DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Punjab Congress: ਸਚਿਨ ਪਾਇਲਟ ਦੀ ਨਿਯੁਕਤੀ ਨਾਲ ਪੰਜਾਬ ਕਾਂਗਰਸ ’ਚ ਨਵੀਂ ਰਫ਼ਤਾਰ ਦੀ ਉਮੀਦ: ਆਗੂ

Punjab Congress News: ਭੂਪੇਸ਼ ਬਘੇਲ ਦੀ ਜਗ੍ਹਾ ਪਾਇਲਟ ਨੂੰ ਮਿਲੀ ਅਹਿਮ ਜ਼ਿੰਮੇਵਾਰੀ; ਵੜਿੰਗ ਅਤੇ ਰੰਧਾਵਾ ਵੱਲੋਂ ਸਵਾਗਤ

  • fb
  • twitter
  • whatsapp
  • whatsapp
featured-img featured-img
Sachin Pilot (File Photo)
Advertisement

Punjab Congress: ਸਾਲ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਚਿਨ ਪਾਇਲਟ ਨੂੰ ਪੰਜਾਬ ਕਾਂਗਰਸ ਦਾ ਇੰਚਾਰਜ ਨਿਯੁਕਤ ਕੀਤੇ ਜਾਣ ਨਾਲ ਪਾਰਟੀ ਕਾਡਰ ਵਿੱਚ ਨਵਾਂ ਉਤਸ਼ਾਹ ਅਤੇ ਜੋਸ਼ ਭਰਨ ਦੀ ਉਮੀਦ ਹੈ ਅਤੇ ਇਸ ਨਾਲ "ਧੜੇਬੰਦੀ ਦਾ ਸ਼ਿਕਾਰ" ਹੋਈ ਸੂਬਾ ਇਕਾਈ ਨੂੰ ਇਕਜੁੱਟ ਕਰਨ ਵਿੱਚ ਮਦਦ ਮਿਲੇਗੀ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਸੋਮਵਾਰ ਨੂੰ ਪਾਰਟੀ ਵਰਕਰਾਂ ਅਤੇ ਆਗੂਆਂ ਨੇ ਕੀਤਾ।

ਪਾਰਟੀ ਆਗੂਆਂ ਦਾ ਮੰਨਣਾ ਹੈ ਕਿ ਪਾਇਲਟ ਨੂੰ ਪਾਰਟੀ ਨੇਤਾ ਰਾਹੁਲ ਗਾਂਧੀ ਦਾ ਕਰੀਬੀ ਮੰਨਿਆ ਜਾਂਦਾ ਹੈ, ਇਸ ਲਈ ਉਨ੍ਹਾਂ ਦੀ ਨਿਯੁਕਤੀ ਕਾਂਗਰਸ ਦੀ ਚੋਣ ਮੁਹਿੰਮ ਨੂੰ ਨਵੀਂ ਰਫ਼ਤਾਰ ਵੀ ਪ੍ਰਦਾਨ ਕਰੇਗੀ। ਪਾਰਟੀ ਦੀ ਨਜ਼ਰ ਅਗਲੇ ਸਾਲ ਦੇ ਸ਼ੁਰੂ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਜਿੱਤ 'ਤੇ ਹੈ।

Advertisement

ਕਾਂਗਰਸ ਨੇ ਸ਼ਨਿੱਚਰਵਾਰ ਨੂੰ ਇੱਕ ਵੱਡਾ ਸੰਗਠਨਾਤਮਕ ਫੇਰਬਦਲ ਕਰਦਿਆਂ ਸਚਿਨ ਪਾਇਲਟ ਨੂੰ ਪੰਜਾਬ ਦਾ ਜਨਰਲ ਸਕੱਤਰ ਇੰਚਾਰਜ ਨਿਯੁਕਤ ਕੀਤਾ ਹੈ ਅਤੇ ਭੂਪੇਸ਼ ਬਘੇਲ ਦੀ ਜਗ੍ਹਾ ਉਨ੍ਹਾਂ ਨੂੰ ਇਹ ਜ਼ਿੰਮੇਵਾਰੀ ਸੌਂਪੀ ਹੈ।

Advertisement

ਪਾਇਲਟ ਹੁਣ ਤੱਕ ਛੱਤੀਸਗੜ੍ਹ ਦੇ ਇੰਚਾਰਜ ਸਨ, ਜਿੱਥੋਂ ਭੂਪੇਸ਼ ਬਘੇਲ ਇੱਕ ਪ੍ਰਮੁੱਖ ਨੇਤਾ ਅਤੇ ਸਾਬਕਾ ਮੁੱਖ ਮੰਤਰੀ ਹਨ। ਪਾਇਲਟ ਲਈ ਤੁਰੰਤ ਚੁਣੌਤੀ ਪੰਜਾਬ ਕਾਂਗਰਸ ਵਿੱਚ ਸਭ ਕੁੱਝ ਠੀਕ ਕਰਨਾ ਹੋਵੇਗਾ, ਜੋ ਪਿਛਲੇ ਕਈ ਹਫ਼ਤਿਆਂ ਤੋਂ ਧੜੇਬੰਦੀ ਅਤੇ ਅੰਦਰੂਨੀ ਕਲੇਸ਼ ਨਾਲ ਜੂਝ ਰਹੀ ਹੈ।

