ਸਰਬਜੀਤ ਸਿੰਘ ਭੰਗੂ
ਪਟਿਆਲਾ, 13 ਦਸੰਬਰ
ਕਾਂਗਰਸ ਵੱਲੋਂ ਕਿਸਾਨੀ ਸੰਘਰਸ਼ ਦੇ ਹੱਕ ਵਿਚ 14 ਦਸੰਬਰ ਨੂੰ ਸ਼ੰਭੂ ਬੈਰੀਅਰ ’ਤੇ ਕੀਤੀ ਜਾ ਰਹੀ ਸੂਬਾਈ ਰੈਲੀ ਦੀਆਂ ਤਿਆਰੀਆਂ ਜ਼ੋਰਾਂ ’ਤੇ ਹਨ। ਇਸ ਸਬੰਧੀ ਅੱਜ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਸਮੇਤ ਇਲਾਕੇ ਦੇ ਵਿਧਾਇਕਾਂ ਹਰਦਿਆਲ ਕੰਬੋਜ ਅਤੇ ਮਦਨ ਲਾਲ ਜਲਾਲਪੁਰ ਸਮੇਤ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਗੁਰਦੀਪ ਸਿੰਘ ਊਂਟਸਰ, ਜ਼ਿਲ੍ਹ ਪਰਿਸ਼ਦ ਮੈਂਬਰ ਗਗਨਦੀਪ ਜੌਲੀ, ਯੂਥ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਨਿਰਭੈ ਸਿੰਘ ਮਿਲਟੀ ਸਮੇਤ ਕਈ ਹੋਰ ਆਗੂਆਂ ਨੇ ਵੀ ਤਿਆਰੀਆਂ ਦਾ ਜਾਇਜ਼ਾ ਲਿਆ।