਗਰਸ ’ਚ ਸ਼ਾਮਲ

ਬਿਹਾਰ ’ਚ ਦਾਨ ਨਾ ਦੇਣ ’ਤੇ ਸਿੱਖ ਸ਼ਰਧਾਲੂਆਂ ਉੱਤੇ ਪਥਰਾਅ

ਬਿਹਾਰ ’ਚ ਦਾਨ ਨਾ ਦੇਣ ’ਤੇ ਸਿੱਖ ਸ਼ਰਧਾਲੂਆਂ ਉੱਤੇ ਪਥਰਾਅ

ਛੇ ਸ਼ਰਧਾਲੂ ਜ਼ਖ਼ਮੀ; ਪਟਨਾ ਸਾਹਿਬ ਤੋਂ ਮੁਹਾਲੀ ਪਰਤ ਰਹੇ ਸਨ ਸ਼ਰਧਾਲੂ

ਸ਼ਹਿਰ

View All