ਰਵੇਲ ਸਿੰਘ ਭਿੰਡਰ
ਪਟਿਆਲਾ, 18 ਜੂਨ
ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਦੀ ਜ਼ਿਲ੍ਹੇ ਦੀ ਲੀਡਰਸ਼ਿਪ ਵੱਲੋਂ ਅੱਜ ਜ਼ਿਲਾ ਪ੍ਰਧਾਨ ਤੇ ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ ਤੇ ਹਰਿੰਦਰ ਕੋਹਲੀ ਦੀ ਅਗਵਾਈ ਹੇਠ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਸੰਕੇਤਕ ਪ੍ਰਦਰਸ਼ਨ ਕਰਨ ਮਗਰੋਂ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਸੌਂਪਿਆ ਗਿਆ। ਮੰਗ ਪੱਤਰ ’ਚ ਕੈਪਟਨ ਸਰਕਾਰ ਨੂੰ ਵੱਖ ਵੱਖ ਘੁਟਾਲਿਆਂ ਜਿਵੇਂ ਸ਼ਰਾਬ, ਬੀਜ ਤੇ ਰਾਸ਼ਨ ’ਚ ਘੇਰਦਿਆਂ ਅਪੀਲ ਕੀਤੀ ਗਈ ਕਿ ਪੰਜਾਬ ਦੇ ਲੋਕਾਂ ਨਾਲ ਇਨਸਾਫ਼ ਕੀਤਾ ਜਾਵੇ। ਲੌਕਡਾਊਨ ਦੀ ਮਾਰ ’ਚ ਆਏ ਸੂਬੇ ਦੀ ਗਰੀਬ ਤੇ ਮਜ਼ਦੂਰਾਂ ਦੇ ਚਾਰ ਮਹੀਨਿਆਂ ਦੇ ਬਿਜਲੀ ਦੇ ਬਿੱਲ, ਵਾਟਰ ਸਪਲਾਈ ਤੇ ਸੀਵਰੇਜ ਦੇ ਬਿੱਲ ਪੰਜਾਬ ਸਰਕਾਰ ਨੂੰ ਸਟੇਟ ਡਿਜਾਸਟਰ ਫੰਡ ’ਚੋਂ ਅਦਾ ਕਰਨ ਦੀ ਮੰਗ ਕੀਤੀ ਗਈ। ਇਸ ਮੌਕੇ ਸ਼ਹਿਰੀ ਪ੍ਰਧਾਨ ਹਰਪਾਲ ਜੁਨੇਜਾ, ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ, ਵਨਿੰਦਰ ਕੌਰ ਲੂੰਬਾ, ਹਰਪ੍ਰੀਤ ਸਿੰਘ ਮੁਖਮੇਲਪੁਰ, ਪਟਿਆਲਾ ਦਿਹਾਤੀ ਦੇ ਇੰਚਾਰਜ ਸਤਬੀਰ ਸਿੰਘ ਖੱਟੜਾ, ਸਾਬਕਾ ਚੇਅਰਮੈਨ ਸੁਰਜੀਤ ਸਿੰਘ ਅਬਲੋਵਾਲ, ਸਾਬਕਾ ਮੇਅਰ ਅਜੀਤਪਾਲ ਸਿੰਘ ਕੋਹਲੀ ਤੇ ਅਮਰਿੰਦਰ ਸਿੰਘ ਬਜਾਜ, ਗੁਰਤੇਜ ਸਿੰਘ ਢਿੱਲੋਂ, ਸੁਰਜੀਤ ਸਿੰਘ ਗੜੀ,ਹਰਵਿੰਦਰ ਸਿੰਘ ਹਰਪਾਲਪੁਰ, ਹਰਿੰਦਰਪਾਲ ਸਿੰਘ ਟੌਹੜਾ, ਜਗਜੀਤ ਸਿੰਘ ਕੋਹਲੀ, ਸਾਹਿਲ ਗੋਇਲ, ਹੈਰੀ ਮੁਖਮੇਲਪੁਰ, ਅਮਿਤ ਰਾਠੀ, ਜਸਪਾਲ ਕਲਿਆਣ, ਜ਼ਿਲ੍ਹਾ ਯੂਥ ਵਿੰਗ ਦੇ ਪ੍ਰਧਾਨ ਇੰਦਰਜੀਤ ਸਿੰਘ ਰੱਖੜਾ, ਸਾਬਕਾ ਪ੍ਰਧਾਨ ਮਨਜੋਤ ਸਿੰਘ ਚਾਹਲ, ਨਰਦੇਵ ਸਿੰਘ ਆਕੜੀ, ਕਬੀਰ ਦਾਸ ਤੇ ਜਰਨੈਲ ਸਿੰਘ ਕਰਤਾਰਪੁਰ ਆਗੂ ਸ਼ਾਮਲ ਹੋਏ।
