ਜੋਗਿੰਦਰ ਸਿੰਘ ਮਾਨ
ਮਾਨਸਾ, 1 ਸਤੰਬਰ
ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਰੁਲਦੂ ਸਿੰਘ ਮਾਨਸਾ ਨੂੰ ਪੰਜਾਬ ਪੁਲੀਸ ਵੱਲੋਂ ਸੁਰੱਖਿਆ ਮੁਲਾਜ਼ਮ ਮੁਹੱਈਆ ਕਰਵਾਏ ਗਏ ਹਨ। ਉਹ ਅੱਜ ਇੱਥੇ ਆਪਣੀਆਂ ਸਰਗਰਮੀਆਂ ਦੌਰਾਨ ਪੰਜਾਬ ਪੁਲੀਸ ਦੇ ਜਵਾਨਾਂ ਨਾਲ ਨਜ਼ਰ ਆਏ। ਰੁਲਦੂ ਸਿੰਘ ਨੇ ਦੱਸਿਆ ਕਿ ਜਥੇਬੰਦੀ ਦੇ ਆਗੂਆਂ ਦੀ ਸਲਾਹ ਤੋਂ ਬਾਅਦ ਹੀ ਉਨ੍ਹਾਂ ਨੇ ਗੰਨਮੈਨ ਲਏ ਹਨ।
ਖੇਤੀ ਕਾਨੂੰਨਾਂ ਖ਼ਿਲਾਫ਼ ਸੂਬੇ ਵਿੱਚ ਵਿੱਢੇ ਸੰਘਰਸ਼ ਤੋਂ ਬਾਅਦ ਇਹ ਪਹਿਲੀ ਵਾਰ ਹੋਇਆ ਹੈ ਕਿ ਕਿਸੇ ਜਥੇਬੰਦੀ ਦੇ ਸੂਬਾ ਪ੍ਰਧਾਨ ਨੂੰ ਪੰਜਾਬ ਪੁਲੀਸ ਵੱਲੋਂ ਸੁਰੱਖਿਆ ਮੁਹੱਈਆ ਕਰਵਾਈ ਗਈ ਹੋਵੇ। ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਰੁਲਦੂ ਸਿੰਘ ਵੱਲੋਂ ਦਿੱਲੀ ਦੀ ਇੱਕ ਕਿਸਾਨ ਕਾਨਫਰੰਸ ਦੌਰਾਨ ਦਿੱਤੀ ਗਈ ਤਕਰੀਰ ਤੋਂ ਬਾਅਦ ਕੁੱਝ ਗਰਮ ਵਿਚਾਰਧਾਰਾ ਵਾਲੇ ਵਿਅਕਤੀਆਂ ਨੇ ਸੋਸ਼ਲ ਮੀਡੀਆ ’ਤੇ ਉਨ੍ਹਾਂ ਨੂੰ ਸਬਕ ਸਿਖਾਉਣ ਵਰਗੀਆਂ ਗੱਲਾਂ ਕਹੀਆਂ ਸਨ। ਬਾਅਦ ਵਿੱਚ ਉਨ੍ਹਾਂ ਨੂੰ ਸੰਯੁਕਤ ਕਿਸਾਨ ਮੋਰਚੇ ਵੱਲੋਂ ਦੋ ਹਫ਼ਤਿਆਂ ਲਈ ਮੁਅੱਤਲ ਕਰ ਦਿੱਤਾ ਗਿਆ ਸੀ। ਦੋ ਹਫ਼ਤੇ ਬੀਤਣ ’ਤੇ ਰੁਲਦੂ ਸਿੰਘ ਮੁੜ ਸੰਯੁਕਤ ਕਿਸਾਨ ਮੋਰਚੇ ਦੇ ਸਮਾਉਨ੍ਹਾਂ ਕਿਹਾ ਕਿ ਜਥੇਬੰਦੀ ਦੇ ਆਗੂਆਂ ਦੀ ਸਲਾਹ ਤੋਂ ਬਾਅਦ ਉਨ੍ਹਾਂ ਨੇ ਮਾਨਸਾ ਪੁਲੀਸ ਤੋਂ ਦੋ ਗੰਨਮੈਨ ਲਏ ਹਨ। ਇਸ ਤੋਂ ਪਹਿਲਾਂ ਮੋਰਚੇ ਦੇ ਆਗੂ ਰਾਕੇਸ਼ ਟਿਕੈਤ ਨੇ ਵੀ ਸੁਰੱਖਿਆ ਲਈ ਹੋਈ ਹੈ।