ਸ਼ਾਹੀ ਭੋਜ: ਕੈਪਟਨ ਅਤੇ ਸਿੱਧੂ ਦੀ ਮੁੜ ਜੱਫੀ ਪਈ

ਕਰੀਬ ਇਕ ਘੰਟੇ ਤੱਕ ਦੋਵੇਂ ਆਗੂਆਂ ਵਿਚਾਲੇ ਸੁਖਾਵੇਂ ਮਾਹੌਲ ’ਚ ਹੋਈ ਗੱਲਬਾਤ

ਸ਼ਾਹੀ ਭੋਜ: ਕੈਪਟਨ ਅਤੇ ਸਿੱਧੂ ਦੀ ਮੁੜ ਜੱਫੀ ਪਈ

ਚਰਨਜੀਤ ਭੁੱਲਰ
ਚੰਡੀਗੜ੍ਹ, 25 ਨਵੰਬਰ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕਾਂਗਰਸ ਆਗੂ ਅਤੇ ਵਿਧਾਇਕ ਨਵਜੋਤ ਸਿੱਧੂ ਨੂੰ ਸ਼ਾਹੀ ਭੋਜ ਦਿੱਤਾ ਜਿਸ ਮਗਰੋਂ ਦੋਵਾਂ ਆਗੂਆਂ ’ਚ ਸਿਆਸੀ ਮਨ-ਮੁਟਾਵ ਖ਼ਤਮ ਹੋ ਗਏ ਹਨ। ਲੰਮੇ ਅਰਸੇ ਮਗਰੋਂ ਦੋਵੇਂ ਆਗੂਆਂ ਦੀ ਸੁਖਾਵੇਂ ਮਾਹੌਲ ਵਿਚ ਦੁਪਹਿਰ ਦੇ ਖਾਣੇ ’ਤੇ ਮੀਟਿੰਗ ਹੋਈ ਜਿਸ ਨਾਲ ਉਨ੍ਹਾਂ ਦੀ ਸਿਆਸੀ ਜੱਫੀ ਮੁੜ ਪੈ ਗਈ ਹੈ। ਸੂਤਰਾਂ ਅਨੁਸਾਰ ਨਵੇਂ ਸਾਲ ਤੋਂ ਪਹਿਲਾਂ ਨਵਜੋਤ ਸਿੱਧੂ ਦੀ ਵਜ਼ਾਰਤ ’ਚ ਵਾਪਸੀ ਦਾ ਰਾਹ ਪੱਧਰਾ ਹੋ ਗਿਆ ਹੈ। ਸੂਤਰਾਂ ਅਨੁਸਾਰ ਸਿੱਧੂ ਕਰੀਬ ਇੱਕ ਘੰਟੇ ਤੱਕ ਮੁੱਖ ਮੰਤਰੀ ਦੀ ਸਿਸਵਾਂ ਰਿਹਾਇਸ਼ ’ਤੇ ਰੁਕੇ ਜਿਥੇ ਉਨ੍ਹਾਂ ਅਮਰਿੰਦਰ ਸਿੰਘ ਨਾਲ ਦੁਪਹਿਰ ਦਾ ਖਾਣਾ ਖਾਧਾ। ਖੇਡ ਮੰਤਰੀ ਰਾਣਾ ਸੋਢੀ ਵੀ ਇਸ ਮੌਕੇ ਉਨ੍ਹਾਂ ਨਾਲ ਸਨ। ਮੁੱਖ ਮੰਤਰੀ ਨੇ ਵੱਖਰੇ ਤੌਰ ’ਤੇ ਨਵਜੋਤ ਸਿੱਧੂ ਨਾਲ ਮੀਟਿੰਗ ਕੀਤੀ ਹੈ ਜਿਸ ਦੇ ਪੂਰੇ ਵੇਰਵੇ ਮਿਲ ਨਹੀਂ ਸਕੇ ਹਨ। ਸੂਤਰਾਂ ਨੇ ਕਿਹਾ ਕਿ ਲੰਚ ਮੌਕੇ ਦੋਵੇਂ ਆਗੂਆਂ ਦਰਮਿਆਨ ਵਜ਼ੀਰੀ ਬਾਰੇ ਵੀ ਚਰਚਾ ਹੋਈ ਹੈ। ਉਨ੍ਹਾਂ ਮੁਤਾਬਕ ਜੇਕਰ ਨਵਜੋਤ ਸਿੱਧੂ ਪੁਰਾਣੇ ਮਹਿਕਮੇ ਦੀ ਮੰਗ ਕਰਦੇ ਹਨ ਤਾਂ ਮੌਜੂਦਾ ਮੰਤਰੀ ਬ੍ਰਹਮ ਮਹਿੰਦਰਾ ਦੀ ਸਹਿਮਤੀ ਲਾਜ਼ਮੀ ਬਣ ਜਾਵੇਗੀ। ਪੰਜਾਬ ਕਾਂਗਰਸ ਦੇ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਨੇ ਨਵਜੋਤ ਸਿੱਧੂ ਨੂੰ ਮਨਾਉਣ ਦੀਆਂ ਕੋਸ਼ਿਸ਼ਾਂ ਸ਼ੁਰੂ ਕੀਤੀਆਂ ਸਨ ਜਿਸ ਮਗਰੋਂ ਸਿੱਧੂ ਅਤੇ ਅਮਰਿੰਦਰ ਸਿੰਘ ਦਰਮਿਆਨ ਖਟਾਸ ਘਟਣੀ ਸ਼ੁਰੂ ਹੋ ਗਈ ਸੀ। ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਅਤੇ ਦਿੱਲੀ ਦੇ ਜੰਤਰ ਮੰਤਰ ’ਤੇ ਦਿੱਤੇ ਗਏ ਧਰਨੇ ਦੌਰਾਨ ਦੋਵੇਂ ਆਗੂਆਂ ਦਰਮਿਆਨ ਕੋਈ ਤਲਖੀ ਨਜ਼ਰ ਨਹੀਂ ਆਈ ਸੀ। ਕਾਂਗਰਸ ਹਾਈਕਮਾਨ ਦੇ ਇਸ਼ਾਰੇ ’ਤੇ ਦੋਵੇਂ ਆਗੂ ਇੱਕ-ਦੂਜੇ ਦੇ ਨੇੜੇ ਆਏ ਹਨ। ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਇੱਕੋ ਤੀਰ ਨਾਲ ਕਈ ਨਿਸ਼ਾਨੇ ਲਾ ਦਿੱਤੇ ਹਨ। ਸੂਤਰਾਂ ਮੁਤਾਬਕ ਨਵਜੋਤ ਸਿੱਧੂ ਹੁਣ ਖੁੱਲ੍ਹ ਕੇ ਸਰਕਾਰ ਖਿਲਾਫ਼ ਨਹੀਂ ਬੋਲ ਸਕਣਗੇ ਜਿਸ ਨਾਲ ਮੁੱਖ ਮੰਤਰੀ ਨੂੰ ਰਾਹਤ ਮਿਲੇਗੀ। ਦੂਜਾ ਕੈਪਟਨ ਨੇ ਹਾਈਕਮਾਨ ਨੂੰ ਵੀ ਇਹ ਸੁਨੇਹਾ ਦੇ ਦਿੱਤਾ ਹੈ ਕਿ ਉਹ ਸਾਰਿਆਂ ਨੂੰ ਨਾਲ ਲੈ ਕੇ ਚੱਲਣ ਵਾਲੇ ਆਗੂ ਹਨ। ਤੀਜਾ ਮੁੱਖ ਮੰਤਰੀ ਨੇ ਨਵਜੋਤ ਸਿੱਧੂ ਨੂੰ ਮੋੜਾ ਪਾ ਕੇ ਵਿਰੋਧੀ ਧਿਰਾਂ ਦੀ ਸਿਆਸੀ ਝਾਕ ਨੂੰ ਖ਼ਤਮ ਕਰ ਦਿੱਤਾ ਹੈ। ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਨੇ ਟਵੀਟ ਕਰਕੇ ਦੱਸਿਆ ਕਿ ਮੁੱਖ ਮੰਤਰੀ ਅਤੇ ਨਵਜੋਤ ਸਿੱਧੂ ਦਰਮਿਆਨ ਸੁਖਾਵੇਂ ਮਾਹੌਲ ਵਿਚ ਮਿਲਣੀ ਹੋਈ ਹੈ ਜਿਸ ਵਿਚ ਪੰਜਾਬ ਦੇ ਮਸਲਿਆਂ ਤੋਂ ਇਲਾਵਾ ਕੌਮੀ ਸਿਆਸਤ ਬਾਰੇ ਵੀ ਚਰਚਾ ਹੋਈ।

