ਸੇਵਾਮੁਕਤ ਡੀਐੱਸਪੀ ਹਾਲੇ ਵੀ ਕਰ ਰਿਹੈ ਡਿਊਟੀ

ਸੇਵਾਮੁਕਤ ਡੀਐੱਸਪੀ ਹਾਲੇ ਵੀ ਕਰ ਰਿਹੈ ਡਿਊਟੀ

ਬਠਿੰਡਾ ਵਿੱਚ 3 ਦਸੰਬਰ ਵਾਲੇ ਦਿਨ ਲੋਕਾਂ ਨੂੰ ਮਿਲਦੇ ਹੋਏ ਸਾਬਕਾ ਡੀਐੱਸਪੀ ਗੁਰਜੀਤ ਸਿੰਘ ਰੋਮਾਣਾ।

ਜਸਵੰਤ ਜੱਸ

ਫ਼ਰੀਦਕੋਟ, 4 ਦਸੰਬਰ

ਬਠਿੰਡਾ ਦੇ ਪੁਲੀਸ ਵਿਭਾਗ ਵਿੱਚ ਇੱਕ ਅਜਿਹਾ ਡੀਐੱਸਪੀ ਅੱਜ ਵੀ ਸਰਕਾਰੀ ਡਿਊਟੀ ਕਰ ਰਿਹਾ ਹੈ, ਜਿਸ ਨੂੰ ਪੰਜਾਬ ਦੇ ਗ੍ਰਹਿ ਵਿਭਾਗ ਨੇ 25 ਨਵੰਬਰ ਨੂੰ ਸੇਵਾਮੁਕਤ ਕਰ ਦਿੱਤਾ ਗਿਆ ਸੀ। ਸੇਵਾਮੁਕਤੀ ਦੇ ਬਾਵਜੂਦ ਪਿਛਲੇ 10 ਦਿਨਾਂ ਤੋਂ ਬਠਿੰਡਾ ਦੇ ਡੀਐੱਸਪੀ ਗੁਰਜੀਤ ਸਿੰਘ ਰੋਮਾਣਾ ਵਰਦੀ ਪਾ ਕੇ ਪਹਿਲਾਂ ਵਾਂਗ ਹੀ ਡਿਊਟੀ ਕਰਦੇ ਹੋਏ ਸਰਕਾਰੀ ਅਮਲੇ, ਗੱਡੀਆਂ ਤੇ ਦਫ਼ਤਰ ਦੀ ਵਰਤੋਂ ਕਰ ਰਹੇ ਹਨ।

ਗ੍ਰਹਿ ਵਿਭਾਗ ਨੇ ਡੀਐੱਸਪੀ ਗੁਰਜੀਤ ਸਿੰਘ ਰੋਮਾਣਾ ਦੀ ਸੇਵਾਮੁਕਤੀ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਕੋਈ ਐਕਸਟੈਨਸ਼ਨ ਨਹੀਂ ਦਿੱਤੀ ਗਈ ਹੈ। ਸੂਚਨਾ ਅਨੁਸਾਰ ਗੁਰਜੀਤ ਸਿੰਘ ਰੋਮਾਣਾ ਇੱਕ ਸਾਲ ਪਹਿਲਾਂ ਸੇਵਾਮੁਕਤ ਹੋ ਗਏ ਸਨ ਤੇ ਉਨ੍ਹਾਂ ਨੂੰ ਗ੍ਰਹਿ ਵਿਭਾਗ ਨੇ ਇੱਕ ਮੰਤਰੀ ਦੀ ਸਿਫ਼ਾਰਸ਼ ’ਤੇ ਇੱਕ ਸਾਲ ਦੀ ਐਕਸਟੈਨਸ਼ਨ ਦਿੱਤੀ ਸੀ। ਪਰ ਪੰਜਾਬ ਸਰਕਾਰ ਵੱਲੋਂ ਸੇਵਾਕਾਲ ਵਿੱਚ ਵਾਧਾ ਲੈ ਕੇ ਕੰਮ ਕਰ ਰਹੇ ਸਾਰੇ ਮੁਲਾਜ਼ਮਾਂ ਨੂੰ ਤੁਰੰਤ ਹਟਾਉਣ ਦੇ ਹੁਕਮ ਦਿੱਤੇ ਸਨ, ਜਿਸ ਮਗਰੋਂ ਗ੍ਰਹਿ ਵਿਭਾਗ ਨੇ 25 ਨਵੰਬਰ ਨੂੰ ਗੁਰਜੀਤ ਸਿੰਘ ਰੋਮਾਣਾ ਦੀ ਸੇਵਾਮੁਕਤੀ ਸਬੰਧੀ ਪੱਤਰ ਭੇਜ ਦਿੱਤਾ ਸੀ।

