Advertisement
ਸ਼੍ੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬੀ ਯੂਨੀਵਰਸਿਟੀ, ਪਟਿਆਲਾ ਵੱਲੋਂ ਮਹਾਨ ਕੋਸ਼ ਨੂੰ ਜ਼ਮੀਨ ਹੇਠਾਂ ਦੱਬ ਕੇ ਕੀਤੀ ਬੇਅਦਬੀ ਦੀ ਹਰਕਤ ਨੂੰ ਮੰਦਭਾਗੀ, ਨਿੰਦਣਯੋਗ ਅਤੇ ਸਿੱਖ ਰਹੁਰੀਤਾਂ ਵਿਰੁੱਧ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਗੁਰਬਾਣੀ ਅਤੇ ਸਿੱਖ ਸਾਹਿਤ ਦੇ ਪ੍ਰਤੀ ਆਦਰ-ਸਨਮਾਨ ਰੱਖਣਾ ਹਰ ਸੰਸਥਾ ਦੀ ਜ਼ਿੰਮੇਵਾਰੀ ਹੈ। ਮਹਾਨ ਕੋਸ਼ ਕੋਈ ਸਿਰਫ਼ ਕਿਤਾਬ ਨਹੀਂ ਹੈ, ਸਗੋਂ ਇਹ ਸਿੱਖ ਕੌਮ ਦੀ ਵਿਰਾਸਤ ਹੈ, ਜਿਸ ਦਾ ਸਹੀ ਮਰਿਆਦਾ ਨਾਲ ਸਸਕਾਰ ਕੀਤਾ ਜਾਣਾ ਚਾਹੀਦਾ ਹੈ ਕਿਉਂਕਿ ਇਸ ਵਿੱਚ ਗੁਰਬਾਣੀ ਦੀਆਂ ਪਾਵਨ ਪੰਕਤੀਆਂ ਅਤੇ ਸਿੱਖ ਇਤਿਹਾਸ ਤੇ ਸਿਧਾਂਤਾਂ ਬਾਰੇ ਜਾਣਕਾਰੀ ਦਰਜ ਹੈ। ਇਸ ਲਈ ਸਿੱਖ ਭਾਵਨਾਵਾਂ ਦਾ ਖਿਆਲ ਰੱਖਿਆ ਜਾਣਾ ਚਾਹੀਦਾ ਸੀ। ਉਨ੍ਹਾਂ ਕਿਹਾ ਕਿ ਜੇ ਯੂਨੀਵਰਸਿਟੀ ਨੂੰ ਗਲਤੀਆਂ ਵਾਲੇ ਮਹਾਨ ਕੋਸ਼ ਦੇ ਕੁਝ ਅੰਕ ਖ਼ਤਮ ਕਰਨ ਦੀ ਲੋੜ ਸੀ ਤਾਂ ਇਸ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨਾਲ ਸੰਪਰਕ ਕੀਤਾ ਜਾਣਾ ਚਾਹੀਦਾ ਸੀ।
Advertisement
Advertisement
×