ਸੜਕਾਂ ਅਤੇ ਪੁਲ ਬਣਾਉਣ ’ਤੇ 100 ਕਰੋੜ ਖ਼ਰਚੇ: ਈ ਟੀ ਓ
ਕੈਬਨਿਟ ਮੰਤਰੀ ਹਰਭਜਨ ਸਿੰਘ ਈ ਟੀ ਓ ਨੇ ਦੱਸਿਆ ਕਿ ਨਬਾਰਡ ਸਕੀਮ ਅਧੀਨ ਵਿੱਤੀ ਸਾਲ 2024-25 ਦੌਰਾਨ 279.64 ਕਿਲੋਮੀਟਰ ਲੰਬੀਆਂ ਸੜਕਾਂ ਅਤੇ ਅੱਠ ਪੁਲ ਬਣਾਉਣ ਦਾ ਕੰਮ ਪੂਰਾ ਕੀਤਾ ਗਿਆ ਹੈ। ਇਸ ’ਤੇ 104.28 ਕਰੋੜ ਦਾ ਖ਼ਰਚਾ ਕੀਤਾ ਗਿਆ ਹੈ।...
Advertisement
ਕੈਬਨਿਟ ਮੰਤਰੀ ਹਰਭਜਨ ਸਿੰਘ ਈ ਟੀ ਓ ਨੇ ਦੱਸਿਆ ਕਿ ਨਬਾਰਡ ਸਕੀਮ ਅਧੀਨ ਵਿੱਤੀ ਸਾਲ 2024-25 ਦੌਰਾਨ 279.64 ਕਿਲੋਮੀਟਰ ਲੰਬੀਆਂ ਸੜਕਾਂ ਅਤੇ ਅੱਠ ਪੁਲ ਬਣਾਉਣ ਦਾ ਕੰਮ ਪੂਰਾ ਕੀਤਾ ਗਿਆ ਹੈ। ਇਸ ’ਤੇ 104.28 ਕਰੋੜ ਦਾ ਖ਼ਰਚਾ ਕੀਤਾ ਗਿਆ ਹੈ। ਵਿੱਤੀ ਸਾਲ 2025-26 ਦੌਰਾਨ 125 ਕਿਲੋਮੀਟਰ ਲੰਬੀਆਂ ਸੜਕਾਂ ਦੀ ਉਸਾਰੀ ’ਤੇ 192 ਕਰੋੜ ਖ਼ਰਚ ਕਰਨ ਦੀ ਯੋਜਨਾ ਹੈ। ਇਸ ਸਕੀਮ ਅਧੀਨ 14.50 ਕਿਲੋਮੀਟਰ ਲੰਬੀਆਂ ਸੜਕਾਂ ਦੀ ਉਸਾਰੀ ਦਾ ਕੰਮ ਪੂਰਾ ਕੀਤਾ ਗਿਆ, ਜਿਸ ’ਤੇ 18.13 ਕਰੋੜ ਰੁਪਏ ਖ਼ਰਚ ਕੀਤੇ ਜਾ ਚੁੱਕੇ ਹਨ। ਮੰਤਰੀ ਨੇ ਦੱਸਿਆ ਕਿ ਵਿੱਤੀ ਸਾਲ 2025-26 ਦੌਰਾਨ 840.00 ਕਿਲੋਮੀਟਰ ਲੰਮੀਆਂ ਸੜਕਾਂ ਦੀ ਉਸਾਰੀ ’ਤੇ 663.00 ਕਰੋੜ ਰੁਪਏ ਖ਼ਰਚ ਕਰਨ ਦੀ ਯੋਜਨਾ ਹੈ। ਇਸ ਵਿੱਚੋਂ 342 ਕਿਲੋਮੀਟਰ ਸੜਕਾਂ ਦੀ ਉਸਾਰੀ ਦਾ ਕੰਮ ਪੂਰਾ ਹੋ ਚੁੱਕਾ ਹੈ।
Advertisement
Advertisement
×