ਦਵਿੰਦਰ ਪਾਲ
ਚੰਡੀਗੜ੍ਹ, 3 ਜੁਲਾਈ
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਵੱਲੋਂ ਕੀਤੇ ਗਏ ਬਿਜਲੀ ਖਰੀਦ ਸਮਝੌਤੇ (ਪੀ.ਪੀ.ਏ.) ਪਹਿਲਾਂ ਹੀ ਸਮੀਖਿਆ ਅਧੀਨ ਹਨ ਅਤੇ ਸਰਕਾਰ ਵੱਲੋਂ ਇਨ੍ਹਾਂ ਸਮਝੌਤਿਆਂ ਕਾਰਨ ਸੂਬੇ ਉੱਤੇ ਵਾਧੂ ਵਿੱਤੀ ਬੋਝ ਦੀ ਰੋਕਥਾਮ ਲਈ ਛੇਤੀ ਹੀ ਕਾਨੂੰਨੀ ਰਣਨੀਤੀ ਦਾ ਐਲਾਨ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਬਾਦਲਾਂ ਵਲੋਂ ਆਪਣੀ ਸਰਕਾਰ ਦੌਰਾਨ ਮਨਜ਼ੂਰ ਕੀਤੇ ਗਏ ਤਰਕਹੀਣ ਬਿਜਲੀ ਖਰੀਦ ਇਕਰਾਰਨਾਮਿਆਂ ਕਾਰਨ ਪੰਜਾਬ ਨੂੰ ਹੋਰ ਵਿੱਤੀ ਨੁਕਸਾਨ ਤੋਂ ਬਚਾਉਣ ਲਈ ਡੂੰਘਾਈ ਨਾਲ ਵਿਚਾਰ ਕਰ ਕੇ ਕਾਨੂੰਨੀ ਕਾਰਵਾਈ ਦੀ ਯੋਜਨਾਬੰਦੀ ਕੀਤੀ ਜਾ ਰਹੀ ਹੈ।