ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 25 ਅਗਸਤ
ਇਸੇ ਦੌਰਾਨ ਪੰੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ’ਚ ਚੱਲ ਰਹੇ ਵੱਖ-ਵੱਖ ਪ੍ਰਾਜੈਕਟਾਂ ਦੇ ਕੰਮਕਾਜ ਦਾ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਸਰਕਾਰ ਸੂਬੇ ਦੇ ਹਰੇਕ ਨਾਗਰਿਕ ਨੂੰ ਪੀਣ ਵਾਲਾ ਸਾਫ਼ ਪਾਣੀ ਤੇ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਏਗੀ। ਮੁੱਖ ਮੰਤਰੀ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਇਹ ਪ੍ਰਾਜੈਕਟ ਤੈਅ ਸਮੇਂ ’ਚ ਮੁਕੰਮਲ ਕਰਨ ਦੇ ਆਦੇਸ਼ ਦਿੱਤੇ। ਉਨ੍ਹਾਂ ਨੇ ਅਧਿਕਾਰੀਆਂ ਨੂੰ ਇਨ੍ਹਾਂ ਪ੍ਰਾਜੈਕਟਾਂ ਦਾ ਸਬੰਧਤ ਏਜੰਸੀ ਪਾਸੋਂ ਨਿਰੱਖਣ ਕਰਵਾਉਣ ਦੇ ਨਿਰਦੇਸ਼ ਦਿੱਤੇ। ਮੁੱਖ ਮੰਤਰੀ ਭਗਵੰਤ ਮਾਨਨੇ ਸਥਾਨਕ ਸਰਕਾਰਾਂ ਬਾਰੇ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਸੂਬੇ ਦੇ ਲੋਕਾਂ ਨੂੰ ਵਿਸ਼ਵ ਪੱਧਰ ਦਾ ਬੁਨਿਆਦੀ ਢਾਂਚਾ ਮੁਹੱਈਆ ਕਰਵਾਉਣ ਦੀ ਲੋੜ ਉਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਸਮਾਰਟ ਸਿਟੀ ਮਿਸ਼ਨ ਦਾ ਉਦੇਸ਼ ਸੂਬੇ ਦੇ ਲੋਕਾਂ ਨੂੰ ਆਹਲਾ ਦਰਜੇ ਦਾ ਬੁਨਿਆਦੀ ਢਾਂਚਾ ਪ੍ਰਦਾਨ ਕਰਨਾ ਅਤੇ ਸ਼ਹਿਰੀਆਂ ਨੂੰ ਚੰਗੇ ਜੀਵਨ ਲਈ ਸਹੂਲਤਾਂ ਪ੍ਰਦਾਨ ਕਰਨਾ ਹੈ। ਉਨ੍ਹਾਂ ਕਿਹਾ ਕਿ ਇਸ ਵਿੱਚ ਕਿਸੇ ਵੀ ਕਿਸਮ ਦੀ ਕੋਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।