ਜਸਵੰਤ ਜੱਸ
ਫ਼ਰੀਦਕੋਟ, 4 ਜੂਨ
ਫ਼ਰੀਦਕੋਟ ਦੇ ਨੇੜਲੇ ਪਿੰਡ ਟਹਿਣਾ ਵਿੱਚ ਦਿਨ-ਦਿਹਾੜੇ ਨਕਾਬਪੋਸ਼ਾਂ ਨੇ ਇੰਡੋ-ਸਿੰਡ ਬੈਂਕ ਵਿੱਚ ਡਾਕਾ ਮਾਰ ਕੇ 4 ਲੱਖ 40 ਹਜ਼ਾਰ ਰੁਪਏ ਲੁੱਟ ਲਏ ਹਨ। ਸੂਚਨਾ ਅਨੁਸਾਰ ਕਾਰ ‘ਤੇ ਆਏ ਲੁਟੇਰਿਆਂ ਨੇ ਹਥਿਆਰਾਂ ਦੇ ਦਮ ‘ਤੇ ਇਹ ਲੁੱਟ ਕੀਤੀ ਅਤੇ ਜਦੋਂ ਬੈਂਕ ਦੇ ਮੈਨੇਜਰ ਅਤੇ ਕੁਝ ਹੋਰ ਮੁਲਾਜ਼ਮਾਂ ਨੇ ਡਕੈਤਾਂ ਦਾ ਵਿਰੋਧ ਕੀਤਾ ਤਾਂ ਹਮਲਾਵਰਾਂ ਨੇ ਕਿਰਪਾਨਾਂ ਨਾਲ ਬੈਂਕ ਮੈਨੇਜਰ ਅਤੇ ਇੱਕ ਹੋਰ ਮੁਲਾਜ਼ਮ ਨੂੰ ਜਖ਼ਮੀ ਕਰ ਦਿੱਤਾ। ਜ਼ਿਲ੍ਹਾ ਪੁਲੀਸ ਨੇ ਕਿਹਾ ਕਿ ਪੁਲੀਸ ਦੀਆਂ ਟੀਮਾਂ ਮੌਕੇ ‘ਤੇ ਪਹੁੰਚ ਗਈਆਂ ਹਨ ਅਤੇ ਘਟਨਾ ਦਾ ਜਾਇਜ਼ਾ ਲੈ ਰਹੀਆਂ ਹਨ।