ਨਵੀਂ ਦਿੱਲੀ (ਪੱਤਰ ਪ੍ਰੇਰਕ): ਸੰਯੁਕਤ ਕਿਸਾਨ ਮੋਰਚੇ ਦੇ ਅਹਿਮ ਆਗੂ ਪੰਜਾਬ ਕਿਸਾਨ ਯੂਨੀਅਨ ਦੇ ਪ੍ਰਧਾਨ ਰੁਲਦੂ ਸਿੰਘ ਮਾਨਸਾ ਨੂੰ 15 ਦਿਨ ਲਈ ਮੋਰਚੇ ਤੋਂ ਮੁਅੱਤਲ ਕੀਤਾ ਗਿਆ ਹੈ। ਸੀਨੀਅਰ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਪ੍ਰੈੱਸ ਕਾਨਫਰੰਸ ਦੌਰਾਨ ਦੱਸਿਆ ਕਿ ਰੁਲਦੂ ਸਿੰਘ ਵੱਲੋਂ ਬੀਤੇ ਦਿਨੀਂ ਸਟੇਜ ਤੋਂ ਭੜਕਾਊ ਭਾਸ਼ਣ ਦਿੱਤਾ ਗਿਆ ਸੀ। ਇਸ ਕਾਰਨ ਪੰਜਾਬ ਦੀਆਂ 32 ਕਿਸਾਨ ਜਥੇਬੰਦੀਆਂ ਨੇ ਸਰਬਸੰਮਤੀ ਨਾਲ ਉਨ੍ਹਾਂ ਨੂੰ ਮੁਅੱਤਲ ਕਰਨ ਦਾ ਫ਼ੈਸਲਾ ਕੀਤਾ ਹੈ, ਜਿਸ ਵਿੱਚ ਸ੍ਰੀ ਰੁਲਦੂ ਸਿੰਘ ਮਾਨਸਾ ਦੀ ਯੂਨੀਅਨ ਦੇ ਆਗੂ ਵੀ ਸ਼ਾਮਲ ਸਨ।