Rupnagar Police ਵੱਲੋਂ ਮੁਕਾਬਲੇ ਮਗਰੋਂ 5 ਨਸ਼ਾ ਤਸਕਰ ਕਾਬੂ
150 ਗ੍ਰਾਮ ਹੈਰੋਇਨ, ਗੈਰ-ਕਾਨੂੰਨੀ ਪਿਸਤੌਲ ਅਤੇ ਕਾਰ ਬਰਾਮਦ
ਸੂਚਨਾ ਮਿਲਣ ਉਪਰੰਤ ਪੁਲੀਸ ਚੌਕੀ ਨਵਾਂ ਨੰਗਲ ਦੀ ਟੀਮ ਵੱਲੋਂ ਤੁਰੰਤ ਨਾਕਾਬੰਦੀ ਕਰਕੇ ਵਾਹਨਾਂ ਦੀ ਚੈਕਿੰਗ ਸ਼ੁਰੂ ਕੀਤੀ ਗਈ। ਉਨ੍ਹਾਂ ਦੱਸਿਆ ਕਿ ਜਦੋਂ ਸ਼ੱਕੀ ਕਾਰ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਗਈ ਤਾਂ ਕਾਰ ਸਵਾਰ ਵਿਅਕਤੀਆਂ ਨੇ ਪੁਲੀਸ ਤੋਂ ਬਚਣ ਲਈ ਨਾਕਾ ਪਾਰਟੀ ’ਤੇ ਦੋ ਗੋਲੀਆਂ ਚਲਾਈਆਂ ਅਤੇ ਮੌਕੇ ਤੋਂ ਫ਼ਰਾਰ ਹੋਣ ਦੀ ਕੋਸ਼ਿਸ਼ ਕੀਤੀ। ਇਸ ਤੋਂ ਬਾਅਦ ਪੁਲੀਸ ਟੀਮ ਵੱਲੋਂ ਕਰੀਬ 10 ਕਿਲੋਮੀਟਰ ਤੱਕ ਉਨ੍ਹਾਂ ਦਾ ਪਿੱਛਾ ਕੀਤਾ ਗਿਆ ਅਤੇ ਪਿੰਡ ਬ੍ਰਹਮਪੁਰਾ ਨੇੜੇ ਗੱਡੀ ਨੂੰ ਘੇਰ ਕੇ ਰੋਕ ਲਿਆ ਗਿਆ।
ਉਨ੍ਹਾਂ ਦੱਸਿਆ ਕਿ ਇਸ ਕਾਰਵਾਈ ਦੌਰਾਨ ਇੱਕ ਮੁਲਜ਼ਮ ਵੱਲੋਂ ਪੁਲੀਸ ਪਾਰਟੀ ’ਤੇ ਦੁਬਾਰਾ ਗੋਲੀ ਚਲਾਈ ਗਈ, ਜਿਸ ਦੇ ਜਵਾਬ ਵਿੱਚ ਪੁਲੀਸ ਮੁਲਾਜ਼ਮਾਂ ਦੁਆਰਾ ਚਲਾਈ ਗੋਲੀ ਮੁਲਜ਼ਮ ਲਵਪ੍ਰੀਤ ਸਿੰਘ ਵਾਸੀ ਜੰਗਪੁਰਾ (ਜ਼ਿਲ੍ਹਾ ਮੋਹਾਲੀ) ਦੇ ਮੋਢੇ ’ਤੇ ਲੱਗੀ। ਉਸ ਨੂੰ ਤੁਰੰਤ ਕਾਬੂ ਕਰਕੇ ਇਲਾਜ ਲਈ ਹਸਪਤਾਲ ਭੇਜਿਆ ਗਿਆ।
ਉਨ੍ਹਾਂ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਕਥਿਤ ਮੁਲਜ਼ਮਾਂ ਦੀ ਪਛਾਣ ਲਵਪ੍ਰੀਤ ਸਿੰਘ ਵਾਸੀ ਜੰਗਪੁਰਾ (ਜ਼ਿਲ੍ਹਾ ਮੋਹਾਲੀ), ਰੋਹਿਤ ਵਾਸੀ ਹਿਸਾਰ, ਸ਼ੁਭਮ ਵਾਸੀ ਜੀਂਦ, ਪਰੀਕਸ਼ਿਤ ਵਾਸੀ ਸੋਨੀਪਤ ਅਤੇ ਲੇਹਮਸਤਕ ਪ੍ਰਤਾਪ ਸਿੰਘ ਵਾਸੀ ਚੰਡੀਗੜ੍ਹ ਵਜੋਂ ਹੋਈ ਹੈ। ਉਨ੍ਹਾਂ ਦੱਸਿਆ ਕਿ ਪੁਲੀਸ ਵੱਲੋਂ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ 150 ਗ੍ਰਾਮ ਹੈਰੋਇਨ, ਇੱਕ .32 ਬੋਰ ਪਿਸਤੌਲ ਸਮੇਤ ਪੰਜ ਜ਼ਿੰਦਾ ਕਾਰਤੂਸ ਅਤੇ ਇੱਕ ਹੁੰਡਈ ਐਕਸੈਂਟ ਕਾਰ ਬਰਾਮਦ ਕੀਤੀ ਗਈ ਹੈ।

