DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਸਨਅਤੀ ਵਿਕਾਸ ਲਈ 180 ਕਰੋੜ ਰੁਪਏ ਦੀ ਪ੍ਰੋਤਸ਼ਾਹਨ ਰਾਸ਼ੀ ਜਾਰੀ: ਚੀਮਾ

ਟ੍ਰਿਬਿਊਨ ਨਿਊਜ਼ ਸਰਵਿਸ ਚੰਡੀਗੜ੍ਹ, 10 ਜੂਨ ਪੰਜਾਬ ਸਰਕਾਰ ਨੇ ਵਿੱਤੀ ਸਾਲ 2025-26 ਦੇ ਪਹਿਲੇ ਦੋ ਮਹੀਨਿਆਂ ਵਿੱਚ ਸੂਬੇ ਦੇ ਸਨਅਤੀ ਵਿਕਾਸ ਲਈ 180 ਕਰੋੜ ਰੁਪਏ ਦੀ ਪ੍ਰੋਤਸ਼ਾਹਨ ਰਾਸ਼ੀ ਜਾਰੀ ਕੀਤੀ ਹੈ। ਇਹ ਐਲਾਨ ਕਰਦਿਆਂ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ...
  • fb
  • twitter
  • whatsapp
  • whatsapp
Advertisement

ਟ੍ਰਿਬਿਊਨ ਨਿਊਜ਼ ਸਰਵਿਸ

ਚੰਡੀਗੜ੍ਹ, 10 ਜੂਨ

Advertisement

ਪੰਜਾਬ ਸਰਕਾਰ ਨੇ ਵਿੱਤੀ ਸਾਲ 2025-26 ਦੇ ਪਹਿਲੇ ਦੋ ਮਹੀਨਿਆਂ ਵਿੱਚ ਸੂਬੇ ਦੇ ਸਨਅਤੀ ਵਿਕਾਸ ਲਈ 180 ਕਰੋੜ ਰੁਪਏ ਦੀ ਪ੍ਰੋਤਸ਼ਾਹਨ ਰਾਸ਼ੀ ਜਾਰੀ ਕੀਤੀ ਹੈ। ਇਹ ਐਲਾਨ ਕਰਦਿਆਂ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਵਿੱਤ ਵਰ੍ਹੇ 2025-26 ਦੇ ਬਜਟ ਵਿੱਚ ਵੱਖ-ਵੱਖ ਪ੍ਰਗਤੀਸ਼ੀਲ ਨੀਤੀਆਂ ਤਹਿਤ ਉਦਯੋਗ ਲਈ ਕੁੱਲ 250 ਕਰੋੜ ਰੁਪਏ ਦੇ ਪ੍ਰੋਤਸ਼ਾਹਨ ਦਾ ਪ੍ਰਬੰਧ ਕੀਤਾ ਗਿਆ ਹੈ। ਇਸ ਵਿੱਚੋਂ 72 ਫ਼ੀਸਦੀ ਇਸ ਅਲਾਟਮੈਂਟ ਰਾਹੀਂ ਵੰਡਿਆ ਜਾ ਚੁੱਕਿਆ ਹੈ। ਇਹ ਰਾਸ਼ੀ ਜਾਰੀ ਕਰਨ ਤੋਂ ਇਲਾਵਾ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਉਦਯੋਗਿਕ ਫੋਕਲ ਪੁਆਇੰਟਾਂ ਦੀ ਸਥਾਪਨਾ ਦੇ ਮਹੱਤਵਪੂਰਨ ਕਾਰਜਾਂ ਲਈ ਵੀ ਲੋੜੀਂਦੇ ਫੰਡ ਸਮਰਪਿਤ ਕੀਤੇ ਜਾਣਗੇ, ਜੋ ਭਵਿੱਖ ਦੇ ਵਿਕਾਸ ਲਈ ਇੱਕ ਮਜ਼ਬੂਤ ਨੀਂਹ ਰੱਖਣਗੇ। ਉਨ੍ਹਾਂ ਕਿਹਾ ਕਿ ਅੱਜ ਕੀਤੀ ਗਈ ਫਾਸਟਰੈਕ ਪੰਜਾਬ ਪੋਰਟਲ ਦੀ ਸ਼ੁਰੂਆਤ ਸੂਬੇ ਦੇ ਵਿਕਾਸ ਦੇ ਰਾਹ ਦਾ ਇਤਿਹਾਸਕ ਮੀਲ ਪੱਥਰ ਬਣਨ ਲਈ ਤਿਆਰ ਹੈ।

Advertisement
×