DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਰੂਪ ਕੌਰ ਸੰਧੂ ਨੇ ਅਕਾਲ ਤਖ਼ਤ ’ਤੇ ਸ਼ਿਕਾਇਤ ਸੌਂਪੀ

ਸ਼ੋਸ਼ਣ ਕਰਨ ਵਾਲਿਆਂ ਦੀ ਸੂਚੀ ਵਿੱਚ ਸ਼੍ੋਮਣੀ ਅਕਾਲੀ ਦਲ ਤੇ ਸ਼੍ੋਮਣੀ ਕਮੇਟੀ ਦੇ ਅਹੁਦੇਦਾਰ ਸ਼ਾਮਲ ਹੋਣ ਦਾ ਦਾਅਵਾ

  • fb
  • twitter
  • whatsapp
  • whatsapp
featured-img featured-img
ਰੂਪ ਕੌਰ ਸੰਧੂ ਮੀਡੀਆ ਨੂੰ ਜਾਣਕਾਰੀ ਦਿੰਦੀ ਹੋਈ।
Advertisement

ਸ਼੍ੋਮਣੀ ਅਕਾਲੀ ਦਲ ਵੱਲੋਂ ਬਰਖਾਸਤ ਮਹਿਲਾ ਆਗੂ ਰੂਪ ਕੌਰ ਸੰਧੂ ਨੇ ਅੱਜ ਅਕਾਲ ਤਖ਼ਤ ਦੇ ਸਕੱਤਰੇਤ ’ਤੇ ਜਾ ਕੇ ਦੋਸ਼ਾਂ ਸਬੰਧੀ ਆਪਣਾ ਸ਼ਿਕਾਇਤ ਪੱਤਰ ਸੌਂਪਿਆ ਹੈ। ਅਕਾਲ ਤਖ਼ਤ ਵੱਲੋਂ ਪੜਤਾਲ ਲਈ ਲੋੜੀਂਦੇ ਸਬੂਤ ਦੇਣ ਲਈ ਰੂਪ ਸੰਧੂ ਨੂੰ ਮੁੜ ਸੱਦਿਆ ਜਾਵੇਗਾ। ਇਸ ਦੌਰਾਨ ਉਸ ਨੂੰ ਪੰਜਾਬ ਸਰਕਾਰ ਵੱਲੋਂ ਸੁਰੱਖਿਆ ਮੁਹੱਈਆ ਕੀਤੀ ਗਈ ਹੈ। ਸੋਸ਼ਲ ਮੀਡੀਆ ਰਾਹੀਂ ਮਹਿਲਾ ਆਗੂ ਨੇ ਦੋਸ਼ ਲਾਏ ਸਨ ਕਿ ਉਸ ਨੂੰ ਅਤੇ ਸ਼ੋਸ਼ਣ ਦਾ ਸ਼ਿਕਾਰ ਹੋਈਆਂ ਹੋਰ ਔਰਤਾਂ ਨੂੰ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ ਅਤੇ ਉਹ ਅਸੁਰੱਖਿਅਤ ਮਹਿਸੂਸ ਕਰ ਰਹੀਆਂ ਹਨ। ਰੂਪ ਸੰਧੂ ਨੇ ਇਸ ਸਬੰਧੀ ਡੀ ਜੀ ਪੀ ਨੂੰ ਅਪੀਲ ਕੀਤੀ ਸੀ। ਉਸ ਨੇ ਦਾਅਵਾ ਕੀਤਾ ਸੀ ਕਿ ਉਹ ਅੱਜ ਅਕਾਲ ਤਖ਼ਤ ’ਤੇ ਆਪਣੇ ਦੋਸ਼ਾਂ ਸਬੰਧੀ ਪੱਤਰ ਦੇਣ ਲਈ ਜਾਣਾ ਚਾਹੁੰਦੀ ਹੈ ਪਰ ਧਮਕੀਆਂ ਕਾਰਨ ਪ੍ਰੋਗਰਾਮ ਮੁਲਤਵੀ ਕਰਨਾ ਪਿਆ ਹੈ। ਮਗਰੋਂ ਬਾਅਦ ਦੁਪਹਿਰ ਉਹ ਅਕਾਲ ਤਖ਼ਤ ਦੇ ਸਕੱਤਰੇਤ ਪੁੱਜੀ ਅਤੇ ਆਪਣਾ ਪੱਤਰ ਸੌਂਪਿਆ। ਮੀਡੀਆ ਨਾਲ ਗੱਲ ਕਰਦਿਆਂ ਉਸ ਨੇ ਦੱਸਿਆ ਕਿ ਪੱਤਰ ਵਿੱਚ ਵਿਸਥਾਰ ਨਾਲ ਸਾਰੇ ਮਾਮਲੇ ਦੀ ਜਾਣਕਾਰੀ ਦਿੱਤੀ ਹੈ। ਉਸ ਨੇ ਜਿਨ੍ਹਾਂ ਉਤੇ ਦੋਸ਼ ਲਾਏ ਹਨ ਉਨ੍ਹਾਂ ਦੇ ਨਾਵਾਂ ਦਾ ਖੁਲਾਸਾ ਕਰਨ ਤੋਂ ਗੁਰੇਜ਼ ਕੀਤਾ ਅਤੇ ਆਖਿਆ ਕਿ ਉਹ ਇਸ ਬਾਰੇ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਨੂੰ ਹੀ ਸਾਰੀ ਜਾਣਕਾਰੀ ਦੇਣਗੇ। ਹਾਲਾਂਕਿ ਉਸ ਨੇ ਦਾਅਵਾ ਕੀਤਾ ਕਿ ਸ਼ੋਸ਼ਣ ਕਰਨ ਵਾਲਿਆਂ ਦੀ ਸੂਚੀ ਵਿੱਚ ਸ਼੍ੋਮਣੀ ਅਕਾਲੀ ਦਲ, ਸ਼੍ੋਮਣੀ ਕਮੇਟੀ ਦੇ ਅਹੁਦੇਦਾਰ ਅਤੇ ਹੋਰ ਵਿਅਕਤੀ ਸ਼ਾਮਲ ਹਨ। ਰੂਪ ਸੰਧੂ ਨੇ ਕਿਹਾ ਕਿ ਇਸੇ ਤਰ੍ਹਾਂ ਸ਼ੋਸ਼ਣ ਦਾ ਸ਼ਿਕਾਰ ਔਰਤਾਂ ਦੀ ਗਿਣਤੀ ਦਰਜਨ ਤੋਂ ਵੱਧ ਹੈ ਜੋ ਵੱਖ-ਵੱਖ ਸ਼ਹਿਰਾਂ ਨਾਲ ਸਬੰਧਤ ਹਨ। ਅਕਾਲ ਤਖ਼ਤ ਦੇ ਸਕੱਤਰੇਤ ਵਿਖੇ ਮੀਡੀਆ ਨਾਲ ਗੱਲ ਕਰਦਿਆਂ ਕਾਰਜਕਾਰੀ ਜਥੇਦਾਰ ਗੜਗੱਜ ਦੇ ਮੀਡੀਆ ਸਲਾਹਕਾਰ ਜਸਕਰਨ ਸਿੰਘ ਨੇ ਦੱਸਿਆ ਕਿ ਰੂਪ ਕੌਰ ਨੇ ਆਪਣਾ ਪੱਤਰ ਸਕੱਤਰੇਤ ’ਤੇ ਇੰਚਾਰਜ ਬਗੀਚਾ ਸਿੰਘ ਨੂੰ ਸੌਂਪਿਆ ਹੈ ਅਤੇ ਇਸ ਦੌਰਾਨ ਉਸ ਦੀ ਗੱਲ ਜਥੇਦਾਰ ਗੜਗੱਜ ਨਾਲ ਕਰਵਾ ਦਿੱਤੀ ਗਈ ਹੈ। ਉਸ ਨੂੰ ਭਰੋਸਾ ਦਿੱਤਾ ਗਿਆ ਹੈ ਕਿ ਅਕਾਲ ਤਖ਼ਤ ਵਿਖੇ ਸੌਂਪਿਆ ਗਿਆ ਦੋਸ਼ ਪੱਤਰ ਸੁਰੱਖਿਅਤ ਹੈ ਅਤੇ ਇਸ ਦੀ ਜਾਣਕਾਰੀ ਬਾਹਰ ਨਹੀਂ ਜਾਵੇਗੀ। ਜਥੇਦਾਰ ਵੱਲੋਂ ਰੂਪ ਸੰਧੂ ਨੂੰ ਮੁੜ ਸਮਾਂ ਨਿਰਧਾਰਿਤ ਕਰਨ ਤੋਂ ਬਾਅਦ ਹੀ ਮਿਲਣ ਵਾਸਤੇ ਆਖਿਆ ਗਿਆ ਹੈ।