ਅਮਰਿੰਦਰ ਦਾ ਦਿੱਲੀ ਦੌਰਾ ਰੱਦ

ਮੁੱਖ ਮੰਤਰੀ ਅਮਰਿੰਦਰ ਸਿੰਘ ਦਾ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮਿਲਣ ਦਾ ਪ੍ਰੋਗਰਾਮ ਖਟਾਈ ਵਿਚ ਪੈ ਗਿਆ ਹੈ। ਸੂਤਰਾਂ ਨੇ ਕਿਹਾ ਕਿ ਮੁੱਖ ਮੰਤਰੀ ਨੇ 26 ਨਵੰਬਰ ਨੂੰ ਦਿੱਲੀ ਜਾਣਾ ਸੀ ਪ੍ਰੰਤੂ ਮੌਸਮ ਦੀ ਖ਼ਰਾਬੀ ਅਤੇ ਅੰਤਰਰਾਜੀ ਸੜਕਾਂ ਬੰਦ ਹੋਣ ਕਰਕੇ ਇਹ ਪ੍ਰੋਗਰਾਮ ਰੱਦ ਕਰ ਦਿੱਤਾ ਗਿਆ ਹੈ। ਪਹਿਲਾਂ ਵੀ ਮੁੱਖ ਮੰਤਰੀ ਦਾ ਅਮਿਤ ਸ਼ਾਹ ਨੂੰ ਮਿਲਣ ਦਾ ਪ੍ਰੋਗਰਾਮ ਰੱਦ ਹੋ ਚੁੱਕਾ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਲੋਕ ਸ਼ਕਤੀ ਨਾਲ ਜਿੱਤੇਗਾ ਕਿਸਾਨ ਅੰਦੋਲਨ

ਲੋਕ ਸ਼ਕਤੀ ਨਾਲ ਜਿੱਤੇਗਾ ਕਿਸਾਨ ਅੰਦੋਲਨ

ਮਨੁੱਖੀ ਬਰਾਬਰੀ ਵਾਲੇ ਸਮਾਜ ਦੇ ਸਿਰਜਕ ਗੁਰੂ ਗੋਬਿੰਦ ਸਿੰਘ

ਮਨੁੱਖੀ ਬਰਾਬਰੀ ਵਾਲੇ ਸਮਾਜ ਦੇ ਸਿਰਜਕ ਗੁਰੂ ਗੋਬਿੰਦ ਸਿੰਘ

ਭਾਈ ਨੰਦ ਲਾਲ ਦੀ ਦ੍ਰਿਸ਼ਟੀ ’ਚ ਗੁਰੂ ਗੋਬਿੰਦ ਸਿੰਘ ਦੀ ਸ਼ਖ਼ਸੀਅਤ

ਭਾਈ ਨੰਦ ਲਾਲ ਦੀ ਦ੍ਰਿਸ਼ਟੀ ’ਚ ਗੁਰੂ ਗੋਬਿੰਦ ਸਿੰਘ ਦੀ ਸ਼ਖ਼ਸੀਅਤ

ਹਿਮਾਲੀਆ ਦਾ ਇਨਸਾਨੀ ਸੰਸਾਰ ਤੇ ਕਿਰਦਾਰ...

ਹਿਮਾਲੀਆ ਦਾ ਇਨਸਾਨੀ ਸੰਸਾਰ ਤੇ ਕਿਰਦਾਰ...

ਸ਼ਹਿਰ

View All