DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਗੁਰਬਾਣੀ ਪ੍ਰਸਾਰਨ ਦੇ ਹੱਕ ਸ਼੍ਰੋਮਣੀ ਕਮੇਟੀ ਕੋਲ: ਗੜਗੱਜ

ਪ੍ਰਵਾਨਗੀ ਤੋਂ ਬਿਨਾਂ ਕਿਸੇ ਹੋਰ ਨੂੰ ਮਾਮਲੇ ’ਚ ਦਖ਼ਲ ਨਾ ਦੇਣ ਲਈ ਆਖਿਆ

  • fb
  • twitter
  • whatsapp
  • whatsapp
Advertisement

ਸ੍ਰੀ ਦਰਬਾਰ ਸਾਹਿਬ ਵਿੱਚ ਗੁਰਬਾਣੀ ਕੀਰਤਨ ਦੇ ਸਿੱਧੇ ਪ੍ਰਸਾਰਨ ਵਿਵਾਦ ਬਾਰੇ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਆਖਿਆ ਕਿ ਗੁਰਬਾਣੀ ਪ੍ਰਸਾਰਨ ਦਾ ਸਮੁੱਚਾ ਹੱਕ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਕੋਲ ਹੈ ਅਤੇ ਉਸ ਦੀ ਪ੍ਰਵਾਨਗੀ ਤੋਂ ਬਿਨਾਂ ਕਿਸੇ ਹੋਰ ਨੂੰ ਇਸ ਮਾਮਲੇ ’ਚ ਦਖ਼ਲਅੰਦਾਜ਼ੀ ਨਹੀਂ ਕਰਨੀ ਚਾਹੀਦੀ।

ਅੱਜ ਇੱਥੇ ਮੀਡੀਆ ਨਾਲ ਗੱਲ ਕਰਦਿਆਂ ਜਥੇਦਾਰ ਗੁੜਗੱਜ ਨੇ ਆਖਿਆ ਕਿ ਇਸ ਵਿੱਚ ਕੋਈ ਦੋ ਰਾਇ ਨਹੀਂ ਕਿ ਗੁਰਬਾਣੀ ਸਰਬ ਸਾਂਝੀ ਹੈ ਪਰ ਇਸ ਸਬੰਧੀ ਸਮੁੱਚੇ ਪ੍ਰਬੰਧ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕੀਤੇ ਜਾ ਰਹੇ ਹਨ।

Advertisement

ਇਹ ਸੰਸਥਾ ਸਿੱਖਾਂ ਦੀ ਸਰਵਉੱਚ ਤੇ ਪੁਰਾਤਨ ਸੰਸਥਾ ਹੈ। ਇਸ ਲਈ ਸ਼੍ਰੋਮਣੀ ਕਮੇਟੀ ਦੀ ਪ੍ਰਵਾਨਗੀ ਤੋਂ ਬਿਨਾਂ ਕਿਸੇ ਨੂੰ ਵੀ ਗੁਰਬਾਣੀ ਪ੍ਰਸਾਰਨ ਦੇ ਮਾਮਲੇ ਵਿੱਚ ਦਖਲ ਨਹੀਂ ਦੇਣਾ ਚਾਹੀਦਾ, ਜੇਕਰ ਕੋਈ ਚੈਨਲ ਗੁਰਬਾਣੀ ਦਾ ਪ੍ਰਸਾਰਨ ਕਰਨਾ ਚਾਹੁੰਦਾ ਹੈ ਤਾਂ ਉਸ ਨੂੰ ਸ਼੍ਰੋਮਣੀ ਕਮੇਟੀ ਨਾਲ ਸੰਪਰਕ ਕਰ ਕੇ ਪ੍ਰਵਾਨਗੀ ਲੈਣੀ ਚਾਹੀਦੀ ਹੈ। ਸ਼੍ਰੋਮਣੀ ਕਮੇਟੀ ਵੱਲੋਂ ਆਪਣਾ ਨਿੱਜੀ ਸੈਟੇਲਈਟ ਚੈਨਲ ਸਥਾਪਤ ਕਰਨ ਸਬੰਧੀ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਆਖਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਇਸ ਸਬੰਧ ਵਿੱਚ ਕੇਂਦਰ ਸਰਕਾਰ ਕੋਲ ਦਰਖ਼ਾਸਤ ਭੇਜੀ ਗਈ ਹੈ ਪਰ ਪ੍ਰਵਾਨਗੀ ਨਹੀਂ ਮਿਲੀ।

