ਖੇਤਰੀ ਪ੍ਰਤੀਨਿਧ
ਪਟਿਆਲਾ, 28 ਨਵੰਬਰ
ਵਿਧਾਨ ਸਭਾ ਦੇ ਸਾਬਕਾ ਡਿਪਟੀ ਸਪੀਕਰ ਬੀਰ ਦਵਿੰਦਰ ਸਿੰੰਘ ਨੇ ਦਿੱਲੀ ਵੱਲ ਕੂਚ ਕਰਨ ਵੇਲੇ ਕਿਸਾਨਾਂ ’ਤੇ ਕੀਤੇ ਗਏ ਤਸ਼ੱੱਦਦ ਦੀ ਨਿਖੇਧੀ ਕੀਤੀ। ਉਨ੍ਹਾਂ ਕਿਹਾ ਕਿ ਅਫ਼ਸੋਸ ਹੈ ਕਿ ਮੋਦੀ ਸਰਕਾਰ ਵੱਲੋਂ ਕਿਸਾਨਾਂ ਦੇ ਉਪਕਾਰਾਂ ਦਾ ਬਦਲਾ ਜ਼ੁਲਮ ਅਤੇ ਕਾਲੇ ਕਾਨੂੰਨ ਲਾਗੂ ਕਰ ਕੇ ਚੁਕਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਦਾ ਬੱਚਾ-ਬੱਚਾ ਕਿਸਾਨ ਅੰਦੋਲਨ ਦਾ ਹਿੱਸਾ ਬਣ ਚੁੱਕਾ ਹੈ ਅਤੇ ਇਸ ਆਰ-ਪਾਰ ਦੀ ਲੜਾਈ ਲਈ ਯਤਨਸ਼ੀਲ ਹੈ। ਇਹ ਗੱਲ ਸਮਝ ਲੈਣੀ ਚਾਹੀਦੀ ਹੈ ਕਿ ਨਿੱਤ ਦਿਨ ਵਧ ਰਿਹਾ ਇਹ ਸਮੂਹਿਕ ਟਕਰਾਅ ਆਉਣ ਵਾਲੇ ਸਮੇਂ ਦੇਸ਼ ਦੀ ਅਖੰਡਤਾ ਲਈ ਵੱਡੀ ਚੁਣੌਤੀ ਬਣ ਸਕਦਾ ਹੈ। ਇਸ ਲਈ ਮੋਦੀ ਨੂੰ ਸੰਸਦ ਦਾ ਵਿਸ਼ੇਸ਼ ਸੈਸ਼ਨ ਸੱਦ ਕੇ ਕਿਸਾਨਾਂ ਦੀ ਇੱਛਾ ਅਨੁਸਾਰ ਖੇਤੀ ਕਾਨੂੰਨ ਰੱਦ ਕਰਨੇ ਚਾਹੀਦੇ ਹਨ।