ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 28 ਜੁਲਾਈ
ਭਾਰਤੀ ਕਮਿਊਨਿਸਟ ਪਾਰਟੀ (ਮਾਰਕਸਵਾਦੀ-ਲੈਨਿਨਵਾਦੀ) ਨਿਊ ਡੈਮੋਕਰੇਸੀ ਦੀ ਪੰਜਾਬ ਰਾਜ ਕਮੇਟੀ ਨੇ ਸੰਯੁਕਤ ਕਿਸਾਨ ਮੋਰਚੇ ਦੇ ਆਗੂ ਰੁਲਦੂ ਸਿੰਘ ਮਾਨਸਾ ਨੂੰ ਨਿਸ਼ਾਨਾ ਬਣਾਉਂਦਿਆਂ ਦਿੱਲੀ ਅੰਦੋਲਨ ਦੌਰਾਨ ਉਸ ਦੀ ਟਰਾਲੀ ਵਿੱਚ ਬੈਠੇ ਹਮਾਇਤੀਆਂ ’ਤੇ ਮੋਦੀ ਸਰਕਾਰ ਦੇ ਹੱਥਠੋਕਿਆਂ ਵੱਲੋਂ ਹਮਲਾ ਕਰਨ ਦੀ ਨਿਖੇਧੀ ਕੀਤੀ ਹੈ। ਪਾਰਟੀ ਆਗੂ ਕਾਮਰੇਡ ਅਜਮੇਰ ਸਿੰਘ ਨੇ ਇੱਕ ਬਿਆਨ ਰਾਹੀਂ ਕਿਹਾ ਕਿ ਅੱਜ ਜਦੋਂ ਖੇਤੀ ਕਾਨੂੰਨਾਂ ਖ਼ਿਲਾਫ਼ ਹਿੰਦੂਤਵ ਫਾਸ਼ੀਵਾਦ ਦੇ ਰੱਥ ਨੂੰ ਦਿੱਲੀ ਦੇ ਬਾਰਡਰਾਂ ਉੱਤੇ ਰੋਕ ਕੇ ਅੰਦੋਲਨ ਚੱਲ ਰਿਹਾ ਹੈ ਤਾਂ ਅਜਿਹੇ ਸਮੇਂ ਕਿਸਾਨ ਆਗੂਆਂ ਨੂੰ ਨਿਸ਼ਾਨਾ ਬਣਾਉਣਾ ਆਰਐੱਸਐੱਸ-ਭਾਜਪਾ ਦੀ ਅਗਵਾਈ ਵਾਲੀ ਮੋਦੀ ਸਰਕਾਰ ਦੇ ਹੱਕ ਵਿੱਚ ਭੁਗਤਣ ਬਰਾਬਰ ਹੈ। ਉਨ੍ਹਾਂ ਕਿਹਾ ਕਿ ਲਡੋੋੜ ਹੈ ਕਿ ਦਿੱਲੀ ਅੰਦੋਲਨ ਨੂੰ ਜਿੱਤ ਤੱਕ ਪਹੁੰਚਾਉਣ ਲਈ ਬਣਦੀ ਜ਼ਿੰਮੇਵਾਰੀ ਨਿਭਾਈ ਜਾਵੇ।