Advertisement

ਕੇਂਦਰ ਸਰਕਾਰ ਨੂੰ ਇਸ ਸਬੰਧੀ ਲੋੜੀਂਦੀ ਪ੍ਰਵਾਨਗੀ ਦੇਣੀ ਚਾਹੀਦੀ ਹੈ। ਜ਼ਿਕਰਯੋਗ ਹੈ ਕਿ ਜੀ ਟੀ ਸੀ ਚੈਨਲ ਵੱਲੋਂ ਆਪਣੇ ਤੌਰ ’ਤੇ ਬਿਨਾਂ ਪ੍ਰਵਾਨਗੀ ਲਏ ਗੁਰਬਾਣੀ ਕੀਰਤਨ ਦਾ ਸਿੱਧਾ ਪ੍ਰਸਾਰਨ ਚਲਾਇਆ ਜਾ ਰਿਹਾ ਹੈ। ਸ਼੍ਰੋਮਣੀ ਕਮੇਟੀ ਵੱਲੋਂ ਇਸ ਸਬੰਧ ਵਿੱਚ ਨਿੱਜੀ ਚੈਨਲ ਨੂੰ ਕਾਨੂੰਨੀ ਨੋਟਿਸ ਵੀ ਭੇਜਿਆ ਗਿਆ ਹੈ।

ਆਪ’ ਸਰਕਾਰ ’ਤੇ ਦੋਹਰੇ ਮਾਪਦੰਡਾਂ ਦੇ ਦੋਸ਼

ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ‘ਆਪ’ ਸਰਕਾਰ ’ਤੇ ਬੰਦੀ ਸਿੰਘਾਂ ਦੀ ਰਿਹਾਈ ਦੇ ਮਾਮਲੇ ਵਿੱਚ ਦੋਹਰਾ ਮਾਪਦੰਡ ਅਪਣਾਉਣ ਦਾ ਦੋਸ਼ ਲਾਇਆ। ਉਨ੍ਹਾਂ ਆਖਿਆ ਕਿ ਜਦੋਂ ਦਿੱਲੀ ’ਚ ‘ਆਪ’ ਦੀ ਸਰਕਾਰ ਸੀ ਤਾਂ ਉਸ ਵੇਲੇ ਪ੍ਰੋਫੈਸਰ ਦਵਿੰਦਰ ਸਿੰਘ ਦੀ ਰਿਹਾਈ ਸਬੰਧੀ ਅਰਜ਼ੀ ਨੂੰ ਨਜ਼ਰਅੰਦਾਜ਼ ਕਰ ਦਿੱਤਾ ਗਿਆ ਸੀ। ਉਹ ਪਹਿਲਾਂ ਵੀ ਕਈ ਵਾਰ ਆਖ ਚੁੱਕੇ ਹਨ ਕਿ ਬੰਦੀ ਸਿੰਘਾਂ ਦੀ ਰਿਹਾਈ ਹੋਣੀ ਚਾਹੀਦੀ ਹੈ। ਜਗਤਾਰ ਸਿੰਘ ਹਵਾਰਾ ਨੂੰ ਪੈਰੋਲ ਮਿਲਣੀ ਚਾਹੀਦੀ ਹੈ ਤਾਂ ਜੋ ਆਪਣੀ ਬਜ਼ੁਰਗ ਮਾਤਾ ਨੂੰ ਮਿਲ ਸਕਣ। ਇਸੇ ਤਰ੍ਹਾਂ ਬਲਵੰਤ ਸਿੰਘ ਰਾਜੋਆਣਾ ਦੇ ਮਾਮਲੇ ਵਿੱਚ ਵੀ ਕੇਂਦਰ ਸਰਕਾਰ ਵੱਲੋਂ ਫੈਸਲਾ ਕੀਤਾ ਜਾਣਾ ਚਾਹੀਦਾ ਹੈ।

Advertisement
×