ਇਹ ਆਪਸੀ ਕਲੇਸ਼ 1 ਜੁਲਾਈ ਨੂੰ ਕਾਂਗਰਸ ਹਾਈਕਮਾਂਡ ਵੱਲੋਂ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਸੂਬਾ ਇਕਾਈ ਦੇ ਮੁਖੀ ਵਜੋਂ ਬਰਕਰਾਰ ਰੱਖਣ ਅਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਪਾਰਟੀ ਦੀ ਚੋਣ ਪ੍ਰਚਾਰ ਕਮੇਟੀ ਦਾ ਚੇਅਰਮੈਨ ਨਿਯੁਕਤ ਕਰਨ ਦੇ  ਫ਼ੈਸਲੇ ਤੋਂ ਬਾਅਦ ਸ਼ੁਰੂ ਹੋਇਆ ਸੀ।

ਚੰਨੀ ਦੀ ਅਗਵਾਈ ਹੇਠਲੇ ਕੁਝ ਆਗੂਆਂ ਨੇ ਪੰਜਾਬ ਕਾਂਗਰਸ ਪ੍ਰਧਾਨ ਵਜੋਂ ਵੜਿੰਗ ਨੂੰ ਬਣਾਏ ਰੱਖਣ ਦੇ ਕਦਮ ਦਾ ਵਿਰੋਧ ਕੀਤਾ ਅਤੇ ਉਨ੍ਹਾਂ ਨੂੰ ਇਸ ਅਹੁਦੇ ਤੋਂ ਹਟਾਉਣ ਦੀ ਮੰਗ ਕੀਤੀ।

ਚੰਨੀ ਦੇ ਸਮਰਥਕਾਂ ਨੇ ਖੁੱਲ੍ਹ ਕੇ ਪੰਜਾਬ ਕਾਂਗਰਸ ਪ੍ਰਧਾਨ ਦੇ ਅਹੁਦੇ ਤੋਂ ਵੜਿੰਗ ਨੂੰ ਹਟਾਉਣ ਅਤੇ ਜਲੰਧਰ ਦੇ ਸੰਸਦ ਮੈਂਬਰ ਨੂੰ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਪਾਰਟੀ ਦਾ ਮੁੱਖ ਮੰਤਰੀ ਅਹੁਦੇ ਦਾ ਚਿਹਰਾ ਐਲਾਨਣ ਦੀ ਮੰਗ ਕੀਤੀ।

ਬਘੇਲ ਦੇ ਹਾਲ ਹੀ ਦੇ ਪੰਜਾਬ ਦੌਰੇ ਧੜੇਬੰਦੀ ਨੂੰ ਖ਼ਤਮ ਕਰਨ ਵਿੱਚ ਅਸਫ਼ਲ ਰਹੇ, ਜਦੋਂ ਕਿ ਚੰਨੀ ਦੇ ਸਮਰਥਕਾਂ ਨੇ ਉਨ੍ਹਾਂ 'ਤੇ ਵੜਿੰਗ ਦਾ "ਪੱਖ ਲੈਣ" ਦਾ ਦੋਸ਼ ਵੀ ਲਾਇਆ ਸੀ।

ਪੰਜਾਬ ਕਾਂਗਰਸ ਦੇ ਕਾਰਜਕਾਰੀ ਪ੍ਰਧਾਨ ਰਾਜ ਕੁਮਾਰ ਵੇਰਕਾ ਨੇ ਪਾਰਟੀ ਹਾਈਕਮਾਂਡ ਦੇ ਪਾਇਲਟ ਨੂੰ ਸੂਬੇ ਦੇ ਜਨਰਲ ਸਕੱਤਰ ਇੰਚਾਰਜ ਦੀ ਜ਼ਿੰਮੇਵਾਰੀ ਸੌਂਪਣ ਦੇ ਫ਼ੈਸਲੇ ਦੀ ਸ਼ਲਾਘਾ ਕਰਦਿਆਂ ਉਮੀਦ ਪ੍ਰਗਟਾਈ ਕਿ ਹੁਣ ਸਾਰੇ ਆਗੂ ਇਕੱਠੇ ਹੋ ਜਾਣਗੇ।

ਵੇਰਕਾ ਨੇ ਕਿਹਾ, "ਪੰਜਾਬ ਦੇ ਸਾਰੇ ਆਗੂ ਪਾਇਲਟ ਨੂੰ ਜਾਣਦੇ ਹਨ ਅਤੇ ਉਨ੍ਹਾਂ ਨੂੰ ਉਨ੍ਹਾਂ ਵਿੱਚ ਵਿਸ਼ਵਾਸ ਵੀ ਹੈ।"

ਉਨ੍ਹਾਂ ਕਿਹਾ ਕਿ ਪਾਇਲਟ ਦੀ ਨਿਯੁਕਤੀ ਨਾਲ ਪਾਰਟੀ ਦੀ ਸੂਬਾ ਇਕਾਈ ਇੱਕੋ ਪਲੇਟਫਾਰਮ 'ਤੇ ਆ ਜਾਵੇਗੀ। ਉਨ੍ਹਾਂ ਕਿਹਾ, "ਸਾਰੇ (ਆਗੂ) ਇੱਕਜੁਟ ਹੋ ਜਾਣਗੇ।"

ਪਾਰਟੀ ਦੇ ਇੱਕ ਹੋਰ ਆਗੂ ਨੇ ਪਾਇਲਟ ਦੀ ਨਿਯੁਕਤੀ 'ਤੇ ਟਿੱਪਣੀ ਕਰਦਿਆਂ ਕਿਹਾ ਕਿ ਇਹ ਸੂਬੇ ਦੀ ਲੀਡਰਸ਼ਿਪ ਨਾਲ ਜੁੜੇ ਮੁੱਦਿਆਂ ਨੂੰ ਹੱਲ ਕਰਨ ਵੱਲ ਪਾਰਟੀ ਹਾਈਕਮਾਂਡ ਦਾ ਕਦਮ ਜਾਪਦਾ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਸੂਬੇ ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪਾਰਟੀ ਕਾਡਰ ਵਿੱਚ ਵੀ ਉਤਸ਼ਾਹ ਪੈਦਾ ਹੋਵੇਗਾ।

ਪਾਰਟੀ ਦੇ ਕਈ ਸੂਬਾ ਆਗੂਆਂ ਨੇ ਪਾਇਲਟ ਦੀ ਨਿਯੁਕਤੀ ਦਾ ਸਵਾਗਤ ਕੀਤਾ।

ਉੱਥੇ ਹੀ ਵੜਿੰਗ ਨੇ ਕਿਹਾ ਕਿ ਪਾਇਲਟ ਦੀ ਊਰਜਾ ਅਤੇ ਗਤੀਸ਼ੀਲਤਾ "ਯਕੀਨੀ ਤੌਰ 'ਤੇ" ਅਹਿਮ ਚੋਣਾਂ ਤੋਂ ਪਹਿਲਾਂ ਪਾਰਟੀ ਦੇ ਜੋਸ਼ ਵਿੱਚ ਵਾਧਾ ਕਰੇਗੀ, ਜਦੋਂ ਕਿ ਗੁਰਦਾਸਪੁਰ ਤੋਂ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਪਾਇਲਟ ਦਾ ਤਜ਼ਰਬਾ, ਅਗਵਾਈ ਅਤੇ ਲੋਕਾਂ ਨਾਲ ਜੁੜਾਅ ਪੰਜਾਬ ਵਿੱਚ ਕਾਂਗਰਸ ਨੂੰ ਨਵੀਂ ਤਾਕਤ ਅਤੇ ਰਫ਼ਤਾਰ ਦੇਵੇਗਾ।

ਚੰਡੀਗੜ੍ਹ ਵਿੱਚ ਪੰਜਾਬ ਯੂਨੀਵਰਸਿਟੀ ਦੇ ਰਾਜਨੀਤੀ ਸ਼ਾਸਤਰ ਦੇ ਪ੍ਰੋਫ਼ੈਸਰ ਆਸ਼ੂਤੋਸ਼ ਕੁਮਾਰ ਨੇ ਕਿਹਾ ਕਿ ਪਾਇਲਟ ਨੂੰ ਪੰਜਾਬ ਦਾ ਇੰਚਾਰਜ ਨਿਯੁਕਤ ਕਰਨਾ ਇੱਕ "ਸਹੀ ਫ਼ੈਸਲਾ" ਹੈ।

ਉਨ੍ਹਾਂ ਕਿਹਾ, "ਪਾਇਲਟ ਨੂੰ ਪਾਰਟੀ ਦੀ ਹਾਈ ਕਮਾਂਡ ਦਾ ਪੂਰਾ ਵਿਸ਼ਵਾਸ ਹਾਸਲ ਹੈ। ਉਹ ਚੋਣ ਮੁਹਿੰਮ ਵਿੱਚ ਵੀ ਮੁੱਖ ਭੂਮਿਕਾ ਨਿਭਾਉਣਗੇ।"

Advertisement
×