ਹਰਿਆਣਾ ਵਿੱਚ ਨਦੀਆਂ ਦਾ ਪਾਣੀ ਚੜ੍ਹਿਆ
ਪੰਜਾਬ ਦੇ ਗੁਆਂਢੀ ਸੂਬੇ ਹਰਿਆਣਾ ਵਿੱਚ ਵੀ ਪਿਛਲੇ ਦੋ ਦਿਨਾਂ ਤੋਂ ਰੁਕ-ਰੁਕ ਕੇ ਪੈ ਰਹੇ ਭਾਰੀ ਮੀਂਹ ਕਰ ਕੇ ਹਰਿਆਣਾ ਦੀ ਯਮੁਨਾ, ਘੱਗਰ, ਮਾਰਕੰਡਾ ਤੇ ਟਾਂਗਰੀ ਨਦੀ ਵਿੱਚ ਪਾਣੀ ਦਾ ਪੱਧਰ ਵੱਧ ਗਿਆ ਹੈ, ਜਿਸ ਨੇ ਹਰਿਆਣਾ ਵਿੱਚ ਵੀ ਖਤਰੇ...
Advertisement
ਪੰਜਾਬ ਦੇ ਗੁਆਂਢੀ ਸੂਬੇ ਹਰਿਆਣਾ ਵਿੱਚ ਵੀ ਪਿਛਲੇ ਦੋ ਦਿਨਾਂ ਤੋਂ ਰੁਕ-ਰੁਕ ਕੇ ਪੈ ਰਹੇ ਭਾਰੀ ਮੀਂਹ ਕਰ ਕੇ ਹਰਿਆਣਾ ਦੀ ਯਮੁਨਾ, ਘੱਗਰ, ਮਾਰਕੰਡਾ ਤੇ ਟਾਂਗਰੀ ਨਦੀ ਵਿੱਚ ਪਾਣੀ ਦਾ ਪੱਧਰ ਵੱਧ ਗਿਆ ਹੈ, ਜਿਸ ਨੇ ਹਰਿਆਣਾ ਵਿੱਚ ਵੀ ਖਤਰੇ ਦੀ ਘੰਟੀ ਵਜਾ ਦਿੱਤੀ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਵੱਲੋਂ ਹਰਿਆਣਾ ਵਿੱਚ ਅਗਲੇ ਦੋ ਦਿਨ ਮੀਂਹ ਪੈਣ ਦੀ ਪੇਸ਼ੀਨਗੋਈ ਤੋਂ ਬਾਅਦ ਸੂਬੇ ਵਿੱਚ ਹੜ੍ਹ ਆਉਣ ਦਾ ਖਤਰਾ ਵੱਧਦਾ ਜਾ ਰਿਹਾ ਹੈ। ਇਸ ਦੇ ਨਾਲ ਹੀ ਹੁਣ ਤੱਕ ਹਿਸਾਰ ਤੇ ਗੁਰੂਗ੍ਰਾਮ ਵਿੱਚ ਪੰਜ ਜਣਿਆਂ ਦੀ ਮੌਤ ਹੋ ਚੁੱਕੀ ਹੈ। ਹਥਨੀਕੁੰਡ ਬੈਰਾਜ ਵਿੱਚ ਪਾਣੀ ਦਾ ਪੱਧਰ ਵਧਣ ਕਰਕੇ ਪੰਜਾਹ ਫਲੱਡ ਗੇਟ ਖੋਲ੍ਹ ਦਿੱਤੇ ਗਏ ਹਨ। ਇਸ ਦੇ ਨਾਲ ਹੀ ਘੱਗਰ ਨਦੀ ਵਿੱਚ ਵੀ ਪਾਣੀ ਦਾ ਪੱਧਰ ਵੱਧ ਰਿਹਾ ਹੈ।
Advertisement
Advertisement