ਰਿਟਾਇਰਡ ਪੁਲੀਸ ਅਫਸਰਾਂ ਨੇ ਮੌਜੂਦਾ ਪੁਲੀਸ ਅਧਿਕਾਰੀਆਂ ਖਿਲਾਫ਼ ਖੋਲਿਆ ਮੋਰਚਾ!
ਇਸ ਸਬੰਧੀ ਵਿਸ਼ੇਸ਼ ਤੌਰ ’ਤੇ ਸੱਦੀ ਗਈ ਇੱਕ ਹਗਾਮੀ ਮੀਟਿੰਗ ਵਿੱਚ ਲਏ ਗਏ ਫੈਸਲੇ ਬਾਰੇ ਜਾਣਕਾਰੀ ਦਿੰਦਿਆਂ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਵਜ਼ੀਰ ਚੰਦ ਅਤੇ ਜਨਰਲ ਸਕੱਤਰ ਗੁਰਮੀਤ ਸਿੰਘ ਨੇ ਦੱਸਿਆ ਕਿ ਬੀਤੇ 21 ਅਕਤੂਬਰ 2025 ਨੂੰ ਪੁਲੀਸ ਸ਼ਹੀਦੀ ਦਿਵਸ ’ਤੇ ਜ਼ਿਲ੍ਹਾ ਪੁਲੀਸ ਮੁਖੀ ਫਾਜ਼ਿਲਕਾ ਗੁਰਮੀਤ ਸਿੰਘ ਵੱਲੋਂ ਪੈਨਸ਼ਨਰਜ਼ ਨੂੰ ਸੱਦਾ ਦਿੱਤਾ ਗਿਆ ਸੀ,ਜਿਸ ਵਿੱਚ ਸੇਵਾ ਮੁਕਤ ਪੁਲੀਸ ਅਫਸਰਾਂ ਅਤੇ ਮੁਲਾਜ਼ਮਾਂ ਵੱਲੋਂ ਸ਼ਹੀਦੀ ਸਮਾਗਮ ਵਿੱਚ ਸ਼ਮੂਲੀਅਤ ਕੀਤੀ ਗਈ ਸੀ।
ਸ਼ਹੀਦੀ ਸਮਾਗਮ ਸਮਾਪਤ ਹੋਣ ਤੋਂ ਬਾਅਦ ਐਸ.ਐਸ.ਪੀ ਗੁਰਮੀਤ ਸਿੰਘ ਨੂੰ ਪੈਨਸ਼ਨਰਾਂ ਨੇ ਪੇਸ਼ ਹੋ ਕੇ ਆਪਣੀਆਂ ਦੁੱਖ ਤਕਲੀਫਾਂ ਦੱਸੀਆਂ ਗਈਆਂ, ਸ਼ਾਇਦ ਉਨ੍ਹਾਂ ਦੀਆਂ ਮੁਸ਼ਕਿਲਾਂ ਨੂੰ ਹੱਲ ਕਰਨ ਦਾ ਜ਼ਿਲ੍ਹਾ ਪੁਲੀਸ ਮੁਖੀ ਵਿਸ਼ਵਾਸ ਦਵਾਉਂਦੇ ਪ੍ਰੰਤੂ ਕੋਲ ਖੜੇ ਦੋ ਪੁਲੀਸ ਅਧਿਕਾਰੀਆਂ ਨੇ ਸਿੱਧੇ ਤੌਰ ’ਤੇ ਸੇਵਾ ਮੁਕਤ ਪੁਲੀਸ ਅਫ਼ਸਰਾਂ ’ਤੇ ਦੋਸ਼ ਲਾਇਆ ਕਿ ਉਹ ਲੋਕ ਮੁੱਦਿਆਂ ਨੂੰ ਲੈ ਕੇ ਪੁਲੀਸ ਖਿਲਾਫ਼ ਧਰਨੇ ਪ੍ਰਦਰਸ਼ਨ ਕਰ ਰਹੇ ਹਨ।
ਸੇਵਾ ਮੁਕਤ ਪੁਲੀਸ ਅਫ਼ਸਰਾਂ ਦੇ ਆਗੂਆਂ ਨੇ ਕਿਹਾ ਕਿ ਸ਼ਾਇਦ ਇਸ ਕਰਕੇ ਐਸਐਸਪੀ ਵੱਲੋਂ ਉਨ੍ਹਾਂ ਦੀਆਂ ਮੰਗਾਂ ਵੱਲ ਤਵੱਜੋ ਨਹੀਂ ਦਿੱਤੀ ਗਈ। ਉਨ੍ਹਾਂ ਕਿਹਾ ਕਿ ਉਹ ਵੀ ਪੰਜਾਬ ਪੁਲੀਸਵਿੱਚ ਸੇਵਾਵਾਂ ਦੇ ਕੇ ਇੱਕ ਸਮਾਜ ਦਾ ਵੱਡਾ ਹਿੱਸਾ ਰਹੇ ਹਨ, ਪ੍ਰੰਤੂ ਉਨ੍ਹਾਂ ਨੂੰ ਅੱਜ ਕੁਝ ਗਲਤ ਅਫਸਰਾਂ ਵੱਲੋ ਐਸਐਸਪੀ ਨੂੰ ਗਲਤ ਪੇਸ਼ਕਾਰੀ ਕਰਕੇ ਉਨ੍ਹਾਂ ਨੂੰ ਬਦਨਾਮ ਕੀਤਾ ਜਾ ਰਿਹਾ ਹੈ।
ਸੇਵਾ ਮੁਕਤ ਪੁਲੀਸਅਧਿਕਾਰੀਆਂ ਨੇ ਜ਼ਿਲ੍ਹਾ ਪੁਲੀਸਅਧਿਕਾਰੀਆਂ ਦੋਸ਼ ਲਾਇਆ ਕਿ ਉਨ੍ਹਾਂ ਨੂੰ ਸ਼ਰੇਆਮ ਲੋਕਾਂ ਸਾਹਮਣੇ ਪੁਲੀਸ ਅਧਿਕਾਰੀਆਂ ਸਾਹਮਣੇ ਧਮਕਾਇਆ ਗਿਆ। ਇਸ ਸਬੰਧੀ ਜ਼ਿਲ੍ਹੇ ਦੇ ਸਾਰੇ ਸੇਵਾ ਮੁਕਤ ਪੁਲੀਸ ਪੈਨਸ਼ਨਰਾਂ ਵਿੱਚ ਰੋਸ ਪਾਇਆ ਜਾ ਰਿਹਾ ਹੈ।
ਦੂਜੇ ਪਾਸੇ ਇਸ ਸਬੰਧੀ ਜਦੋਂ ਐਸਐਸਪੀ ਸਰਦਾਰ ਗੁਰਮੀਤ ਸਿੰਘ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਸੇਵਾ ਮੁਕਤ ਪੁਲੀਸ ਅਧਿਕਾਰੀ ਉਨ੍ਹਾਂ ਦੇ ਅੱਜ ਵੀ ਪਰਿਵਾਰਕ ਮੈਂਬਰ ਹਨ ਅਤੇ ਉਨ੍ਹਾਂ ਨੂੰ ਕਿਸੇ ਤਰ੍ਹਾਂ ਦੀ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਇਹ ਵੀ ਕਿਹਾ ਕਿ ਤੁਰੰਤ ਉਨ੍ਹਾਂ ਨੂੰ ਕੋਲ ਬੁਲਾ ਕੇ ਪੈਦਾ ਹੋਈ ਗਲਤਫਹਿਮੀ ਨੂੰ ਦੂਰ ਕਰਵਾਇਆ ਜਾਵੇਗਾ।
