DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਅਮਨ ਅਰੋੜਾ ਵੱਲੋਂ ਦੀਵਾਨ ਟੋਡਰ ਮੱਲ ਹਵੇਲੀ ਦੇ ਸੰਭਾਲ ਕਾਰਜਾਂ ਦਾ ਜਾਇਜ਼ਾ

ਨਿੱਜੀ ਪੱਤਰ ਪ੍ਰੇਰਕ ਫਤਹਿਗੜ੍ਹ ਸਾਹਿਬ, 8 ਜੁਲਾਈ ਪੰਜਾਬ ਦੇ ਨਵੇਂ ਅਤੇ ਨਵਿਆਉਣਯੋਗ ਊਰਜਾ ਸਰੋਤ, ਗਵਰਨੈਂਸ ਰਿਫਾਰਮਜ਼, ਪ੍ਰਿੰਟਿੰਗ ਤੇ ਸਟੇਸ਼ਨਰੀ, ਸ਼ਿਕਾਇਤਾਂ ਅਤੇ ਰੋਜ਼ਗਾਰ ਜਨਰੇਸ਼ਨ ਤੇ ਟਰੇਨਿੰਗ ਮੰਤਰੀ ਅਮਨ ਅਰੋੜਾ ਨੇ ਇਤਿਹਾਸਕ ਦੀਵਾਨ ਟੋਡਰ ਮੱਲ ਹਵੇਲੀ ਦੀ ਸਾਂਭ-ਸੰਭਾਲ ਦੇ ਚੱਲ ਰਹੇ ਕਾਰਜਾਂ...
  • fb
  • twitter
  • whatsapp
  • whatsapp
featured-img featured-img
ਕੈਬਨਿਟ ਮੰਤਰੀ ਅਮਨ ਅਰੋੜਾ ਦੀਵਾਨ ਟੋਡਰ ਮੱਲ ਹਵੇਲੀ ਦੀ ਸੰਭਾਲ ਸਬੰਧੀ ਚੱਲ ਰਹੇ ਕੰਮ ਦਾ ਜਾਇਜ਼ਾ ਲੈਂਦੇ ਹੋਏ।-ਫੋਟੋ: ਸੂਦ
Advertisement

ਨਿੱਜੀ ਪੱਤਰ ਪ੍ਰੇਰਕ

ਫਤਹਿਗੜ੍ਹ ਸਾਹਿਬ, 8 ਜੁਲਾਈ

Advertisement

ਪੰਜਾਬ ਦੇ ਨਵੇਂ ਅਤੇ ਨਵਿਆਉਣਯੋਗ ਊਰਜਾ ਸਰੋਤ, ਗਵਰਨੈਂਸ ਰਿਫਾਰਮਜ਼, ਪ੍ਰਿੰਟਿੰਗ ਤੇ ਸਟੇਸ਼ਨਰੀ, ਸ਼ਿਕਾਇਤਾਂ ਅਤੇ ਰੋਜ਼ਗਾਰ ਜਨਰੇਸ਼ਨ ਤੇ ਟਰੇਨਿੰਗ ਮੰਤਰੀ ਅਮਨ ਅਰੋੜਾ ਨੇ ਇਤਿਹਾਸਕ ਦੀਵਾਨ ਟੋਡਰ ਮੱਲ ਹਵੇਲੀ ਦੀ ਸਾਂਭ-ਸੰਭਾਲ ਦੇ ਚੱਲ ਰਹੇ ਕਾਰਜਾਂ ਦਾ ਜਾਇਜ਼ਾ ਲਿਆ। ਇਸ ਮੌਕੇ ਸ੍ਰੀ ਅਰੋੜਾ ਨੇ ਕਿਹਾ ਕਿ ਦੀਵਾਨ ਟੋਡਰ ਮੱਲ ਦਾ ਨਾਮ ਇਤਿਹਾਸ ਵਿੱਚ ਸੁਨਹਿਰੀ ਅੱਖਰਾਂ ’ਚ ਲਿਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਧਰਤੀ ’ਤੇ ਸਥਿਤ ਇਮਾਰਤਾਂ ਦੀ ਸਾਂਭ-ਸੰਭਾਲ ਕਰ ਕੇ ਨੌਜਵਾਨ ਪੀੜ੍ਹੀ ਲਈ ਇੱਕ ਵਿਰਾਸਤ ਵਜੋਂ ਸਾਂਭਿਆ ਜਾ ਰਿਹਾ ਹੈ। ਦੀਵਾਨ ਟੋਡਰ ਮੱਲ ਹਵੇਲੀ ਵਰਗੀਆਂ ਇਤਿਹਾਸਕ ਇਮਾਰਤਾਂ ਸਾਡੇ ਅਮੀਰ ਵਿਰਸੇ ਨੂੰ ਦਰਸਾਉਂਦੀਆਂ ਹਨ, ਜਿਨ੍ਹਾਂ ਦੀ ਸਾਂਭ ਸੰਭਾਲ ਕਰਨਾ ਸਾਡਾ ਫਰਜ਼ ਹੈ। ਸ੍ਰੀ ਫ਼ਤਹਿਗੜ੍ਹ ਸਾਹਿਬ ਨੂੰ ਟੂਰਿਜ਼ਮ ਦੇ ਖੇਤਰ ਵਿੱਚ ਮੋਹਰੀ ਬਣਾਉਣ ਲਈ ਇੱਥੇ ਸਥਿਤ ਪੁਰਾਤਨ ਇਮਾਰਤਾਂ ਜਿਵੇਂ ਕਿ ਦੀਵਾਨ ਟੋਡਰ ਮੱਲ ਹਵੇਲੀ, ਆਮ ਖਾਸ ਬਾਗ, ਭਗਤਾ ਸਧਨਾ ਜੀ ਦੀ ਮਸੀਤ ਅਤੇ ਹੋਰ ਇਤਿਹਾਸਕ ਇਮਾਰਤਾਂ ਦੀ ਸਾਂਭ ਸੰਭਾਲ ਲਈ ਵੱਡੇ ਪੱਧਰ ’ਤੇ ਉਪਰਾਲੇ ਕੀਤੇ ਜਾ ਰਹੇ ਹਨ। ਇਸ ਮੌਕੇ ਵਿਧਾਇਕ ਲਖਵੀਰ ਸਿੰਘ ਰਾਏ ਅਤੇ ਵਿਧਾਇਕ ਬੱਸੀ ਪਠਾਣਾਂ ਰੁਪਿੰਦਰ ਸਿੰਘ ਹੈਪੀ, ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਅਜੈ ਸਿੰਘ ਲਿਬੜਾ, ਮਾਰਕੀਟ ਕਮੇਟੀ ਸਰਹਿੰਦ ਦੇ ਚੇਅਰਮੈਨ ਗੁਰਵਿੰਦਰ ਸਿੰਘ ਢਿੱਲੋਂ, ਐੱਸ.ਡੀ.ਐੱਮ. ਗੁਰਵਿੰਦਰ ਸਿੰਘ ਜੌਹਲ ਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

Advertisement
×