ਲਿੰਕ ਸੜਕਾਂ ਦੀ ਮੁਰੰਮਤ ਦੇ ਕੰਮ ਦਾ ਜਾਇਜ਼ਾ
                    ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ ਟੀ ਓ ਨੇ ਲਿੰਕ ਸੜਕਾਂ ਦੀ ਮੁਰੰਮਤ ਦਾ ਜਾਇਜ਼ਾ ਲਿਆ। ਇਸ ਦੌਰਾਨ ਉਨ੍ਹਾਂ ਕਿਹਾ ਕਿ ਸੂਬੇ ਦੀਆਂ 10,778 ਕਿਲੋਮੀਟਰ ਸੜਕਾਂ ਦੀ ਮੁਰੰਮਤ ਤੇਜ਼ੀ ਨਾਲ ਜਾਰੀ ਹੈ। ਇਨ੍ਹਾਂ ਲਿੰਕ ਸੜਕਾਂ ਦੀ ਮੁਰੰਮਤ ਪਿਛਲੇ ਚਾਰ ਸਾਲਾਂ...
                
        
        
    
                 Advertisement 
                
 
            
        ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ ਟੀ ਓ ਨੇ ਲਿੰਕ ਸੜਕਾਂ ਦੀ ਮੁਰੰਮਤ ਦਾ ਜਾਇਜ਼ਾ ਲਿਆ। ਇਸ ਦੌਰਾਨ ਉਨ੍ਹਾਂ ਕਿਹਾ ਕਿ ਸੂਬੇ ਦੀਆਂ 10,778 ਕਿਲੋਮੀਟਰ ਸੜਕਾਂ ਦੀ ਮੁਰੰਮਤ ਤੇਜ਼ੀ ਨਾਲ ਜਾਰੀ ਹੈ। ਇਨ੍ਹਾਂ ਲਿੰਕ ਸੜਕਾਂ ਦੀ ਮੁਰੰਮਤ ਪਿਛਲੇ ਚਾਰ ਸਾਲਾਂ ਤੋਂ ਬਕਾਇਆ ਹੈ। ਹੁਣ ਸੂਬਾ ਸਰਕਾਰ ਵੱਲੋਂ 81 ਮਾਰਕੀਟ ਕਮੇਟੀਆਂ ਅਧੀਨ ਪੈਂਦੀਆਂ ਸੜਕਾਂ ਦਾ ਕੰਮ ਕੀਤਾ ਜਾ ਰਿਹਾ ਹੈ। ਇਸ ਲਈ ਪੰਜਾਬ ਮੰਡੀ ਬੋਰਡ ਤੋਂ ਲੋੜੀਂਦੀ ਪ੍ਰਵਾਨਗੀਆਂ ਪ੍ਰਾਪਤ ਹੋਣ ਉਪਰੰਤ ਪਾਰਦਰਸ਼ੀ ਟੈਂਡਰਿੰਗ ਪ੍ਰਕਿਰਿਆ ਰਾਹੀਂ ਕੰਮ ਅਲਾਟ ਕੀਤਾ ਗਿਆ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਸੜਕਾਂ ਦੀ ਮੁਰੰਮਤ ਦੀ ਨਿਗਰਾਨੀ ਕੀਤੀ ਜਾ ਰਹੀ ਹੈ। ਇਸ ਲਈ ਲੋਕ ਨਿਰਮਾਣ ਵਿਭਾਗ ਦੀ ਵਿਜੀਲੈਂਸ ਕਮੇਟੀ ਵੱਲੋਂ ਨਾਭਾ ਮਾਰਕੀਟ ਕਮੇਟੀ ਦੀ ਲਗਪਗ 2.5 ਕਿਲੋਮੀਟਰ ਸੜਕ ਦੀ ਜਾਂਚ ਕੀਤੀ ਗਈ ਅਤੇ ਚੱਲਦੇ ਕੰਮ ਵਿੱਚ ਹੀ ਖਾਮੀਆਂ ਨੂੰ ਦੂਰ ਕਰਵਾਇਆ।
                 Advertisement 
                
 
            
        
                 Advertisement 
                
 
            
         
 
             
            