ਬਰਖਾਸਤ ਮਹਿਲਾ ਆਗੂ ਵੱਲੋਂ ਸਿਰਫ ਦੋਸ਼ ਪੱਤਰ ਸੌਂਪਿਆ ਗਿਆ ਹੈ ਅਤੇ ਇਸ ਦੇ ਨਾਲ ਕੋਈ ਵੀ ਸਬੂਤ ਨਹੀਂ ਹੈ। ਉਨ੍ਹਾਂ ਵੱਲੋਂ ਮਹਿਲਾ ਆਗੂ ਨੂੰ ਸਲਾਹ ਦਿੱਤੀ ਗਈ ਹੈ ਕਿ ਸ਼ੋਸ਼ਣ ਸਬੰਧੀ ਮਾਮਲਿਆਂ ਵਿੱਚ ਪੁਲੀਸ ਕੋਲ ਕੇਸ ਦਰਜ ਕਰਵਾਇਆ ਜਾਵੇ ਅਤੇ ਧਾਰਮਿਕ ਅਵੱਗਿਆ ਦੇ ਮਾਮਲੇ ਅਕਾਲ ਤਖਤ ’ਤੇ ਵਿਚਾਰੇ ਜਾਣਗੇ। ਦੱਸਣਯੋਗ ਹੈ ਕਿ ਬਹਿਰੀਨ ਵਾਲੀ ਬੀਬੀ ਦਾ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਰੂਪ ਕੌਰ ਨੇ ਦੋਸ਼ ਲਾਇਆ ਸੀ ਕਿ ਅਜਿਹੀਆਂ ਹੋਰ ਵੀ ਕਈ ਔਰਤਾਂ ਸ਼ੋਸ਼ਣ ਦਾ ਸ਼ਿਕਾਰ ਹੋਈਆਂ ਹਨ। ਇਸ ਮਾਮਲੇ ਵਿੱਚ ਉਸ ਵੱਲੋਂ ਕੁਝ ਅਕਾਲੀ ਆਗੂਆਂ ’ਤੇ ਵੀ ਦੋਸ਼ ਲਾਏ ਗਏ ਸਨ।

Advertisement

Advertisement
Advertisement
×