ਸੰਜੀਵ ਹਾਂਡਾ
ਫ਼ਿਰੋਜ਼ਪੁਰ, 23 ਦਸੰਬਰ
ਫ਼ਿਰੋਜ਼ਪੁਰ ਸ਼ਹਿਰੀ ਵਿਧਾਨ ਸਭਾ ਹਲਕੇ ਦੇ ਮੌਜੂਦਾ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਇਸ ਵਾਰ ਹਲਕੇ ਵਿਚ ਰਿਕਾਰਡ ਤੋੜ ਵਿਕਾਸ ਕਰਵਾਉਣ ਦਾ ਦਾਅਵਾ ਕਰ ਕੇ ਲਗਾਤਾਰ ਤੀਜੀ ਵਾਰ ਆਪਣੀ ਕਿਸਮਤ ਅਜ਼ਮਾ ਰਹੇ ਹਨ। ਉਨ੍ਹਾਂ ਦਾ ਦਾਅਵਾ ਹੈ ਕਿ ਉਨ੍ਹਾਂ ਨੇ ਪਿਛਲੇ ਪੰਜ ਸਾਲਾਂ ਵਿਚ 272.37 ਕਰੋੜ ਰੁਪਏ ਦੀਆਂ ਗ੍ਰਾਂਟਾਂ ਵਿਕਾਸ ਦੇ ਕੰਮਾਂ ’ਤੇ ਖ਼ਰਚ ਕੀਤੀਆਂ ਹਨ। ਹਲਕੇ ਵਿੱਚ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਈਆਂ ਗਈਆਂ ਹਨ। ਬੇਸ਼ੱਕ ਪਿਛਲੇ ਪੰਜ ਸਾਲਾਂ ਵਿਚ ਹਲਕੇ ਦਾ ਕਾਫ਼ੀ ਵਿਕਾਸ ਹੋਇਆ ਹੈ, ਪਰ ਅਜੇ ਵੀ ਬਹੁਤ ਸਾਰੇ ਕੰਮ ਬਾਕੀ ਹਨ। ਇੱਥੇ ਸਿਹਤ ਸਹੂਲਤਾਂ ਦੀ ਘਾਟ ਕਾਰਨ ਲੋਕਾਂ ਨੂੰ ਇਲਾਜ ਵਾਸਤੇ ਦੂਜੇ ਸ਼ਹਿਰਾਂ ਵਿਚ ਜਾਣਾ ਪੈਂਦਾ ਹੈ। ਸਰਕਾਰੀ ਹਸਪਤਾਲਾਂ ਤੇ ਡਿਸਪੈਂਸਰੀਆਂ ਵਿਚ ਡਾਕਟਰਾਂ ਦੀ ਘਾਟ ਕਰ ਕੇ ਗੰਭੀਰ ਕੇਸ ਤੀਹ ਕਿਲੋਮੀਟਰ ਦੂਰ ਫ਼ਰੀਦਕੋਟ ਰੈਫ਼ਰ ਕਰ ਦਿੱਤੇ ਜਾਂਦੇ ਹਨ। ਕਈ ਵਾਰ ਮਰੀਜ਼ ਰਾਹ ਵਿੱਚ ਹੀ ਦਮ ਤੋੜ ਦਿੰਦੇ ਹਨ। ਪੀਜੀਆਈ ਦੇ ਸੈਟੇਲਾਈਟ ਸੈਂਟਰ ਦਾ ਨਿਰਮਾਣ ਕਈ ਸਾਲਾਂ ਤੋਂ ਅੱਧ ਵਿਚਾਲੇ ਲਟਕਿਆ ਹੋਇਆ ਹੈ।
ਭਾਰਤ-ਪਾਕਿਸਤਾਨ ਸਰਹੱਦ ’ਤੇ ਸਥਿਤ ਇਸ ਜ਼ਿਲ੍ਹੇ ਦਾ ਬਹੁਤਾ ਹਿੱਸਾ ਪਾਕਿਸਤਾਨ ਨਾਲ ਲਗਦਾ ਹੈ। ਇਸ ਕਰ ਕੇ ਨਾ ਤਾਂ ਸਰਕਾਰ ਕੋਈ ਉਦਯੋਗ ਲਾਉਣ ਦੀ ਪਹਿਲ ਕਰਦੀ ਹੈ ਤੇ ਨਾ ਹੀ ਉਦਯੋਗਪਤੀ ਇੱਥੇ ਆਪਣਾ ਪੈਸਾ ਲਾਉਣ ਦੀ ਹਿੰਮਤ ਕਰਦੇ ਹਨ। ਕਾਰੋਬਾਰ ਦੀ ਘਾਟ ਕਰ ਕੇ ਵਪਾਰੀ ਵਰਗ ਪ੍ਰੇਸ਼ਾਨ ਹੈ। ਸਰਹੱਦੀ ਪਿੰਡਾਂ ਵਿਚ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਵੀ ਮੁਹੱਈਆ ਨਹੀਂ ਹਨ। ਹਾਲਾਤ ਦਾ ਅੰਦਾਜ਼ਾ ਇਸ ਗੱਲ ਤੋਂ ਲਾਇਆ ਜਾ ਸਕਦਾ ਹੈ ਕਿ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਬੈਂਕ ਵਿਚ ਖਾਤਾ ਖੁੱਲ੍ਹਵਾਉਣਾ ਹੋਵੇ ਤਾਂ ਉਨ੍ਹਾਂ ਨੂੰ ਦਸ ਕਿਲੋਮੀਟਰ ਦੂਰ ਸ਼ਹਿਰ ਆਉਣਾ ਪੈਂਦਾ ਹੈ। ਸਤਲੁਜ ਦਰਿਆ ਨਾਲ ਲੱਗਦੇ ਪਿੰਡਾਂ ਵਿਚ ਜ਼ਹਿਰੀਲਾ ਪਾਣੀ ਪੀਣ ਨਾਲ ਲੋਕ ਕੈਂਸਰ ਤੇ ਬਿਮਾਰੀਆਂ ਤੋਂ ਪੀੜਤ ਹੋ ਰਹੇ ਹਨ।
ਵਿਰੋਧੀ ਧਿਰਾਂ ਦਾ ਇਲਜ਼ਾਮ ਹੈ ਕਿ ਸਰਹੱਦੀ ਪਿੰਡਾਂ ਦੇ ਵਿਕਾਸ ਵਾਸਤੇ ਵਿਧਾਇਕ ਵੱਲੋਂ ਪਿਛਲੇ ਦਸ ਸਾਲਾਂ ਵਿਚ ਕੋਈ ਠੋਸ ਕਦਮ ਨਹੀਂ ਚੁੱਕਿਆ ਗਿਆ। ਬੇਰੁਜ਼ਗਾਰੀ ਦੂਰ ਕਰਨ ਲਈ ਵੀ ਵਿਧਾਇਕ ਨੇ ਕੋਈ ਉਪਰਾਲਾ ਨਹੀਂ ਕੀਤਾ। ਸ਼ਹਿਰ ਵਿਚ ਲੁੱਟਾਂ-ਖੋਹਾਂ ਤੇ ਗੋਲੀ ਚੱਲਣ ਦੀਆਂ ਵਾਰਦਾਤਾਂ ਵਧਣ ਕਰ ਕੇ ਵੀ ਵਿਰੋਧੀ ਨੇਤਾ ਵਿਧਾਇਕ ’ਤੇ ਉਂਗਲ ਚੁੱਕ ਰਹੇ ਹਨ।
ਵਿਧਾਇਕ ਪਿੰਕੀ ਦਾ ਮੰਨਣਾ ਹੈ ਕਿ ਉਹ ਲੋਕਾਂ ਦੀਆਂ ਮੁਸ਼ਕਲਾਂ ਨੂੰ ਦੂਰ ਕਰਨ ਲਈ ਦਿਨ-ਰਾਤ ਕੰਮ ਕਰ ਰਹੇ ਹਨ। ਸ਼ਹਿਰ ਦੀਆਂ ਗਲੀਆਂ ਵਿਚ ਇੰਟਰਲਾਕ ਟਾਈਲਾਂ ਦਾ ਕੰਮ ਕਰਵਾਇਆ ਗਿਆ ਹੈ। ਕਈ ਪਿੰਡਾਂ ਵਿਚ ਅਨਾਜ ਮੰਡੀਆਂ ਪੱਕੀਆਂ ਕਰਵਾਈਆਂ ਗਈਆਂ ਹਨ ਤੇ ਸੜਕਾਂ ਬਣਾਈਆਂ ਗਈਆਂ ਹਨ। ਵਿਧਾਇਕ ਪਿੰਕੀ ਦਾ ਕਹਿਣਾ ਹੈ ਕਿ ਜੋ ਕੰਮ ਕਿਸੇ ਵਜ੍ਹਾ ਕਰ ਕੇ ਅਧੂਰੇ ਰਹਿ ਗਏ ਹਨ, ਉਹ ਆਉਣ ਵਾਲੇ ਪੰਜ ਸਾਲਾਂ ਵਿਚ ਪੂਰੇ ਕਰਵਾਏ ਜਾਣਗੇ।
ਇਥੋਂ ਦੋ ਵਾਰ ਜਿੱਤ ਚੁੱਕੇ ਸਾਬਕਾ ਵਿਧਾਇਕ ਸੁਖਪਾਲ ਸਿੰਘ ਨੰਨੂ ਦਾ ਦੋਸ਼ ਹੈ ਕਿ ਵਿਕਾਸ ਦੇ ਕੰਮਾਂ ਵਿਚ ਖ਼ਰਚ ਕੀਤੀ ਰਕਮ ਵਿਚ ਵੱਡੇ ਪੱਧਰ ’ਤੇ ਘਪਲੇਬਾਜ਼ੀ ਹੋਈ ਹੈ, ਇਸ ਦੀ ਜਾਂਚ ਕੀਤੀ ਜਾਣੀ ਹੈ।
<!–
<!–
–>
-ਰੋਹਿਤ ਵੋਹਰਾ, ਅਕਾਲੀ ਦਲ
<!–
<!–
–>
-ਸੁਖਪਾਲ ਸਿੰਘ ਨੰਨੂ , ਭਾਜਪਾ
<!–
<!–
–>