ਮੋਗਾ(ਮਹਿੰਦਰ ਸਿੰਘ ਰੱਤੀਆਂ): ਇਥੇ ਜ਼ਿਲ੍ਹਾ ਸਕੱਤਰੇਤ ਅੱਗੇ ਸ਼੍ਰੋਮਣੀ ਅਕਾਲੀ ਦਲ ਨੇ ਕਾਂਗਰਸੀਆਂ ਦੇ ਕਥਿਤ ਇਸ਼ਾਰੇ ’ਤੇ ਕੱਟੇ ਗਏ ਨੀਲੇ ਕਾਰਡ ਬਹਾਲ ਕਰਾਉਣ ਲਈ ਸੰਕੇਤਕ ਮੁਜਾਹਰਾ ਕੀਤਾ ਗਿਆ। ਇਸ ਮੌਕੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਇਹ ਯਕੀਨੀ ਬਣਾਇਆ ਜਾਵੇ ਕਿ ਆਟਾ ਦਾਲ ਸਕੀਮ ਤਹਿਤ ਅਨਾਜ ਦੀ ਵੰਡ ਸਮੇਂ ਕੋਈ ਵਿਤਕਰਾ ਨਾ ਹੋਵੇ। ਇਸ ਮੌਕੇ ਸੂਬੇ ’ਚ ਲੌਕਡਾਊਨ ਦੌਰਾਨ ਵੰਡੇ ਗਏ ਕੇਂਦਰੀ ਸਕੀਮ ਦੇ ਅਨਾਜ ਅਤੇ ਰਾਜ ’ਚ ਸ਼ਰਾਬ ਅਤੇ ਬੀਜ਼ ਘੁਟਾਲੇ ਦੀ ਸੀਬੀਆਈ ਜਾਂਚ ਮੰਗੀ। ਇਸ ਮੌਕੇ ਪੰਜਾਬ ਸਿਹਤ ਨਿਗਮ ਦੇ ਸਾਬਕਾ ਚੇਅਰਮੈਨ ਤੇ ਹਲਕਾ ਇੰਚਾਰਜ਼ ਬਰਜਿੰਦਰ ਸਿੰਘ ਮੱਖਣ ਬਰਾੜ, ਪਾਰਟੀ ਦੇ ਜਿਲ੍ਹਾ ਪ੍ਰਧਾਨ ਤੀਰਥ ਸਿੰਘ ਮਾਹਲਾ, ਭਾਜਪਾ ਜਿਲ੍ਹਾ ਪ੍ਰਧਾਨ ਵਿਨੇ ਸ਼ਰਮਾਂ ਦੀ ਅਗਵਾਈ ’ਚ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਦਿੱਤਾ ਗਿਆ। ਇਸ ਮੌਕੇ ਅਮਰਜੀਤ ਸਿੰਘ ਗਿੱਲ ਸਾਬਕਾ ਚੇਅਰਮੈਨ ਮਾਰਕੀਟ ਕਮੇਟੀ,ਬਲਜੀਤ ਸਿੰਘ ਜੱਸ ਮੰਗੇਵਾਲਾ,ਬੂਟਾ ਸਿੰਘ ਦੌਲਤਪੁਰਾ ਤੇ ਗੁਰਬਿੰਦ ਸਿੰਘ ਸਿੰਘਾਂਵਾਲਾ ਦੋਵੇਂ ਸਾਬਕਾ ਜਿਲ੍ਹਾ ਪਰਿਸ਼ਦ ਮੈਂਬਰ,ਰਵਦੀਪ ਸਿੰਘ ਸੰਘਾ ਸਾਬਕਾ ਸਰਪੰਚ ਪਿੰਡ ਦਾਰਾਪੁਰ ਤੇ ਹੋਰ ਵੱਡੀ ਗਿਣਤੀ ’ਚ ਅਕਾਲੀ ਆਗੂ ਤੇ ਵਰਕਰ ਮੌਜੂਦ ਸਨ।
ਅੰਮ੍ਰਿਤਸਰ(ਟਨਸ): ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਗਠਜੋੜ ਵਲੋਂ ਅੱਜ ਇਥੇ ਸੂਬਾ ਸਰਕਾਰ ਖ਼ਿਲਾਫ਼ ਧਰਨਾ ਦਿਤਾ ਗਿਆ। ਇਸ ਧਰਨੇ ਦੌਰਾਨ ਨੀਲੇ ਕਾਰਡ ਬਹਾਲ ਕਰਨ, ਐੱਮਬੀਬੀਐੱਸ ਦੀਆਂ ਫੀਸਾ ਘੱਟ ਕਰਨ, ਕਰੋਨਾ ਸੰਕਟ ਦੌਰਾਨ ਸਕੂਲ ਬੱਸਾਂ ਦੇ ਡਰਾਈਵਰਾਂ ਤੇ ਹੋਰਾਂ ਨੂੰ ਮਾਲੀ ਮਦਦ ਦੇਣ ਅਤੇ ਹੋਰ ਮੰਗਾਂ ਸਮੇਤ ਹੋਏ ਘਪਲਿਆ ਦੀ ਜਾਚ ਦੀ ਮੰਗ ਕੀਤੀ ਗਈ।
ਇਸ ਸਬੰਧੀ ਇਕ ਮੰਗ ਪਤਰ ਡਿਪਟੀ ਕਮਿਸ਼ਨਰ ਰਾਹੀਂ ਰਾਜਪਾਲ ਨੂੰ ਭੇਜਿਆ ਗਿਆ। ਰੋਸ ਧਰਨਾ ਵਿੱਚ ਭਾਜਪਾ ਦੇ ਰਾਜਸਭਾ ਮੈਂਬਰ ਸ਼ਵੇਤ ਮਲਿਕ .ਅਕਾਲੀ ਦਲ ਦੇ ਜਿਲ੍ਹਾ ਪ੍ਰਧਾਨ ਗੁਰਪ੍ਤਾਪ ਸਿੰਘ ਟਿੱਕਾ .ਗੁਲਜਾਰ ਸਿੰਘ ਰਣੀਕੇ। ਰਾਮ ਸਿੰਘ ਵੀਰ ਸਿੰਘ ਲੋਪੋਕੇ ਤੇ ਹੋਰ ਸ਼ਾਮਲ ਸਨ..