ਚੰਡੀਗੜ੍ਹ: ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਇੱਥੇ ਦੱਸਿਆ ਕਿ ਕਣਕ ਦੇ ਖਰੀਦ ਸੀਜ਼ਨ ਦੌਰਾਨ ਹੁਣ ਤੱਕ ਕਿਸਾਨਾਂ ਨੂੰ 13000 ਕਰੋੜ ਰੁਪਏ ਤੋਂ ਵੱਧ ਦੀ ਅਦਾਇਗੀ ਕੀਤੀ ਗਈ ਹੈ। ਮੰਤਰੀ ਨੇ ਕਿਹਾ ਕਿ ਇਸ ਸਾਲ ਦੌਰਾਨ ਜਾਰੀ ਕੀਤੇ ਗਏ ਘੱਟੋ-ਘੱਟ ਸਮਰਥਨ ਮੁੱਲ ਦਾ ਭੁਗਤਾਨ ਪਿਛਲੇ ਸਾਲ ਇਸੇ ਮਿਤੀ ਤੱਕ ਕੀਤੇ ਗਏ ਭੁਗਤਾਨ ਨਾਲੋਂ ਤਿੰਨ ਗੁਣਾ ਜ਼ਿਆਦਾ ਹੈ। ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਅੱਗੇ ਵੀ ਕਿਸਾਨਾਂ ਵੱਲੋਂ ਮਿਹਨਤ ਨਾਲ ਪੈਦਾ ਫਸਲ ਦੀ ਨਿਰਵਿਘਨ ਵਿਕਰੀ ਦੀ ਸਹੂਲਤ ਲਈ ਹਰ ਸੰਭਵ ਕਦਮ ਚੁੱਕਣਾ ਜਾਰੀ ਰੱਖੇਗੀ। -ਟਨਸ