DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਦਿਹਾਤੀ ਮਜ਼ਦੂਰ ਸਭਾ ਦੇ ਆਗੂ ਗੁਰਨਾਮ ਸਿੰਘ ਦਾਊਦ ਦੀ ਸੜਕ ਹਾਦਸੇ ’ਚ ਮੌਤ

ਜਲੰਧਰ-ਅੰਮ੍ਰਿਤਸਰ ਰੋਡ ’ਤੇ ਪਿੰਡ ਬੁਟਾਰੀ ਕੋਲ ਦਿਹਾਤੀ ਮਜ਼ਦੂਰ ਸਭਾ ਦੇ ਸੂਬਾਈ ਜਨਰਲ ਸਕੱਤਰ ਗੁਰਨਾਮ ਸਿੰਘ ਦਾਊਦ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ। ਕਾਮਰੇਡ ਗੁਰਨਾਮ ਸਿੰਘ ਦਾਊਦ ਅੱਜ ਸਵੇਰੇ ਆਪਣੀ ਐਕਟਿਵਾ ’ਤੇ ਰਈਆ ਤੋਂ ਬੁਟਾਰੀ ਕਿਸੇ ਮੀਟਿੰਗ ਲਈ ਜਾ ਰਹੇ...

  • fb
  • twitter
  • whatsapp
  • whatsapp
Advertisement

ਜਲੰਧਰ-ਅੰਮ੍ਰਿਤਸਰ ਰੋਡ ’ਤੇ ਪਿੰਡ ਬੁਟਾਰੀ ਕੋਲ ਦਿਹਾਤੀ ਮਜ਼ਦੂਰ ਸਭਾ ਦੇ ਸੂਬਾਈ ਜਨਰਲ ਸਕੱਤਰ ਗੁਰਨਾਮ ਸਿੰਘ ਦਾਊਦ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ। ਕਾਮਰੇਡ ਗੁਰਨਾਮ ਸਿੰਘ ਦਾਊਦ ਅੱਜ ਸਵੇਰੇ ਆਪਣੀ ਐਕਟਿਵਾ ’ਤੇ ਰਈਆ ਤੋਂ ਬੁਟਾਰੀ ਕਿਸੇ ਮੀਟਿੰਗ ਲਈ ਜਾ ਰਹੇ ਸਨ, ਜਿਸ ਵਕਤ ਉਹ ਜਲੰਧਰ-ਅੰਮ੍ਰਿਤਸਰ ਸੜਕ ’ਤੇ ਬੁਟਾਰੀ ਮੋੜ ’ਤੇ ਪੁੱਜੇ, ਪਿੱਛੋਂ ਆ ਰਹੀ ਤੇਜ਼ ਰਫ਼ਤਾਰ ਪ੍ਰਾਈਵੇਟ ਬੱਸ ਨੇ ਟੱਕਰ ਮਾਰ ਦਿੱਤੀ, ਜਿਸ ਕਾਰਨ ਉਹ ਜ਼ਖ਼ਮਾਂ ਦੀ ਤਾਬ ਨਾ ਝੱਲਦੇ ਹੋਏ ਮੌਕੇ ’ਤੇ ਦਮ ਤੋੜ ਗਏ। ਥਾਣਾ ਖਲਚੀਆਂ ਨੇ ਬੱਸ ਨੂੰ ਕਬਜ਼ੇ ਵਿਚ ਲੈ ਲਿਆ ਹੈ ਅਤੇ ਦਾਊਦ ਦੀ ਲਾਸ਼ ਪੋਸਟਮਾਰਟਮ ਲਈ ਬਾਬਾ ਬਕਾਲਾ ਸਿਵਲ ਹਸਪਤਾਲ ਭੇਜ ਦਿੱਤਾ ਹੈ। ਅੱਜ ਸਾਮੀ ਕਰੀਬ ਚਾਰ ਵਜੇ ਕਾਮਰੇਡ ਗੁਰਨਾਮ ਸਿੰਘ ਦਾਊਦ ਦਾ ਉਨ੍ਹਾਂ ਦੇ ਜੱਦੀ ਪਿੰਡ ਦਾਊਦ ਵਿਖੇ ਅੰਤਿਮ ਸੰਸਕਾਰ ਕਰ ਦਿੱਤਾ ਗਿਆ ਹੈ।

ਚੰਡੀਗੜ੍ਹ (ਟਨਸ): ਪੇਂਡੂ ਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਨੇ ਗੁਰਨਾਮ ਸਿੰਘ ਦਾਊਦ ਦੀ ਮੌਤ ’ਤੇ ਦੁੱਖ ਦਾ ਪ੍ਰਗਟਾਵਾ ਕੀਤਾ। ਮੋਰਚੇ ਦੇ ਆਗੂ ਲਛਮਣ ਸਿੰਘ ਸੇਵੇਵਾਲਾ, ਦੇਵੀ ਕੁਮਾਰੀ ਸਰਹਾਲੀ ਕਲਾਂ, ਤਰਸੇਮ ਪੀਟਰ, ਕੁਲਵੰਤ ਸਿੰਘ ਸੇਲਵਰਾ, ਮੁਕੇਸ਼ ਮਲੌਦ, ਚਮਕੌਰ ਸਿੰਘ ਖੇੜੀ ਨੇ ਕਿਹਾ ਕਿ ਗੁਰਨਾਮ ਸਿੰਘ ਦਾਊਦ ਦੀ ਮੌਤ ਨਾਲ ਪੇਂਡੂ ਤੇ ਖੇਤ ਮਜ਼ਦੂਰਾਂ ਦੀ ਲਹਿਰ ਲਈ ਵੱਡਾ ਝਟਕਾ ਲੱਗਾ ਹੈ।

Advertisement

Advertisement
Advertisement
×