ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਸਤਲੁਜ ’ਚ ਪਾਣੀ ਦਾ ਪੱਧਰ ਵਧਣ ਕਾਰਨ ਹੁਸੈਨੀਵਾਲਾ ਬਾਰਡਰ ’ਤੇ ਰਿਟਰੀਟ ਸੈਰੇਮਨੀ ਮੁਲਤਵੀ

ਸਤਲੁਜ ਦਰਿਆ ’ਚ ਪਾਣੀ ਦਾ ਪੱਧਰ ਵਧਣ ਕਰਕੇ ਫਿਰੋਜ਼ਪੁਰ ਸਥਿਤ ਹੁਸੈਨੀਵਾਲਾ ਸਰਹੱਦ ’ਤੇ ਰੋਜ਼ਾਨਾ ਹੋਣ ਵਾਲੀ ਰਿਟਰੀਟ ਸੈਰੇਮਨੀ ਨੂੰ ਅਗਲੇ ਹੁਕਮਾਂ ਤੱਕ ਮੁਲਤਵੀ ਕੀਤਾ ਗਿਆ ਹੈ। ਸਤਲੁਜ ਦੇ ਪਾਣੀ ਨੇ ਜੁਆਇੰਟ ਚੈੱਕ ਪੋਸਟ ਨੂੰ ਵੀ ਆਪਣੀ ਲਪੇਟ ’ਚ ਲੈ ਲਿਆ...
Advertisement

ਸਤਲੁਜ ਦਰਿਆ ’ਚ ਪਾਣੀ ਦਾ ਪੱਧਰ ਵਧਣ ਕਰਕੇ ਫਿਰੋਜ਼ਪੁਰ ਸਥਿਤ ਹੁਸੈਨੀਵਾਲਾ ਸਰਹੱਦ ’ਤੇ ਰੋਜ਼ਾਨਾ ਹੋਣ ਵਾਲੀ ਰਿਟਰੀਟ ਸੈਰੇਮਨੀ ਨੂੰ ਅਗਲੇ ਹੁਕਮਾਂ ਤੱਕ ਮੁਲਤਵੀ ਕੀਤਾ ਗਿਆ ਹੈ। ਸਤਲੁਜ ਦੇ ਪਾਣੀ ਨੇ ਜੁਆਇੰਟ ਚੈੱਕ ਪੋਸਟ ਨੂੰ ਵੀ ਆਪਣੀ ਲਪੇਟ ’ਚ ਲੈ ਲਿਆ ਹੈ, ਜਿੱਥੇ ਬੀਐੱਸਐੱਫ ਅਤੇ ਪਾਕਿ ਰੇਂਜਰਾਂ ਵੱਲੋਂ ਰਿਟਰੀਟ ਸੈਰੇਮਨੀ ਕੀਤੀ ਜਾਂਦੀ ਹੈ। ਪਾਣੀ ਦਾ ਪੱਧਰ ਵਧਣ ਕਾਰਨ ਪੂਰਾ ਇਲਾਕਾ ਪਾਣੀ ’ਚ ਡੁੱਬ ਚੁੱਕਾ ਹੈ। ਇਸ ਸਥਿਤੀ ਦਾ ਜਾਇਜ਼ਾ ਲੈਣ ਲਈ ਫਿਰੋਜ਼ਪੁਰ ਦੇ ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਅਤੇ ਡੀਆਈਜੀ ਬੀਐੱਸਐੱਫ ਨੇ ਜੁਆਇੰਟ ਚੈੱਕ ਪੋਸਟ ਦਾ ਦੌਰਾ ਕੀਤਾ। ਉਨ੍ਹਾਂ ਦੱਸਿਆ ਕਿ ਸਤਪਾਲ ਚੌਂਕੀ ਨੂੰ ਪਾਣੀ ਤੋਂ ਬਚਾਉਣ ਲਈ ਵੱਡੇ ਪੱਧਰ ’ਤੇ ਰਾਹਤ ਕਾਰਜ ਆਰੰਭੇ ਹੋਏ ਹਨ। ਡੀਆਈਜੀ ਬੀਐੱਸਐੱਫ ਨੇ ਦੱਸਿਆ ਕਿ ਲੋਕਾਂ ਦੀ ਸੁਰੱਖਿਆ ਨੂੰ ਧਿਆਨ ’ਚ ਰੱਖਦੇ ਹੋਏ ਅਤੇ ਪਾਣੀ ਦੇ ਵਧਦੇ ਪੱਧਰ ਕਾਰਨ ਰਿਟਰੀਟ ਸੈਰੇਮਨੀ ਨੂੰ ਕੁਝ ਸਮੇਂ ਲਈ ਮੁਲਤਵੀ ਕਰ ਦਿੱਤਾ ਗਿਆ ਹੈ। ਉਕਤ ਅਧਿਕਾਰੀਆਂ ਵੱਲੋਂ ਲੋਕਾਂ ਨੂੰ ਸਲਾਹ ਦਿੱਤੀ ਗਈ ਹੈ ਕਿ ਉਹ ਇਸ ਸਮੇਂ ਸਰਹੱਦ ’ਤੇ ਰਿਟਰੀਟ ਸੈਰੇਮਨੀ ਦੇਖਣ ਅਤੇ ਘੁੰਮਣ ਨਾ ਆਉਣ ਤਾਂ ਕਿ ਕਿਸੇ ਵੀ ਅਣਸੁਖਾਵੀ ਘਟਨਾ ਤੋਂ ਬਚਿਆ ਜਾ ਸਕੇ। ਉਨ੍ਹਾਂ ਕਿਹਾ ਕਿ ਰਿਟਰੀਟ ਸੈਰੇਮਨੀ ਮੁੜ ਸ਼ੁਰੂ ਹੋਣ ਸਬੰਧੀ ਜਾਣਕਾਰੀ ਲੋਕਾਂ ਨੂੰ ਦੇ ਦਿੱਤੀ ਜਾਵੇਗੀ।

Advertisement
Advertisement
Show comments