ਘੱਗਰ ਨੇੜਲੇ ਪਿੰਡਾਂ ਦੇ ਵਸਨੀਕਾਂ ਨੂੰ ਚੌਕਸ ਰਹਿਣ ਦੀ ਅਪੀਲ
ਐੱਸ.ਡੀ.ਐੱਮ ਰਾਜਪੁਰਾ ਅਵਿਕੇਸ਼ ਗੁਪਤਾ ਨੇ ਘੱਗਰ ਨਦੀ ਦੇ ਕੈਚਮੈਂਟ ਖੇਤਰ ਵਿੱਚ ਪਏ ਭਾਰੀ ਮੀਂਹ ਕਾਰਨ ਰਾਜਪੁਰਾ ਸਬ ਡਵੀਜ਼ਨ ਦੇ ਘੱਗਰ ਨੇੜੇ ਪੈਂਦੇ ਕੁਝ ਪਿੰਡਾਂ ਦੇ ਵਸਨੀਕਾਂ ਨੂੰ ਸਾਵਧਾਨ ਰਹਿਣ ਦੀ ਅਪੀਲ ਕੀਤੀ ਗਈ ਹੈ। ਐੱਸ.ਡੀ.ਐੱਮ ਰਾਜਪੁਰਾ ਅਵਿਕੇਸ਼ ਗੁਪਤਾ ਵੱਲੋਂ ਉਂਟਸਰ,...
Advertisement
ਐੱਸ.ਡੀ.ਐੱਮ ਰਾਜਪੁਰਾ ਅਵਿਕੇਸ਼ ਗੁਪਤਾ ਨੇ ਘੱਗਰ ਨਦੀ ਦੇ ਕੈਚਮੈਂਟ ਖੇਤਰ ਵਿੱਚ ਪਏ ਭਾਰੀ ਮੀਂਹ ਕਾਰਨ ਰਾਜਪੁਰਾ ਸਬ ਡਵੀਜ਼ਨ ਦੇ ਘੱਗਰ ਨੇੜੇ ਪੈਂਦੇ ਕੁਝ ਪਿੰਡਾਂ ਦੇ ਵਸਨੀਕਾਂ ਨੂੰ ਸਾਵਧਾਨ ਰਹਿਣ ਦੀ ਅਪੀਲ ਕੀਤੀ ਗਈ ਹੈ।
ਐੱਸ.ਡੀ.ਐੱਮ ਰਾਜਪੁਰਾ ਅਵਿਕੇਸ਼ ਗੁਪਤਾ ਵੱਲੋਂ ਉਂਟਸਰ, ਨਨਹੇੜੀ, ਸੰਜਰਪੁਰ, ਲਾਛੜੂ, ਕਮਾਲਪੁਰ, ਰਾਮਪੁਰ, ਸੌਂਟਾ, ਮਾੜੂ ਅਤੇ ਚਮਾਰੂ ਸਮੇਤ ਨੇੜਲੇ ਇਲਾਕਿਆਂ ਦੇ ਵਸਨੀਕਾਂ ਨੂੰ ਸੁਚੇਤ ਰਹਿਣ ’ਤੇ ਘੱਗਰ ਨੇੜੇ ਨਾ ਜਾਣ ਦੀ ਅਪੀਲ ਕੀਤੀ ਹੈ।
Advertisement
ਉਨ੍ਹਾਂ ਇਹ ਵੀ ਦੱਸਿਆ ਕਿ ਕਿਸੇ ਵੀ ਸੂਚਨਾ ਲਈ ਰਾਜਪੁਰਾ ਦੇ ਫਲੱਡ ਕੰਟਰੋਲ ਰੂਮ ਦੇ ਨੰਬਰ 01762-224132 ’ਤੇ ਸੰਪਰਕ ਕੀਤਾ ਜਾ ਸਕਦਾ ਹੈ।
ਹੋਰ ਪੜ੍ਹੋ: Flood Situation in Punjab: ਭਾਖੜਾ ਡੈਮ ਦੇ ਫਲੱਡ ਗੇਟ ਖੋਲ੍ਹੇ, BBMB ਵੱਲੋਂ ਚੇਤਾਵਨੀ ਜਾਰੀ
Advertisement