ਪੰਜਾਬ ਰੋਡਵੇਜ਼, ਪਨਬੱਸ/ਪੀ ਆਰ ਟੀ ਸੀ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਵੱਲੋਂ ਸਮੂਹ ਡਿਪੂਆਂ ’ਤੇ ਗੇਟ ਰੈਲੀਆਂ ਕਰਕੇ ਪ੍ਰਦਰਸ਼ਨ ਕੀਤੇ ਗਏ। ਇਸ ਮੌਕੇ ਸੂਬਾ ਪ੍ਰਧਾਨ ਰੇਸ਼ਮ ਸਿੰਘ ਗਿੱਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਪੰਜਾਬ ਦੇ ਲੋਕਾਂ ਅਤੇ ਮੁਲਾਜ਼ਮਾਂ ਨਾਲ ਵੱਡੇ ਵਾਅਦੇ ਕਰਕੇ ਸੱਤਾ ਵਿੱਚ ਆਈ ਸੀ ਪਰ ਹੁਣ ਤੱਕ ਮੁੱਖ ਮੁੱਦਿਆਂ ਵਿੱਚ ਬੇਅਦਬੀ ਦੇ ਦੋਸ਼ੀਆਂ ਨੂੰ ਸਜ਼ਾ ਦਿਵਾਉਣ, ਨਸ਼ਾ ਖਤਮ ਕਰਨ, ਰੇਤ, ਟਰਾਂਸਪੋਰਟ, ਕੇਬਲ ਮਾਫੀਆ ਸਮੇਤ ਸਾਰੇ ਮਾਫੀਆ ਖਤਮ ਕਰਨ ਵਿੱਚ ਸਰਕਾਰ ਫੇਲ੍ਹ ਸਾਬਤ ਹੋਈ ਹੈ। ਇਸ ਮੌਕੇ ਸੂਬਾ ਸਕੱਤਰ ਸ਼ਮਸ਼ੇਰ ਸਿੰਘ ਢਿੱਲੋਂ ਅਤੇ ਸੀਨੀਅਰ ਮੀਤ ਪ੍ਰਧਾਨ ਹਰਕੇਸ਼ ਕੁਮਾਰ ਵਿੱਕੀ ਨੇ ਕਿਹਾ ਕਿ ਯੂਨੀਅਨ ਵੱਲੋਂ ਮੰਗ ਕੀਤੀ ਗਈ ਹੈ ਕਿ ਸਰਕਾਰ ਬਿਨਾਂ ਕਿਸੇ ਦੇਰ ਦੇ 2026 ਦੇ ਬਿੱਲ ਤਹਿਤ ਮੁਲਾਜ਼ਮਾਂ ਨੂੰ ਕੰਟਰੈਕਟ ’ਤੇ ਕਰਨ, ਕੰਟਰੈਕਟ ਮੁਲਾਜ਼ਮਾਂ ਨੂੰ ਸਰਵਿਸ ਰੂਲਾਂ ਅਨੁਸਾਰ ਪੱਕਾ ਕਰਨ ਅਤੇ ਸੰਘਰਸ਼ ਦੌਰਾਨ ਦਰਜ ਕੀਤੇ ਗਏ ਨਾਜਾਇਜ਼ ਪਰਚੇ ਰੱਦ ਕਰਕੇ ਸਰਕਾਰ ਤੁਰੰਤ ਮੰਗਾਂ ਪੂਰੀਆਂ ਕਰਕੇ ਨੋਟੀਫਿਕੇਸ਼ਨ ਜਾਰੀ ਕਰੇ। ਆਗੂਆਂ ਨੇ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜੇ ਮੁਲਾਜ਼ਮਾਂ ਨੂੰ ਰੈਗੂਲਰ ਨਾ ਕੀਤਾ ਗਿਆ ਤਾਂ 21 ਅਕਤੂਬਰ ਤੋਂ ਮੁਕੰਮਲ ਹੜਤਾਲ ਕਰਕੇ ਵਿਧਾਨ ਸਭਾ ਦਾ ਘਿਰਾਓ ਕਰਕੇ ਮੁੱਖ ਮੰਤਰੀ ਪੰਜਾਬ ਦੀ ਰਿਹਾਇਸ਼ ’ਤੇ ਪੱਕਾ ਧਰਨਾ ਦਿੱਤਾ ਜਾਵੇਗਾ।
- The Tribune Epaper
- The Tribune App - Android
- The Tribune App - iOS
- Punjabi Tribune online
- Punjabi Tribune Epaper
- Punjabi Tribune App - Android
- Punjabi Tribune App - iOS
- Dainik Tribune online
- Dainik Tribune Epaper
- Dainik Tribune App - Android
- Dainik Tribune App - ios
- Subscribe To Print Edition
- Contact Us
- About Us
- Code of Ethics
- Archive
+
Advertisement
Advertisement
Advertisement
Advertisement
×

