ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 2 ਜੂਨ
ਮੁੱਖ ਅੰਸ਼
- ਉੱਤਰ ਪ੍ਰਦੇਸ਼ ਦੇ ਪਿੰਡ ਬਰੀਬਾਰਾ ਵਿੱਚ ਸਿੱਖ ਕੈਦੀ ਨਮਿਤ ਸਮਾਗਮ
ਛੱਬੀ ਸਾਲ ਜੇਲ੍ਹ ਵਿੱਚ ਬੰਦੀ ਰਹੇ ਸਿੱਖ ਕੈਦੀ ਭਾਈ ਵਰਿਆਮ ਸਿੰਘ ਦਾ ਪਿਛਲੇ ਦਿਨੀਂ ਦੇਹਾਂਤ ਹੋ ਗਿਆ ਸੀ। ਉਨ੍ਹਾਂ ਨਮਿਤ ਅੰਤਿਮ ਅਰਦਾਸ ਅੱਜ ਉੱਤਰ ਪ੍ਰਦੇਸ਼ ਦੇ ਪਿੰਡ ਬਰੀਬਾਰਾ ਵਿੱਚ ਕੀਤੀ ਗਈ। ਇਸ ਮੌਕੇ ਉਨ੍ਹਾਂ ਦੇ ਪੁੱਤਰਾਂ ਜਗਦੀਸ਼ ਸਿੰਘ ਅਤੇ ਜਸਵਿੰਦਰ ਸਿੰਘ ਨੂੰ ਅਕਾਲ ਤਖ਼ਤ ਅਤੇ ਸ਼੍ਰੋਮਣੀ ਕਮੇਟੀ ਵੱਲੋਂ ਪੁੱਜੇ ਮੈਂਬਰ ਕਰਨੈਲ ਸਿੰਘ ਪੰਜੋਲੀ ਨੇ ਸਿਰੋਪਾ ਦੇ ਕੇ ਸਨਮਾਨਿਤ ਕੀਤਾ।
ਭਾਈ ਵਰਿਆਮ ਸਿੰਘ ਨਮਿਤ ਅਖੰਡ ਪਾਠ ਦੇ ਭੋਗ ਮੌਕੇ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਅਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਸ਼ੋਕ ਸੰਦੇਸ਼ ਭੇਜੇ। ਇਸ ਮੌਕੇ ਸ੍ਰੀ ਪੰਜੋਲੀ ਨੇ ਸ਼੍ਰੋਮਣੀ ਕਮੇਟੀ ਵੱਲੋਂ ਭਾਈ ਵਰਿਆਮ ਸਿੰਘ ਦੇ ਪਰਿਵਾਰ ਨੂੰ 51 ਹਜ਼ਾਰ ਰੁਪਏ ਦੀ ਮਾਇਕ ਸਹਾਇਤਾ ਦਾ ਚੈੱਕ ਸੌਂਪਿਆ।