ਪੱਤਰ ਪ੍ਰੇਰਕ
ਚੰਡੀਗੜ੍ਹ, 3 ਦਸੰਬਰ
ਵਿਜੀਲੈਂਸ ਬਿਊਰੋ ਵੱਲੋਂ ਬੀਤੇ ਦਿਨੀਂ ਗ੍ਰਿਫ਼ਤਾਰ ਕੀਤੇ ਗਏ ਮਾਲ ਵਿਭਾਗ ਪੰਜਾਬ ਦੇ ਨਾਇਬ ਤਹਿਸੀਲਦਾਰ ਸੰਦੀਪ ਕੁਮਾਰ ਅਤੇ ਰਜਿਸਟਰੀ ਕਲਰਕ ਮਨਜੀਤ ਸਿੰਘ ਦੇ ਹੱਕ ਵਿੱਚ ਰੈਵੇਨਿਊ ਆਫੀਸਰਜ਼ ਐਸੋਸੀਏਸ਼ਨ, ਰੈਵੇਨਿਊ ਕਾਨੂੰਗੋ ਐਸੋਸੀਏਸ਼ਨ, ਰੈਵੇਨਿਊ ਪਟਵਾਰੀ ਯੂਨੀਅਨ ਦੀ 22 ਨਵੰਬਰ ਤੋਂ ਚੱਲ ਰਹੀ ਲਗਾਤਾਰ ਹੜਤਾਲ ਅੱਜ ਵੀ ਜਾਰੀ ਰਹੀ। ਰੈਵੇਨਿਊ ਆਫੀਸਰਜ਼ ਐਸੋਸੀਏਸ਼ਨ ਦੇ ਪ੍ਰਧਾਨ ਗੁਰਦੇਵ ਸਿੰਘ ਧੰਮ ਨੇ ਕਿਹਾ ਕਿ ਯੂਨੀਅਨਾਂ ਦੇ ਸੰਘਰਸ਼ ਕੀਤੇ ਜਾਣ ਤੇ ਪ੍ਰਮੁੱਖ ਸਕੱਤਰ ਵਿਜੀਲੈਂਸ ਨਾਲ ਮੀਟਿੰਗਾਂ ਦੇ ਬਾਵਜੂਦ ਇਸ ਮਸਲੇ ਬਾਰੇ ਕੋਈ ਹੱਲ ਨਾ ਨਿਕਲਣ ਅਤੇ ਨਾਜਾਇਜ਼ ਪੁਲੀਸ ਹਿਰਾਸਤ ਵਿੱਚ ਰੱਖਣ ਵਾਲੇ ਵਿਜੀਲੈਂਸ ਅਧਿਕਾਰੀਆਂ ਖਿਲਾਫ਼ ਕੋਈ ਕਾਰਵਾਈ ਨਾ ਕਰਨ ’ਤੇ ਯੂਨੀਅਨਾਂ ਨੇ 6 ਤੋਂ 7 ਦਸੰਬਰ ਤੱਕ ਦੋ ਦਿਨਾਂ ਦੀ ਹੋਰ ਜਨਤਕ ਛੁੱਟੀ ਉੱਤੇ ਚੱਲਣ ਦਾ ਫ਼ੈਸਲਾ ਕੀਤਾ ਹੈ।