ਮ੍ਰਿਤਕਾਂ ਦੇ ਨਾਮ ’ਤੇ ਪੈਨਸ਼ਨ ਲੈਣ ਵਾਲਿਆਂ ਤੋਂ 170 ਕਰੋੜ ਰੁਪਏ ਵਸੂਲੇ
ਪੰਜਾਬ ਦੇ ਸਮਾਜਿਕ ਨਿਆਂ, ਸਸ਼ਕਤੀਕਰਨ ਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਗਲਤ ਢੰਗ ਨਾਲ ਸਰਕਾਰੀ ਸਕੀਮਾਂ ਦਾ ਲਾਭ ਲੈਣ ਵਾਲਿਆਂ ਤੋਂ ਵਸੂਲੀ ਵੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਗਲਤ ਢੰਗ ਨਾਲ...
Advertisement
ਪੰਜਾਬ ਦੇ ਸਮਾਜਿਕ ਨਿਆਂ, ਸਸ਼ਕਤੀਕਰਨ ਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਗਲਤ ਢੰਗ ਨਾਲ ਸਰਕਾਰੀ ਸਕੀਮਾਂ ਦਾ ਲਾਭ ਲੈਣ ਵਾਲਿਆਂ ਤੋਂ ਵਸੂਲੀ ਵੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਗਲਤ ਢੰਗ ਨਾਲ ਪੈਨਸ਼ਨਾਂ ਲੈਣ ਵਾਲਿਆਂ ਤੋਂ 170 ਕਰੋੜ ਰੁਪਏ ਵਸੂਲ ਕੀਤੇ ਗਏ ਹਨ। ਸਰਕਾਰ ਵੱਲੋਂ ਮੌਜੂਦਾ ਸਮੇਂ 23,62,579 ਲੋੜਵੰਦ ਬਜ਼ੁਰਗਾਂ ਨੂੰ 1500 ਰੁਪਏ ਦੀ ਮਾਸਿਕ ਪੈਨਸ਼ਨ ਸਿੱਧੀ ਬੈਂਕ ਖਾਤਿਆਂ ਰਾਹੀਂ ਦਿੱਤੀ ਜਾ ਰਹੀ ਹੈ। ਸਰਕਾਰ ਵੱਲੋਂ ਤਪਾ ਤੇ ਮਾਨਸਾ ਵਿਖੇ 17.33 ਕਰੋੜ ਰੁਪਏ ਦੀ ਲਾਗਤ ਨਾਲ ਦੋ ਆਧੁਨਿਕ ਬਿਰਧ ਆਸ਼ਰਮ ਸ਼ੁਰੂ ਕੀਤੇ ਗਏ ਹਨ। ਇਸ ਤੋਂ ਇਲਾਵਾ ਬਜ਼ੁਰਗਾਂ ਲਈ ਕੰਮ ਕਰਨ ਵਾਲੀਆਂ ਗੈਰ-ਸਰਕਾਰੀ ਸੰਸਥਾਵਾਂ ਨੂੰ 11.43 ਕਰੋੜ ਰੁਪਏ ਦੀਆਂ ਗ੍ਰਾਂਟਾਂ ਦਿੱਤੀਆਂ ਗਈਆਂ।
Advertisement
Advertisement
×