ਬਠਿੰਡਾ ਜ਼ਿਲ੍ਹੇ ਦੇ ਜ਼ਿਲ੍ਹਾ ਪੁਲੀਸ ਮੁਖੀ ਅਜੇ ਸਲੂਜਾ ਨੇ ਮੰਨਿਆ ਕਿ ਗੁਰਜੀਤ ਸਿੰਘ ਰੋਮਾਣਾ ਡਿਊਟੀ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਗੁਰਜੀਤ ਸਿੰਘ ਰੋਮਾਣਾ ਨੂੰ ਐਕਸਟੈਨਸ਼ਨ ਮਿਲਣ ਬਾਰੇ ਉਨ੍ਹਾਂ ਕੋਲ ਕੋਈ ਪੱਤਰ ਅਜੇ ਤੱਕ ਨਹੀਂ ਆਇਆ। ਸੇਵਾ ਨਿਯਮਾਂ ਅਨੁਸਾਰ ਸੇਵਾਮੁਕਤੀ ਤੋਂ ਬਾਅਦ ਕੋਈ ਵੀ ਪੁਲੀਸ ਅਧਿਕਾਰੀ ਸਰਕਾਰੀ ਅਮਲੇ ਤੇ ਦਫ਼ਤਰ ਦੀ ਵਰਤੋਂ ਨਹੀਂ ਕਰ ਸਕਦਾ ਅਤੇ ਨਾ ਹੀ ਉਹ ਕੋਈ ਸਰਕਾਰੀ ਡਿਊਟੀ ਕਰ ਸਕਦਾ ਹੈ।  

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸੁੰਦਰਤਾ ਮੁਕਾਬਲਿਆਂ ਦੇ ਓਹਲੇ ਓਹਲੇ...

ਸੁੰਦਰਤਾ ਮੁਕਾਬਲਿਆਂ ਦੇ ਓਹਲੇ ਓਹਲੇ...

ਕਿਵੇਂ ਭਜਾਈਏ ਵਾਇਰਸ...

ਕਿਵੇਂ ਭਜਾਈਏ ਵਾਇਰਸ...

ਭਾਰਤ ਦਾ ਪਰਮਾਣੂ ਸਿਧਾਂਤ ਅਤੇ ਸੁਰੱਖਿਆ

ਭਾਰਤ ਦਾ ਪਰਮਾਣੂ ਸਿਧਾਂਤ ਅਤੇ ਸੁਰੱਖਿਆ

ਫ਼ਰਜ਼ ਨਿਭਾਉਂਦੇ ਲੋਕ

ਫ਼ਰਜ਼ ਨਿਭਾਉਂਦੇ ਲੋਕ

ਖੇਤੀ ਖੇਤਰ ਅਤੇ ਆਰਥਿਕ ਰੋਮਾਂਸਵਾਦ

ਖੇਤੀ ਖੇਤਰ ਅਤੇ ਆਰਥਿਕ ਰੋਮਾਂਸਵਾਦ

ਮੁੱਖ ਖ਼ਬਰਾਂ

ਹਾਈ ਕੋਰਟ ਵੱਲੋਂ ਮਜੀਠੀਆ ਨੂੰ ਰਾਹਤ, ਤਿੰਨ ਦਿਨ ਨਹੀਂ ਹੋਵੇਗੀ ਗ੍ਰਿਫ਼ਤਾਰੀ

ਹਾਈ ਕੋਰਟ ਵੱਲੋਂ ਮਜੀਠੀਆ ਨੂੰ ਰਾਹਤ, ਤਿੰਨ ਦਿਨ ਨਹੀਂ ਹੋਵੇਗੀ ਗ੍ਰਿਫ਼ਤਾਰੀ

ਸੁਪਰੀਮ ਕੋਰਟ ਤਕ ਪਹੁੰਚ ਲਈ ਦਿੱਤਾ ਤਿੰਨ ਦਿਨਾਂ ਦਾ ਸਮਾਂ

ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੀ ਅੰਮ੍ਰਿਤਸਰ ਰਿਹਾਇਸ਼ ’ਤੇ ਪੁਲੀਸ ਦਾ ਛਾਪਾ

ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੀ ਅੰਮ੍ਰਿਤਸਰ ਰਿਹਾਇਸ਼ ’ਤੇ ਪੁਲੀਸ ਦਾ ਛਾਪਾ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਸੋਮਵਾਰ ਨੂੰ ਅੰਤਿਰਮ ਜ਼ਮਾਨਤ ਖਾਰ...

ਸ਼ਹਿਰ

View All